19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸੂਬੇਦਾਰ ਮਹਿੰਦਰ ਸਿੰਘ ਮੈਮੋਰੀਅਲ ਸਕੂਲ ਵਿਖੇ ਪੰਜਾਬੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 28-09-2025
ਸਾਦਿਕ, 27 ਸਤੰਬਰ (ਆਰ.ਐਸ.ਧੁੰਨਾ)-ਸੂਬੇਦਾਰ ਮਹਿੰਦਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਝੋਟੀਵਾਲਾ ਵਿਖੇ ਆਪਣਾ ਪੰਜਾਬ ਫ਼ਾਊਾਡੇਸ਼ਨ ਅਤੇ ਫ਼ੈਪ ਪੰਜਾਬ ਵਲੋਂ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਪੰਜਾਬੀ ਅਧਿਆਪਕਾ ਰੁਪਿੰਦਰ ਕੌਰ ਨੇ ਬੱਚਿਆਂ ਤੋਂ ਪੰਜਾਬੀ ਭਾਸ਼ਾ ਨਾਲ ਸਬੰਧਿਤ ਚਾਰਟ ਬਣਵਾਏ ਅਤੇ ਭਾਸ਼ਣ ਮੁਕਾਬਲੇ ਕਰਵਾਏ | ਸਾਰੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੀ ਮਹਾਨਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਸਕੂਲ ਦੇ ਪਿ੍ੰਸੀਪਲ ਨਿਰਮਲ ਸਿਘ ਬੁੱਟਰ ਨੇ ਸਮੂਹ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀ ਸਾਡੀ ਮਾਤ ਭਾਸ਼ਾ ਹੈ ਪਰ ਸਾਨੂੰ ਸਾਰੀਆਂ ਭਾਸ਼ਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ | ਉਨ੍ਹਾਂ ਆਪਣਾ ਪੰਜਾਬ ਫ਼ਾਊਾਡੇਸ਼ਨ ਅਤੇ ਫੈਪ ਪੰਜਾਬ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਦੀ ਬਦੌਲਤ ਸਕੂਲ ਵਿਖੇ ਪੰਜਾਬੀ ਭਾਸ਼ਾ ਦਿਵਸ ਮਨਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਜੈ ਮਾਂ ਦੁਰਗਾ ਮੰਦਰ ਕਮੇਟੀ ਨੇ ਲੋੜਵੰਦ ਪਰਿਵਾਰ ਦੀ ਲੜਕੀ ਦੀ ਸ਼ਾਦੀ ਕਰਵਾਈ ਅਗਲੀ ਖ਼ਬਰ ਰਿਸ਼ੀ ਮਾਡਲ ਸਕੂਲ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ
Ad Position 24