19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਨਗਰ ਕੌਂਸਲ ਜੈਤੋ ਨੇ ਸ਼ਹਿਰ ਦੀਆਂ ਟੁੱਟੀਆਂ ਸੜਕਾਂ 'ਤੇ ਪੈਚ ਵਰਕ ਸ਼ੁਰੂ ਕਰਵਾਇਆ

Ad Position 21
No active advertisement
ਅਜੀਤ ਡੈਸਕ 28-09-2025
ਜੈਤੋ, 27 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਜੈਤੋ ਸ਼ਹਿਰ ਦੀਆਂ ਖ਼ਸਤਾ ਹਾਲਤ (ਟੁੱਟੀਆਂ) ਸੜਕਾਂ ਕਾਰਨ ਲੋਕਾਂ ਨੂੰ ਭਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਇਨ੍ਹਾਂ ਖਸਤਾ ਹਾਲਤ ਸੜਕਾਂ 'ਤੇ ਪੈਚ ਵਰਕ ਦਾ ਕੰਮ ਅੱਜ ਨਗਰ ਕੌਂਸਲ ਜੈਤੋ ਵਲੋਂ ਸ਼ੁਰੂ ਕਰਵਾ ਦਿੱਤਾ ਗਿਆ ਹੈ | ਇਸ ਸਬੰਧੀ ਨਗਰ ਕੌਂਸਲ ਜੈਤੋ ਦੇ ਪ੍ਰਧਾਨ ਡਾ. ਹਰੀਸ਼ ਚੰਦਰ ਗੋਇਲ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਨੂੰ ਟੁੱਟੀਆਂ ਸੜਕਾਂ ਤੋਂ ਨਿਜਾਤ ਦਿਵਾਉਣ ਲਈ ਪ੍ਰੀਮਿਕਸ ਵਾਲੀਆਂ ਸੜਕਾਂ 'ਤੇ ਪੈਚ ਵਰਕ ਦਾ ਕੰਮ ਚੱਲ ਰਿਹਾ ਹੈ | ਇਸ ਲਈ ਮੈਟੀਰੀਅਲ ਨਿਵੇਕਲੇ ਕਿਸਮ ਦਾ ਵਰਤਿਆ ਜਾ ਰਿਹਾ ਜੋ ਵੱਖਰੀ ਪੈਕਿੰਗ ਵਿਚ ਆਉਂਦਾ ਹੈ ਅਤੇ ਬਹੁਤ ਜਲਦੀ ਪਕੜ ਕਰਦਾ ਹੈ | ਨਗਰ ਕੌਂਸਲ ਦੇ ਪ੍ਰਧਾਨ ਡਾ. ਹਰੀਸ਼ ਚੰਦਰ ਗੋਇਲ ਨੇ ਦੱਸਿਆ ਕਿ ਮੀਂਹਾਂ ਦੇ ਮੌਸਮ ਕਾਰਨ ਕੰਮ ਦੇਰ ਨਾਲ ਸ਼ੁਰੂ ਹੋਇਆ | ਉਨ੍ਹਾਂ ਦੱਸਿਆ ਕਿ ਪੁਲਿਸ ਥਾਣਾ ਜੈਤੋ ਅੱਗੇ ਸੀਵਰੇਜ ਦੀਆਂ ਡਿੱਗੀਆਂ ਬਣਾਉਣ ਦਾ ਕੰਮ ਚੱਲ ਰਿਹਾ ਹੈ, ਜਿਸ ਨੂੰ ਜਲਦ ਪੂਰਾ ਕਰਨ ਤੋਂ ਬਾਅਦ ਸੜਕ ਬਣਾਉਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਜਾਵੇਗਾ | ਪੁਲਿਸ ਥਾਣਾ ਜੈਤੋ ਤੋਂ ਸ੍ਰੀ ਮੁਕਤਸਰ ਸਾਹਿਬ ਵਾਲੀ ਸੜਕ ਤਿੰਨ ਪੜਾਵਾਂ ਵਿਚ ਬਣਾਈ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਜੰਗਲਾਤ ਵਿਭਾਗ ਦੇ ਸੇਵਾ ਮੁਕਤ ਡਿਪਟੀ ਰੇਂਜ ਅਫ਼ਸਰ ਅਮਰਜੀਤ ਦਾਬੜਾ ਦਾ ਦਿਹਾਂਤ ਅਗਲੀ ਖ਼ਬਰ ਬਾਬਾ ਸ਼ੇਖ ਫ਼ਰੀਦ ਜੀ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਮਨਾਇਆ
Ad Position 24