19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਰਿਸ਼ੀ ਮਾਡਲ ਸਕੂਲ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 28-09-2025
ਪੰਜਗਰਾੲੀਂ ਕਲਾਂ, 27 ਸਤੰਬਰ (ਸੁਖਮੰਦਰ ਸਿੰਘ ਬਰਾੜ)-ਸਥਾਨਕ ਰਿਸ਼ੀ ਮਾਡਲ ਸਕੂਲ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਹਾੜੇ ਸਬੰਧੀ ਸਮਾਗਮ ਕਰਵਾਇਆ | ਇਸ ਮੌਕੇ ਸ਼ਹੀਦ ਭਗਤ ਸਿੰਘ ਦੀ ਤਸਵੀਰ 'ਤੇ ਫੁੱਲ ਮਲਾਵਾਂ ਭੇਟ ਕੀਤੀਆਂ ਗਈਆਂ | ਸਕੂਲ ਦੀ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਅਤੇ ਪਿ੍ੰਸੀਪਲ ਗਗਨਦੀਪ ਸਿੰਘ ਨੇ ਸ: ਭਗਤ ਸਿੰਘ ਵਲੋਂ ਦੇਸ਼ ਦੀ ਆਜ਼ਾਦੀ 'ਚ ਨਿਭਾਈ ਗਈ ਉਤਕਿ੍ਸ਼ਟ ਭੂਮਿਕਾ ਨੂੰ ਯਾਦ ਕਰਦਿਆਂ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਉਹ ਵਿਦਿਆਰਥੀਆਂ ਅੰਦਰ ਦੇਸ਼ ਭਗਤੀ ਦਾ ਜ਼ਜ਼ਬਾ ਪੈਦਾ ਕਰਨ ਲਈ ਦੇਸ਼ ਭਗਤਾਂ ਦੀਆਂ ਲਾਸਾਨੀ ਕੁਰਬਾਨੀਆਂ ਦੀਆਂ ਕਹਾਣੀਆਂ ਵਿਦਿਆਰਥੀਆਂ ਨਾਲ ਸਾਂਝੀਆਂ ਕਰਦੇ ਰਹਿਣ | ਇਸ ਮੌਕੇੇ ਪਰਦੀਪ ਸਿੰਘ ਚਹਿਲ, ਵਾਈਸ ਪਿ੍ੰਸੀਪਲ ਸੁਖਮੰਦਰ ਸਿੰਘ ਬਰਾੜ, ਕੋਆਰਡੀਨੇਟਰ ਜਸਪਿੰਦਰ ਕੌਰ, ਉਪਿੰਦਰ ਕੌਰ, ਮਨਦੀਪ ਸਿੰਘ ਕੈਂਥ, ਸਰਬਜੀਤ ਕੌਰ ਸੰਧੂ, ਮਨਜੀਤ ਸਿੰਘ (ਚਾਰੇ ਹਾਊਸ ਇੰਚਾਰਜ) ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੂਬੇਦਾਰ ਮਹਿੰਦਰ ਸਿੰਘ ਮੈਮੋਰੀਅਲ ਸਕੂਲ ਵਿਖੇ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ ਵੱਲੋਂ ਛਬੀਲ ਲਗਾਈ
Ad Position 24