13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸਿਹਤ ਵਿਭਾਗ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ

Ad Position 21
No active advertisement
ਅਜੀਤ ਡੈਸਕ 27-09-2025
ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਹਰਮਹਿੰਦਰ ਪਾਲ)-ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ 'ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ' ਮੁਹਿੰਮ ਸ਼ੁਰੂ ਕੀਤੀ ਗਈ ਹੈ | ਜਿਸ ਤਹਿਤ ਡਾ. ਜਗਦੀਪ ਚਾਵਲਾ ਸਿਵਲ ਸਰਜਨ ਵਲੋਂ ਸਿਹਤ ਵਿਭਾਗ ਦੀਆਂ ਟੀਮਾਂ ਜਿਨ੍ਹਾਂ 'ਚ ਸਿਹਤ ਵਿਭਾਗ ਦੇ ਕਰਮਚਾਰੀ, ਆਸ਼ਾ ਅਤੇ ਨਰਸਿੰਗ ਸਟੂਡੈਂਟ ਸ਼ਾਮਿਲ ਸਨ, ਨੂੰ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਤੋਂ ਰਵਾਨਾ ਕੀਤਾ ਗਿਆ | ਇਸ ਮੌਕੇ ਡਾ. ਜਗਦੀਪ ਚਾਵਲਾ ਸਿਵਲ ਨੇ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਮਾਤਾ ਜਰਨੈਲ ਕੌਰ ਨਰਸਿੰਗ ਇੰਸਟੀਟਿਊਟ ਦੇ ਵਿਦਿਆਰਥੀ, ਆਸ਼ਾ ਵਰਕਰਾਂ ਵਲੋਂ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਖੇਤਰਾਂ ਦੇ ਹਾਟ ਸਪਾਟ ਏਰੀਏ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ | ਇਸ ਮੌਕੇ ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਡੇਂਗੂ ਬੁਖ਼ਾਰ ਏਡੀਜ਼ ਅਜੈਪਟੀ ਨਾਂਅ ਦੇ ਮੱਛਰ ਦੇ ਕੱਟਣ ਨਾਲ ਫ਼ੈਲਦਾ ਹੈ | ਇਸ ਮੌਕੇ ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਵਿਨੋਦ ਕੁਮਾਰ ਸਹਾਇਕ ਮਲੇਰੀਆ ਅਫ਼ਸਰ, ਭਗਵਾਨ ਦਾਸ, ਲਾਲ ਚੰਦ ਜ਼ਿਲ੍ਹਾ ਸਿਹਤ ਇੰਸਪੈਕਟਰ, ਸਿਹਤ ਵਰਕਰ ਬੂਟਾ ਸਿੰਘ, ਹਰਦੀਪ ਸਿੰਘ, ਅਮਨਦੀਪ ਸਿੰਘ, ਗਗਨਦੀਪ ਸਿੰਘ, ਅੰਮਿ੍ਤਪਾਲ ਸਿੰਘ, ਸੰਬੰਧਿਤ ਏਰੀਏ ਦੀਆਂ ਆਸ਼ਾ ਵਰਕਰ, ਮਾਤਾ ਜਰਨੈਲ ਕੌਰ ਨਰਸਿੰਗ ਇੰਸਟੀਚਿਊਟ ਦੇ ਵਿਦਿਆਰਥੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਰਾਮ ਲੀਲ੍ਹਾ ਮੈਦਾਨ 'ਚ ਸ੍ਰੀ ਰਾਮ ਚੰਦਰ ਦੀ ਸਿਹਰਾ ਬੰਦੀ ਕੀਤੀ ਅਗਲੀ ਖ਼ਬਰ ਐਕਟਿਵਾ 'ਤੇ ਜਾ ਰਹੀ ਔਰਤ 'ਤੇ ਨੌਜਵਾਨ ਵਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ
Ad Position 24