ਸਮਾਧ ਭਾਈ, 27 ਸਤੰਬਰ (ਜਗਰੂਪ ਸਿੰਘ ਸਰੋਆ)- ਸੂਫੀ ਸੰਤ ਸ਼ੇਖ ਬਾਬਾ ਫਰੀਦ ਜੀ ਦੇ ਜਨਮ ਦਿਵਸ 'ਤੇ ਭਾਈ ਰੂਪ ਚੰਦ ਕਾਨਵੈਂਟ ਸਕੂਲ ਸਮਾਧ ਭਾਈ ਵਿਖੇ ਮਾਂ ਬੋਲੀ ਪੰਜਾਬੀ ਦਿਵਸ ਮਨਾਇਆ ਗਿਆ | ਇਸ ਸਮੇਂ ਵਿਦਿਆਰਥੀਆਂ ਨੇ ਬਹੁਤ ਖੂਬਸੂਰਤ ਪੰਜਾਬੀ ਕਵਿਤਾਵਾਂ ਦੀ ਪੇਸ਼ਕਾਰੀ ਕੀਤੀ | ਬਾਬਾ ਫਰੀਦ ਜੀ ਦੇ ਜੀਵਨ ਨਾਲ ਸਬੰਧਿਤ ਅਤੇ ਪੰਜਾਬੀ ਮਾਂ ਬੋਲੀ ਨਾਲ ਸਬੰਧਿਤ ਭਾਸ਼ਣ ਦਿੱਤੇ | ਇਸ ਮੌਕੇ ਪੰਜਾਬੀ ਬੋਲੀ ਨਾਲ ਸਬੰਧਿਤ ਲੇਖ ਰਚਨਾ ਕੀਤੀ ਗਈ ਤੇ ਛੋਟੇ-ਛੋਟੇ ਬੱਚਿਆਂ ਨੇ ਪੰਜਾਬੀ ਵਰਨਮਾਲਾ 'ਤੇ ਕੋਰਿਓਗ੍ਰਾਫੀ ਪੇਸ਼ ਕੀਤੀ | ਇਸ ਮੌਕੇ ਸਕੂਲ ਪਿ੍ੰਸੀਪਲ ਕਿਰਨਾ ਰਾਣੀ ਨੇ ਵਿਦਿਆਰਥੀਆਂ ਨੂੰ ਬਾਬਾ ਫਰੀਦ ਜੀ ਦੇ ਜੀਵਨ-ਕਾਲ ਬਾਰੇ ਜਾਣਕਾਰੀ ਦਿੰਦਿਆਂ ਪੰਜਾਬੀ ਸਭਿਆਚਾਰ ਅਤੇ ਮਾਂ ਬੋਲੀ ਪੰਜਾਬੀ ਨੂੰ ਅਪਣਾਉਣ ਲਈ ਕਿਹਾ | ਉਨ੍ਹਾਂ ਪੰਜਾਬੀ ਮਾਂ ਬੋਲੀ ਦੇ ਮਹਾਨ ਯੋਗਦਾਨ ਬਾਰੇ ਦੱਸਿਆ | ਇਸ ਮੌਕੇ ਸਮੂਹ ਪੰਜਾਬੀ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਇਸ ਸਮੇਂ ਚੇਅਰਮੈਨ ਲਾਭ ਸਿੰਘ ਖੋਖਰ ਤੇ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਖੋਖਰ ਨੇ ਸਮੁੱਚੀ ਲੁਕਾਈ, ਵਿਦਿਆਰਥੀਆਂ ਤੇ ਸਟਾਫ ਨੂੰ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਦੀਆਂ ਮੁਬਾਰਕਾਂ ਦਿੱਤੀਆਂ |