19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਬਾਬਾ ਸ਼ੇਖ ਫ਼ਰੀਦ ਜੀ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 28-09-2025
ਬਾਜਾਖਾਨਾ, 27 ਸਤੰਬਰ (ਜਗਦੀਪ ਸਿੰਘ ਗਿੱਲ)-ਦੀ ਆਕਸਫ਼ੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਕਾ ਵਲੋਂ ਕਸਬਾ ਬਾਜਾਖਾਨਾ ਦੇ ਐਨ.ਐਚ. 54 ਦੇ ਫ਼ਲਾਈ ਓਵਰ ਥੱਲੇ ਬਾਬਾ ਸ਼ੇਖ ਫ਼ਰੀਦ ਜੀ ਨੂੰ ਸਮਰਪਿਤ ਪਹਿਲਾ ਵਿਸ਼ਵ ਪੰਜਾਬੀ ਦਿਵਸ ਲੋਕਾਂ ਨੂੰ ਜਾਗਰੂਕ ਕਰਕੇ ਮਨਾਇਆ ਗਿਆ | ਇਸ ਮੌਕੇ ਆਕਸਫੋਰਡ ਸਕੂਲ ਆਫ ਐਜੂਕੇਸ਼ਨ ਵਲੋਂ ਪਹਿਲਾ ਵਿਸ਼ਵ ਪੰਜਾਬੀ ਦਿਵਸ ਸਬੰਧੀ ਜਾਗਰੂਕਤਾ ਰੈਲੀ ਵੀ ਕੱਢੀ ਗਈ¢ ਸਕੂਲ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ, ਚੇਅਰਮੈਨ ਹਰਗੁਰਪ੍ਰੀਤ ਸਿੰਘ ਗਗਨ ਬਰਾੜ, ਪ੍ਰਧਾਨ ਗੁਰਮੀਤ ਸਿੰਘ ਗਿੱਲ, ਉੱਪ ਚੇਅਰਮੈਨ ਪਰਮਪਾਲ ਸਿੰਘ ਸ਼ੈਰੀ ਢਿੱਲੋਂ, ਵਿੱਤ ਸਕੱਤਰ ਗੁਰਮੀਤ ਸਿੰਘ ਗਿੱਲ ਸਰਪੰਚ ਅਤੇ ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਰੈਲੀ ਨੂੰ ਰਵਾਨਾ ਕਰਦੇ ਹੋਏ ਆਪਣਾ ਪੰਜਾਬ ਫਾਊਾਡੇਸ਼ਨ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਵਲੋਂ ਹਰ ਸਾਲ ਵਿਸ਼ਵ ਪੰਜਾਬੀ ਦਿਵਸ ਮਨਾਉਣ ਦੇ ਲਏ ਫੈਸਲੇ ਦਾ ਸਵਾਗਤ ਕੀਤਾ¢ ਸਕੂਲ ਦੇ ਸਮੂਹ ਅਧਿਆਪਕਾਂ ਵਲੋਂ ਪਹਿਲੇ ਵਿਸ਼ਵ ਪੰਜਾਬੀ ਸਮਰਪਿਤ ਲੋਗੋ ਪੜ੍ਹੇ ਗਏ ਅਤੇ ਆਮ ਲੋਕਾਂ ਨੂੰ ਲੋਗੋ-ਤਖਤੀਆਂ ਨਾਲ ਪੰਜਾਬੀ ਭਾਸ਼ਾ ਪ੍ਰਤੀ ਜਾਗਰੂਕ ਕੀਤਾ ਗਿਆ | ਮਨਪ੍ਰੀਤ ਕੌਰ ਨੇ ਪੰਜਾਬੀ ਭਾਸ਼ਾ ਦੇ ਵਿਸਥਾਰ, ਵਿਕਾਸ ਅਤੇ ਹੋਰ ਤਰੱਕੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਜੈਤੋ ਨੇ ਸ਼ਹਿਰ ਦੀਆਂ ਟੁੱਟੀਆਂ ਸੜਕਾਂ 'ਤੇ ਪੈਚ ਵਰਕ ਸ਼ੁਰੂ ਕਰਵਾਇਆ ਅਗਲੀ ਖ਼ਬਰ ਸ਼ਹਿਰ ਦੀ ਸੁਰੱਖਿਆ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਡੀ. ਐੱਸ. ਪੀ.
Ad Position 24