19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਏ.ਆਈ. ਨਾਲ ਸ੍ਰੀ ਹਰਿਮੰਦਰ ਸਾਹਿਬ ਦੀ ਬਣਾਈ ਇਤਰਾਜ਼ਯੋਗ ਨਕਲੀ ਵੀਡੀਓ ਨਿੰਦਣਯੋਗ-ਕਿਸਾਨ ਆਗੂ <br/>

Ad Position 21
No active advertisement
ਅਜੀਤ ਡੈਸਕ 28-09-2025
ਕੋਟ ਈਸੇ ਖਾਂ, 27 ਸਤੰਬਰ (ਗੁਰਮੀਤ ਸਿੰਘ ਖਾਲਸਾ)-ਮੋਬਾਈਲ ਫੋਨਾਂ 'ਤੇ ਚੱਲ ਰਹੇ ਅਲੱਗ-ਅਲੱਗ ਐਪ ਤੋਂ ਬਾਅਦ ਹੁਣ ਏ.ਆਈ. ਦੇ ਨਾਂਅ 'ਤੇ ਚੱਲਿਆ ਐਪ, ਜਿਸ ਨਾਲ ਪਿਛਲੇ ਦਿਨੀਂ ਸੋਸ਼ਲ ਮੀਡੀਆ 'ਤੇ ਨਕਲੀ ਬਣਾਈਆਂ ਵੀਡੀਓ ਪਾਈਆਂ ਗਈਆਂ ਜਿਸ ਵਿਚ ਸਿੱਖ ਧਰਮ ਦੇ ਮੁੱਖ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ ਦੀ ਬਣਾਈ ਇਤਰਾਜ਼ਯੋਗ ਨਕਲੀ ਵੀਡੀਓ ਬਹੁਤ ਹੀ ਨਿੰਦਣਯੋਗ ਕਾਰਾ ਹੈ ਤੇ ਇਸ ਤਰ੍ਹਾਂ ਦੀਆਂ ਸੋਸ਼ਲ ਮੀਡੀਆ 'ਤੇ ਘਟੀਆ ਹਰਕਤਾਂ ਕਰਨ ਵਾਲੇ ਲੋਕਾਂ 'ਤੇ ਸਖਤ ਕਾਰਵਾਈ ਹੋਣੀ ਚਾਹੀਦੀ ਹੈ | ਇਹ ਪ੍ਰਗਟਾਵਾ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਬਲਵੰਤ ਸਿੰਘ ਬਹਿਰਾਮਕੇ ਕੌਮੀ ਪ੍ਰਧਾਨ ਬੀ.ਕੇ.ਯੂ. ਬਹਿਰਾਮਕੇ, ਬਲਦੇਵ ਸਿੰਘ ਜ਼ੀਰਾ ਸੂਬਾ ਪ੍ਰਧਾਨ, ਜ਼ਿਲ੍ਹਾ ਪ੍ਰਧਾਨ ਜਗਰੂਪ ਸਿੰਘ ਰੰਡਿਆਲਾ, ਯੂਥ ਪ੍ਰਧਾਨ ਤਰਸੇਮ ਸਿੰਘ ਜੰਗ, ਮੇਜਰ ਸਿੰਘ ਮੁੱਦਕੀ ਆਦਿ ਕਿਸਾਨ ਆਗੂਆਂ ਨੇ ਕਿਹਾ ਕਿ ਏ.ਆਈ. ਨਾਲ ਬਣਾਈਆਂ ਨਕਲੀ ਵੀਡੀਓ ਅਤਿ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਇਸ ਪਵਿੱਤਰ ਅਸਥਾਨ 'ਤੇ ਹਮਲਾ ਕਰਨ ਵਾਲਿਆਂ ਦਾ ਨਾਮੋ ਨਿਸ਼ਾਨ ਮਿਟ ਗਿਆ | ਇਸ ਪਾਰੋਂ ਭਾਰਤੀ ਕਿਸਾਨ ਯੂਨੀਅਨ ਬਹਿਰਾਮਕੇ ਜਥੇਬੰਦੀ ਪੁਰਜ਼ੋਰ ਅਪੀਲ ਕਰਦੀ ਹੈ ਕਿ ਸਰਕਾਰ ਵਲੋਂ ਏ.ਆਈ. ਐਪ 'ਤੇ ਫੌਰੀ ਤੌਰ 'ਤੇ ਪਾਬੰਦੀ ਲਗਾਈ ਜਾਵੇ |

Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਸਕੂਲ ਬਿਲਾਸਪੁਰ ਦੇ ਵਿਦਿਆਰਥੀ ਪ੍ਰਸੰਸਾ ਪੱਤਰਾਂ ਨਾਲ ਸਨਮਾਨਿਤ <br/> ਅਗਲੀ ਖ਼ਬਰ ਡੀ.ਟੀ.ਐਫ਼. ਪੰਜਾਬ ਦਾ ਵਫ਼ਦ ਡੀ.ਐਸ.ਈ. (ਐਲੀਮੈਂਟਰੀ) ਨੂੰ ਮਿਲਿਆ <br/>
Ad Position 24