19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਨਸ਼ੀਲੇ ਪਦਾਰਥ ਸਮੇਤ ਦੋ ਕਾਬੂ

Ad Position 21
No active advertisement
ਅਜੀਤ ਡੈਸਕ 28-09-2025
ਫ਼ਰੀਦਕੋਟ, 27 ਸਤੰਬਰ (ਸਰਬਜੀਤ ਸਿੰਘ)- ਥਾਣਾ ਸਿਟੀ-2 ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਸ਼ੱਕ ਦੇ ਆਧਾਰ 'ਤੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਨਸ਼ੀਲਾ ਪਦਾਰਥ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਨਵੀਂ ਦਾਣਾ ਮੰਡੀ ਫ਼ਰੀਦਕੋਟ ਦੇ ਭੋਲੂਵਾਲਾ ਰੋਡ ਨਜ਼ਦੀਕ ਗੇਟ ਤੋਂ ਸ਼ੱਕ ਦੇ ਆਧਾਰ 'ਤੇ ਛੋਟੂ ਪੁੱਤਰ ਸ਼ੰਕਰ ਅਤੇ ਮਨਪ੍ਰੀਤ ਸਿੰਘ ਉਰਫ਼ ਸੰਨੀ ਪੁੱਤਰ ਪਿਆਰਾ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 7 ਗ੍ਰਾਮ ਹੈਰੋਇਨ ਤੇ ਇਕ ਛੋਟਾ ਕੰਪਿਊਟਰ ਕੰਡਾ ਬਰਾਮਦ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਦੋਵਾਂ ਕਥਿਤ ਦੋਸ਼ੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਜਨਤਕ ਸਥਾਨ 'ਤੇ ਨਸ਼ਾ ਕਰਦਾ ਇਕ ਕਾਬੂ ਅਗਲੀ ਖ਼ਬਰ ਲੁੱਟ-ਖੋਹ ਕਰਨ ਦੀ ਯੋਜਨਾ ਬਣਾਉਂਦੇ ਪੁਲਿਸ ਵਲੋਂ ਪੰਜ ਗਿ੍ਫ਼ਤਾਰ
Ad Position 24