19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਕਿਰਤੀ ਕਿਸਾਨ ਯੂਨੀਅਨ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 28-09-2025
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਵਲੋਂ ਸ੍ਰੀ ਮੁਕਤਸਰ ਸਾਹਿਬ-ਫ਼ਿਰੋਜ਼ਪੁਰ ਰੋਡ ਨੂੰ ਮੁਕੰਮਲ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਕਿਹਾ ਗਿਆ ਕਿ ਜੇਕਰ ਮਹਿਕਮੇ ਵਲੋਂ ਦਿੱਤੇ ਗਏ ਸਮੇਂ ਵਿਚ ਸੜਕ ਦਾ ਕੰਮ ਮੁਕਮਲ ਨਹੀਂ ਹੁੰਦਾ ਤਾਂ ਕਿਰਤੀ ਕਿਸਾਨ ਯੂਨੀਅਨ ਵਲੋਂ 5 ਅਕਤੂਬਰ ਨੂੰ ਇਲਾਕੇ ਦੇ ਲੋਕਾਂ ਨੂੰ ਨਾਲ ਲੈ ਕੇ ਧਰਨਾ ਦਿੱਤਾ ਜਾਵੇਗਾ ਤੇ ਰੋਡ ਨੂੰ ਮੁਕੰਮਲ ਤੌਰ 'ਤੇ ਬੰਦ ਕੀਤਾ ਜਾਵੇਗਾ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਲੰਡੇਰੋਡੇ, ਸਕੱਤਰ ਹਰਪ੍ਰੀਤ ਸਿੰਘ ਝਬੇਲਵਾਲੀ, ਮਾਸਟਰ ਬਲਵਿੰਦਰ ਸਿੰਘ ਥਾਂਦੇਵਾਲਾ, ਜਗਮੀਤ ਸਿੰਘ ਜੰਡੋਕੇ, ਜਸਬੀਰ ਸਿੰਘ ਸਰਾਏਨਾਗਾ ਤੇ ਗੁਰਮੀਤ ਸਿੰਘ ਸੰਗਰਾਣਾ ਨੇ ਕਿਹਾ ਕਿ ਯੂਨੀਅਨ ਵਲੋਂ ਇਸ ਰੋਡ ਨੂੰ ਮੁਕੰਮਲ ਰੂਪ ਵਿਚ ਪੂਰਾ ਕਰਵਾਉਣ ਲਈ ਵਾਰ-ਵਾਰ ਮਹਿਕਮੇ ਦੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ, ਪਰ ਉਨ੍ਹਾਂ 'ਤੇ ਕੋਈ ਅਸਰ ਨਹੀਂ ਹੋਇਆ | ਆਗੂਆਂ ਨੇ ਕਿਹਾ ਕਿ ਇਹ ਰੋਡ ਤਿੰਨ ਜ਼ਿਲਿ੍ਹਆਂ ਨੂੰ ਆਪਸ ਵਿਚ ਦੀ ਜੋੜਦਾ ਹੈ | ਸ੍ਰੀ ਮੁਕਤਸਰ ਸਾਹਿਬ ਤੋਂ ਬਹੁਤ ਸਾਰੇ ਮਰੀਜ਼ ਇਸ ਰੋਡ ਰਾਹੀਂ ਫ਼ਰੀਦਕੋਟ ਮੈਡੀਕਲ ਕਾਲਜ ਤੇ ਹਸਪਤਾਲ ਪਹੁੰਚਦੇ ਹਨ, ਪਰ ਰੋਡ ਦੀ ਮਾੜੀ ਹਾਲਤ ਹੋਣ ਕਾਰਨ ਬਹੁਤ ਸਾਰੇ ਮਰੀਜ਼ ਰਸਤੇ ਵਿਚ ਹੀ ਰਹਿ ਜਾਂਦੇ ਹਨ | ਇਸ ਤੋਂ ਇਲਾਵਾ ਵੱਡੇ ਵਹੀਕਲ ਵੀ ਹਾਦਸੇ ਦਾ ਸ਼ਿਕਾਰ ਅਕਸਰ ਹੁੰਦੇ ਰਹਿੰਦੇ ਹਨ | ਰੋਡ ਦੀ ਮਾੜੀ ਹਾਲਤ ਦੇ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀ ਵਿਚ ਲਿਆਉਣੀ ਔਖੀ ਹੋ ਰਹੀ ਹੈ | ਯੂਨੀਅਨ ਵਲੋਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ 5 ਅਕਤੂਬਰ ਨੂੰ ਹਰ ਪਿੰਡ ਵਿਚੋਂ ਵੱਧ ਤੋਂ ਵੱਧ ਟਰੈਕਟਰ-ਟਰਾਲੀਆਂ ਲੈ ਕੇ ਧਰਨੇ ਵਿਚ ਪਹੁੰਚਣ ਤੇ ਆਪਣੀ ਹਾਜ਼ਰੀ ਯਕੀਨੀ ਬਣਾਉਣ | ਇਸ ਤੋਂ ਇਲਾਵਾ ਬਾਰਿਸ਼ਾਂ ਦੇ ਸੀਜ਼ਨ ਵਿਚ ਝਬੇਲਵਾਲੀ ਦੇ ਕਿਸਾਨ ਦੀਆਂ ਬੱਕਰੀਆਂ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਸੀ, ਉਸ ਦੀ ਭਰਪਾਈ ਲਈ ਵੀ ਏ.ਡੀ.ਸੀ. ਨੂੰ ਕਿਹਾ ਗਿਆ | ਇਸ ਸਮੇਂ ਲੱਖਾ ਸਿੰਘ ਵੜਿੰਗ, ਜਸਵਿੰਦਰ ਸਿੰਘ, ਜਗਸੀਰ ਸਿੰਘ ਸੱਕਾਂਵਾਲੀ, ਡਾਕਟਰ ਰੁਪਿੰਦਰ ਸੱਕਾਂਵਾਲੀ, ਗੁਰਪ੍ਰੀਤ ਸਿੰਘ ਕਾਨਿਆਂਵਾਲੀ, ਜਸਪਾਲ ਸਿੰਘ ਚੱਕ ਬਾਜਾ, ਜਗਤਾਰ ਸਿੰਘ ਸੰਗਰਾਣਾ, ਬਬਲੀ ਸੰਗਰਾਣਾ, ਸੇਵਕ ਸਿੰਘ, ਪ੍ਰੇਮ ਸਿੰਘ, ਗਗਨਦੀਪ ਸ਼ਰਮਾ, ਡੋਡਾਂਵਾਲੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਮਾਡਰਨ ਸਕੂਲ ਭਾਣਾ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਵਧੀਕ ਡਿਪਟੀ ਕਮਿਸ਼ਨਰ ਨਾਲ ਮੀਟਿੰਗ
Ad Position 24