ਕੋਟ ਈਸੇ ਖਾਂ, 27 ਸਤੰਬਰ (ਗੁਰਮੀਤ ਸਿੰਘ ਖਾਲਸਾ)-ਹਲਕਾ ਧਰਮਕੋਟ 'ਚ ਕਾਂਗਰਸ ਪਾਰਟੀ ਵਲੋਂ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਲ ਕਰਕੇ ਕਾਂਗਰਸ ਪਾਰਟੀ ਦਾ ਝੰਡਾ ਬੁਲੰਦ ਕੀਤਾ ਸੀ ਤੇ ਉਸ ਦਿਨ ਤੋਂ ਲੈ ਕੇ ਸੁਖਜੀਤ ਸਿੰਘ ਲੋਹਗੜ੍ਹ ਨੇ ਕਦੇ ਵੀ ਕਾਂਗਰਸੀ ਆਗੂਆਂ, ਵਰਕਰਾਂ ਦੀ ਬਾਂਹ ਨਹੀਂ ਛੱਡੀ ਅਤੇ ਪਾਰਟੀ ਹਾਈ ਕਮਾਂਡ ਵਲੋਂ ਹਰ ਔਖੇ ਸੌਖੇ ਸਮੇਂ ਵਿਚ ਲਾਈ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਘਲੋਟੀ ਦੇ ਸਾਬਕਾ ਸਰਪੰਚ ਸੀਨੀਅਰ ਕਾਂਗਰਸੀ ਆਗੂ ਦਵਿੰਦਰ ਸਿੰਘ ਬਿੰਦਰ ਅਤੇ ਭਾਗਪੁਰ ਗਗੜਾ ਦੇ ਆਗੂ ਅਰਸ਼ਜੋਤ ਸਿੰਘ ਸੇਖੋਂ ਨੇ ਪੈੱ੍ਰਸ ਬਿਆਨ ਰਾਹੀਂ ਕਰਦਿਆਂ ਕਿਹਾ ਕਿ ਹੁਣ ਭਾਵੇਂ ਪਿਛਲੇ ਕਰੀਬ ਚਾਰ ਸਾਲਾਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚ ਚੱਲ ਰਹੀ ਹੈ ਤੇ ਆਮ ਹੀ ਦੇਖਿਆ ਜਾਂਦਾ ਹੈ ਜਦੋਂ ਸਰਕਾਰਾਂ ਬਦਲਦੀਆਂ ਹਨ ਤਾਂ ਸੱਤਾ ਤੋਂ ਬਾਹਰਲੀਆਂ ਪਾਰਟੀਆਂ ਦੇ ਲੀਡਰ ਚੁੱਪੀ ਸਾਧ ਲੈਂਦੇ ਹਨ ਤੇ ਅਗਲੀਆਂ ਚੋਣਾਂ ਦੇ ਨੇੜੇ ਸਰਗਰਮ ਹੁੰਦੇ ਹਨ ਪਰ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦਾ ਮੇਲ ਮਿਲਾਪ ਜਿੱਥੇ ਕਾਂਗਰਸੀ ਵਰਕਰਾਂ ਨਾਲ ਪਹਿਲਾਂ ਨਾਲੋਂ ਵੀ ਵਧਿਆ ਉੱਥੇ ਹੀ ਉਹ ਆਮ ਲੋਕਾਂ ਦੇ ਦੁੱਖ ਸੁੱਖ ਵਿਚ ਹਮੇਸ਼ਾ ਸ਼ਰੀਕ ਹੋਏ | ਆਗੂਆਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਦੇ ਤੌਰ 'ਤੇ ਵਿਚਰਦਿਆਂ ਸੁਖਜੀਤ ਸਿੰਘ ਲੋਹਗੜ੍ਹ ਨੇ ਪੂਰੇ ਜ਼ਿਲ੍ਹੇ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਿਸ ਕਾਰਨ ਵਰਕਰਾਂ ਦੇ ਹੌਸਲੇ ਵੀ ਹਮੇਸ਼ਾ ਬੁਲੰਦ ਰਹੇ | ਆਗੂਆਂ ਕਿਹਾ ਕਿ ਆਪ ਸਰਕਾਰ ਤੋਂ ਡਾਹਢੇ ਔਖੇ ਹੋਏ ਲੋਕ ਸੂਬੇ ਵਿਚ ਮੁੜ ਕਾਂਗਰਸ ਦੀ ਸਰਕਾਰ ਚਾਹੁੰਦੇ ਹਨ ਤੇ ਹਲਕਾ ਧਰਮਕੋਟ ਦੀ ਗੱਲ ਕੀਤੀ ਜਾਵੇ ਤਾਂ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨਾਲ ਜਿੱਥੇ ਵਰਕਰ ਡਟ ਕੇ ਖੜੇ ਹਨ ਉੱਥੇ ਹੀ ਆਮ ਲੋਕਾਂ ਦਾ ਵਿਸ਼ਵਾਸ ਵੀ ਲੋਹਗੜ੍ਹ ਪਰਿਵਾਰ ਵਿਚ ਹੋਰ ਮਜ਼ਬੂਤ ਹੋਇਆ ਹੈ |