19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸਰਕਾਰੀ ਬਿ੍ਜਿੰਦਰਾ ਕਾਲਜ 'ਚ ਆਰ.ਓ. ਪਲਾਂਟ ਤੇ ਵਾਟਰ ਚਿਲਰ ਦਾ ਸਾਂਸਦ ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 28-09-2025
ਫ਼ਰੀਦਕੋਟ, 27 ਸਤੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਅੱਜ ਵਿਦਿਆਰਥੀਆਂ ਲਈ ਸਾਫ਼ ਤੇ ਠੰਢੇ ਪਾਣੀ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਆਰ.ਓ. ਪਲਾਂਟ ਅਤੇ ਵਾਟਰ ਚਿਲਰ ਦੀ ਨਵੀਂ ਸਹੂਲਤ ਦਾ ਉਦਘਾਟਨ ਸਾਂਸਦ ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ | ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਐਮ.ਪੀ ਫ਼ੰਡ ਵਿਚੋਂ ਪੰਜ ਲੱਖ ਰੁਪਏ ਦੇ ਕੇ ਆਰ.ਓ ਅਤੇ ਚਿਲਰ ਲਗਵਾਏ ਹਨ | ਸਾਂਸਦ ਸ: ਖ਼ਾਲਸਾ ਨੇ ਕਿਹਾ ਕਿ ਆਧੁਨਿਕ ਸਮੇਂ ਵਿਚ ਸਿਹਤਮੰਦ ਵਾਤਾਵਰਨ ਅਤੇ ਸਾਫ਼ ਪਾਣੀ ਹਰ ਵਿਦਿਆਰਥੀ ਦਾ ਮੂਲ ਅਧਿਕਾਰ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ਸੰਸਥਾਵਾਂ ਵਿਚ ਇਨ੍ਹਾਂ ਤਰ੍ਹਾਂ ਦੀਆਂ ਸੁਵਿਧਾਵਾਂ ਦੇਣ ਨਾਲ ਨਾ ਸਿਰਫ਼ ਵਿਦਿਆਰਥੀਆਂ ਦੀ ਸਿਹਤ ਸੁਧਰੇਗੀ, ਸਗੋਂ ਉਨ੍ਹਾਂ ਦੀ ਪੜ੍ਹਾਈ 'ਤੇ ਵੀ ਸਕਾਰਾਤਮਕ ਅਸਰ ਪਵੇਗਾ | ਇਸ ਮੌਕੇ ਦਲੇਰ ਸਿੰਘ ਡੋਡ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਾਫ਼ ਪਾਣੀ ਦੀ ਕਦਰ ਕਰਨ ਅਤੇ ਇਸਦੀ ਬੇਵਜ੍ਹਾ ਬਰਬਾਦੀ ਤੋਂ ਬਚਣ | ਉਨ੍ਹਾਂ ਕਿਹਾ ਕਿ ਨੌਜਵਾਨ ਹੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਸਿਹਤਮੰਦ ਤੇ ਮਜ਼ਬੂਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ | ਇਸ ਮੌਕੇ ਕਾਲਜ ਦੇ ਅਧਿਆਪਕਾਂ, ਸਟਾਫ਼ ਮੈਂਬਰਾਂ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਹਾਜ਼ਰੀ ਭਰੀ | ਸਾਰਿਆਂ ਨੇ ਇਸ ਕਦਮ ਦਾ ਤਹਿ ਦਿਲੋਂ ਸਵਾਗਤ ਕੀਤਾ ਅਤੇ ਇਸ ਨੂੰ ਕਾਲਜ ਲਈ ਇਕ ਮਹੱਤਵਪੂਰਨ ਯੋਗਦਾਨ ਦੱਸਿਆ | ਅੰਤ ਵਿਚ ਕਾਲਜ ਦੇ ਪਿ੍ੰਸਿਪਲ ਡਾ. ਰਜੇਸ਼ ਮੋਹਨ ਨੇ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਦਾ ਖ਼ਾਸ ਧੰਨਵਾਦ ਕੀਤਾ, ਜਿਨ੍ਹਾਂ ਨੇ ਵਿਦਿਆਰਥੀਆਂ ਦੀਆਂ ਜ਼ਰੂਰਤਾਂ ਨੂੰ ਸਮਝਦਿਆਂ ਇਸ ਅਹਿਮ ਸਹੂਲਤ ਦੀ ਭੇਟ ਦਿੱਤੀ | ਪਿ੍ੰਸਿਪਲ ਨੇ ਵਿਸ਼ਵਾਸ ਜਤਾਇਆ ਕਿ ਭਵਿੱਖ ਵਿਚ ਵੀ ਕਾਲਜ ਨੂੰ ਇਸੇ ਤਰ੍ਹਾਂ ਦਾ ਸਹਿਯੋਗ ਮਿਲਦਾ ਰਹੇਗਾ | ਇਸ ਮੌਕੇ ਕਾਰਜਕਾਰੀ ਪਿ੍ੰਸੀਪਲ ਪੂਜਾ ਭੱਲਾ, ਸ਼ਾਲਿਨੀ ਗੋਇਲ, ਡਾ. ਨਰਿੰਦਰਜੀਤ ਸਿੰਘ ਬਰਾੜ, ਡਾ. ਗਗਨਦੀਪ ਕੌਰ, ਪ੍ਰੋਫ਼ੈਸਰ ਜੋਤ ਮਨਿੰਦਰ ਸਿੰਘ, ਪ੍ਰੋ. ਹਰਪ੍ਰੀਤ ਸਿੰਘ ਸਿਵੀਆ, ਪ੍ਰੋ. ਸੁਖਪ੍ਰੀਤ ਸਿੰਘ, ਪ੍ਰੋ. ਰਾਜਬੀਰ ਕੌਰ, ਪ੍ਰੋ. ਨਵਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਕਮੇਟੀ ਕੋਟਕਪੂਰਾ ਦੇ ਦਫ਼ਤਰ 'ਚ ਓ.ਟੀ.ਐਸ. ਸਕੀਮ ਸੰਬੰਧੀ ਜਾਣਕਾਰੀ ਦਿੱਤੀ ਅਗਲੀ ਖ਼ਬਰ ਪਿੰਡ ਚੰਦਭਾਨ ਦੇ ਬਿਨਾਂ ਫ਼ਾਟਕ ਵਾਲਾ ਰੇਲਵੇ ਸਟੇਸ਼ਨ ਲੋਕਾਂ ਲਈ ਬਣਿਆ ਵੱਡੀ ਸਮੱਸਿਆ
Ad Position 24