ਫ਼ਰੀਦਕੋਟ, 27 ਸਤੰਬਰ (ਸਰਬਜੀਤ ਸਿੰਘ)- ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਪਿੱਪਲੀ ਵਿਖੇ ਜਨਤਕ ਸਥਾਨ 'ਤੇ ਕਥਿਤ ਤੌਰ 'ਤੇ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਉਸ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰ ਇਲਾਜ ਲਈ ਭਰਤੀ ਕਰਵਾਇਆ ਜਾ ਰਿਹਾ ਹੈ | ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਗੁਰਮੀਤ ਕੁਮਾਰ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡ ਪਿੱਪਲੀ ਪਹੁੰਚੇ ਤਾਂ ਸਮੇਨਾਲੇ ਤੋਂ ਰੋਬਿਨ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਮਚਾਕੀ ਕਲਾਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਤਾਂ ਕਥਿਤ ਦੋਸ਼ੀ ਦਾ ਨਸ਼ਾ ਕੀਤਾ ਹੋਇਆ ਸੀ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਕਥਿਤ ਦੋਸ਼ੀ ਨੂੰ ਨਸ਼ਾ ਛੁਡਾਊ ਕੇਂਦਰ ਵਿਚ ਭਰਤੀ ਕਰਨ ਸੰਬੰਧੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |