19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਜੰਗਲਾਤ ਵਿਭਾਗ ਦੇ ਸੇਵਾ ਮੁਕਤ ਡਿਪਟੀ ਰੇਂਜ ਅਫ਼ਸਰ ਅਮਰਜੀਤ ਦਾਬੜਾ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 28-09-2025
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜੰਗਲਾਤ ਵਿਭਾਗ ਦੇ ਸੇਵਾ ਮੁਕਤ ਡਿਪਟੀ ਰੇਂਜ ਅਫ਼ਸਰ ਅਮਰਜੀਤ ਦਾਬੜਾ ਦਾ ਦਿਹਾਂਤ ਹੋ ਗਿਆ | ਉਹ ਕਰੀਬ ਪਿਛਲੇ ਦੋ ਮਹੀਨਿਆਂ ਤੋਂ ਬਿਮਾਰ ਸਨ, ਦਾ ਅੰਤਿਮ ਸੰਸਕਾਰ ਸ਼ਾਮ ਮੌਕੇ ਸਥਾਨਕ ਜਲਾਲਾਬਾਦ ਰੋਡ ਸਥਿਤ ਸ਼ਿਵਧਾਮ ਵਿਖੇ ਕੀਤਾ ਗਿਆ | ਇਸ ਮੌਕੇ ਪਰਿਵਾਰਕ ਮੈਂਬਰਾਂ ਵਲੋਂ ਅੰਤਿਮ ਰਸਮਾਂ ਕੀਤੀਆਂ ਗਈਆਂ | ਇਸ ਸਮੇਂ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਰਿਸ਼ਤੇਦਾਰਾਂ, ਸਕੇ ਸੰਬੰਧੀਆਂ ਅਤੇ ਇਲਾਕਾ ਵਾਸੀਆਂ ਨੇ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ | ਵਰਣਨਯੋਗ ਹੈ ਕਿ ਦਾਬੜਾ ਪਰਿਵਾਰ ਦਾ ਪਿਛੋਕੜ ਪਿੰਡ ਭੁੱਟੀਵਾਲਾ ਨਾਲ ਸੰਬੰਧਿਤ ਹੈ ਅਤੇ ਲੰਮੇ ਸਮੇਂ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਰਹਿ ਰਹੇ ਸਨ | ਵੱਖ-ਵੱਖ ਰਾਜਨੀਤਿਕ, ਧਾਰਮਿਕ, ਸਮਾਜਿਕ ਸ਼ਖ਼ਸੀਅਤਾਂ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਅਮਰਜੀਤ ਦਾਬੜਾ ਦੇ ਦਿਹਾਂਤ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ | ਉਨ੍ਹਾਂ ਦੇ ਸਪੁੱਤਰ ਨੀਰਜ ਦਾਬੜਾ ਨੇ ਦੱਸਿਆ ਕਿ ਅਮਰਜੀਤ ਦਾਬੜਾ ਦਾ ਅੰਗੀਠਾ ਸੰਭਾਲਣ ਦੀ ਰਸਮ 28 ਸਤੰਬਰ ਦਿਨ ਐਤਵਾਰ ਨੂੰ ਸਵੇਰੇ 9 ਵਜੇ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਵੱਲੋਂ ਛਬੀਲ ਲਗਾਈ ਅਗਲੀ ਖ਼ਬਰ ਨਗਰ ਕੌਂਸਲ ਜੈਤੋ ਨੇ ਸ਼ਹਿਰ ਦੀਆਂ ਟੁੱਟੀਆਂ ਸੜਕਾਂ 'ਤੇ ਪੈਚ ਵਰਕ ਸ਼ੁਰੂ ਕਰਵਾਇਆ
Ad Position 24