ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਐਗਜੈਕਟਿਵ ਦੀ ਮੀਟਿੰਗ ਮੰਡਲ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਦੀ ਅਗਵਾਈ ਵਿਚ ਪੈਨਸ਼ਨ ਦਫ਼ਤਰ ਵਿਖੇ ਹੋਈ | ਮੀਟਿੰਗ ਤੋਂ ਪਹਿਲਾਂ ਵਿਛੜੇ ਸਾਥੀਆਂ ਹੇਮ ਰਾਜ ਬਾਦਲ ਪੈਨਸ਼ਨਰ (ਸਾਬਕਾ ਸਰਕਲ ਪ੍ਰਧਾਨ ਟੀ.ਐੱਸ.ਯੂ.), ਮੰਦਰ ਸਿੰਘ ਤੇ ਸੁਰਿੰਦਰ ਸਿੰਘ ਮੰਡਲ ਆਗੂ ਦੇ ਨਜ਼ਦੀਕੀ ਰਿਸ਼ਤੇਦਾਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਮੀਟਿੰਗ ਵਿਚ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 3 ਅਕਤੂਬਰ ਨੂੰ ਸਰਕਲ ਸ੍ਰੀ ਮੁਕਤਸਰ ਸਾਹਿਬ ਸਰਕਲ ਪੱਧਰੀ ਧਰਨੇ ਦੀ ਤਿਆਰੀ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜੋਗਿੰਦਰ ਸਿੰਘ ਮੱਲਣ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਪੈਨਸ਼ਨਰਜ਼ ਦੀਆਂ ਮੰਗਾਂ ਦਾ ਹੱਲ ਬਿਲਕੁਲ ਨਹੀ ਕਰਨਾ ਚਾਹੁੰਦੀ | ਮੁਲਾਜ਼ਮ ਤੇ ਪੈਨਸ਼ਨਰਜ਼ ਦੇ ਸਾਂਝੇ ਫ਼ਰੰਟ ਨੂੰ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗਾਂ ਨਹੀਂ ਕਰ ਰਹੀ ਅਤੇ ਵਾਰ-ਵਾਰ ਮੀਟਿੰਗਾਂ ਤੋਂ ਭੱਜ ਰਹੀ ਹੈ | ਇਸ ਮੌਕੇ ਬੂਟਾ ਸਿੰਘ ਸੀਨੀਅਰ ਮੀਤ ਪ੍ਰਧਾਨ, ਸ਼ਿਵਦੀਪ ਸਿੰਘ ਜੁਆਇੰਟ ਸਕੱਤਰ, ਵਿਜੈ ਸੋਈ ਪ੍ਰੈੱਸ ਸਕੱਤਰ, ਜੰਗੀਰ ਸਿੰਘ ਖ਼ਜ਼ਾਨਚੀ, ਮੇਜਰ ਸਿੰਘ ਐਡੀਟਰ, ਰਾਮਸਰਨ ਅਤੇ ਸੁਰਿੰਦਰ ਸਿੰਘ ਨੇ ਸੰਬੋਧਨ ਕੀਤਾ |