ਮਲੋਟ, 26 ਸਤੰਬਰ (ਪਾਟਿਲ)-ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪਿ੍ੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ 'ਸਵੱਛ ਭਾਰਤ ਦਿਵਸ' ਅਭਿਆਨ ਤਹਿਤ ਐੱਨ.ਸੀ.ਸੀ. ਕੈਡਿਟਸ ਵਿਚਕਾਰ ਪੋਸਟਰ ਮੇਕਿੰਗ ਮੁਕਾਬਲਾ ਹੋਇਆ | ਇਸ ਮੌਕੇ 6 ਪੰਜਾਬ ਗਰਲਜ਼ ਬਟਾਲੀਅਨ ਦੇ ਸੂਬੇਦਾਰ ਮੋਹਨ ਯਾਦਵ, ਸੂਬੇਦਾਰ ਚਿੰਨਚਾ ਤੇ ਸੀ.ਟੀ.ਓ. ਜੋਤੀ ਮੌਜੂਦ ਸਨ | ਪਿ੍ੰਸੀਪਲ ਡਾ. ਨੀਰੂ ਬਠਲਾ ਨੇ ਐੱਨ.ਸੀ.ਸੀ. ਕੈਡਿਟਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਆਪਣੇ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਾ ਚਾਹੀਦਾ ਹੈ | ਪਿ੍ੰਸੀਪਲ ਨੇ 6 ਪੰਜਾਬ ਗਰਲਜ਼ ਬਟਾਲੀਅਨ ਕੈਡਿਟਸ ਨੂੰ ਇਸ ਸ਼ਲਾਘਾਯੋਗ ਕਾਰਜ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਸਮਾਜ ਲਈ ਇਕ ਮਿਸਾਲ ਬਣਨ ਲਈ ਹਮੇਸ਼ਾ ਯਤਨਸ਼ੀਲ ਰਹਿਣ |