ਫ਼ਰੀਦਕੋਟ, 27 ਸਤੰਬਰ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਕਮੇਟੀ ਮੈਂਬਰ ਐਡਵੋਕੇਟ ਜਗਜੀਤ ਸਿੰਘ ਬਰਾੜ ਦੇ ਦੇਹਾਂਤ 'ਤੇ ਬਾਬਾ ਫ਼ਰੀਦ ਧਾਰਮਿਕ ਅਤੇ ਵਿਦਿਅਕ ਸੰਸਥਾਵਾਂ ਦੇ ਚੇਅਰਮੈਨ ਸਿਮਰਜੀਤ ਸਿੰਘ ਸੇਖੋਂ, ਦੀਪਇੰਦਰ ਸਿੰਘ ਸੇਖੋਂ, ਸੁਰਿੰਦਰ ਸਿੰਘ ਰੋਮਾਣਾ, ਨਰਿੰਦਰਪਾਲ ਸਿੰਘ ਬਰਾੜ ਐਡਵੋਕੇਟ ਅਤੇ ਐਡਵੋਕੇਟ ਖੁਸ਼ਪ੍ਰੀਤ ਸਿੰਘ ਬਰਾੜ ਨੇ ਉਨ੍ਹਾਂ ਦੇ ਸਪੁੱਤਰ ਐਡਵੋਕੇਟ ਗੁਰਜਗਪਾਲ ਸਿੰਘ ਬਰਾੜ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਨਾਲ ਦੁੱਖ ਪ੍ਰਗਟ ਕੀਤਾ | ਇਸ ਮੌਕੇ ਸ: ਸੇਖੋਂ ਨੇ ਦੱਸਿਆ ਕਿ ਸਵ: ਜਗਜੀਤ ਸਿੰਘ ਬਰਾੜ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਪਿਛਲੇ ਲੰਬੇ ਸਮੇਂ ਤੋਂ ਸੇਵਾ ਕਰਦੇ ਆ ਰਹੇ ਸਨ ਅਤੇ ਰੋਜ਼ਾਨਾ ਸਵੇਰੇ ਦਰਬਾਰ ਵਿਚ ਹਾਜ਼ਰੀ ਲਗਾਉਂਦੇ ਸਨ |