ਫ਼ਰੀਦਕੋਟ, 27 ਸਤੰਬਰ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਮਾਰਡਰਨ ਸੀਨੀਅਰ ਸੈਕੰਡਰੀ ਸਕੂਲ ਭਾਣਾ ਵਿਖੇ ਸਤੰਬਰ ਪ੍ਰੀਖਿਆਵਾਂ ਦੇ ਨਤੀਜੇ ਐਲਾਣ ਲਈ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਜਿਸ ਤਹਿਤ ਜਮਾਤ ਇੰਚਾਰਜ ਅਤੇ ਵਿਸ਼ਾ ਇੰਚਾਰਜ ਅਧਿਆਪਕਾਂ ਨੇ ਮਾਪਿਆਂ ਨਾਲ ਵਿਦਿਆਰਥੀਆਂ ਦੀ ਪਹਿਲੀ ਛਿਮਾਹੀ ਦੀ ਅਕਾਦਮਿਕ ਕਾਰਗੁਜ਼ਾਰੀ ਬਾਰੇ ਵਿਚਾਰ ਵਟਾਂਦਰਾ ਕੀਤਾ | ਵਾਈਸ ਪਿ੍ੰਸੀਪਲ ਕਰਮਜੀਤ ਕੌਰ ਅਤੇ ਵਿਜੈ ਕੁਮਾਰ ਨੇ ਵਿਭਾਗ ਅਨੁਸਾਰ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦੇ ਹੱਲ ਕਰਨ ਲਈ ਯਤਨ ਕੀਤੇ | ਸੰਸਥਾ ਦੇ ਡਾਇਰੈਕਟਰ ਕੁਲਵਿੰਦਰ ਕੌਰ ਧਾਲੀਵਾਲ ਨੇ ਨਿੱਜੀ ਤੌਰ 'ਤੇ ਮਾਪਿਆਂ ਦੇ ਰੂਬਰੂ ਹੋ ਕੇ ਉਨ੍ਹਾਂ ਨੂੰ ਮਹੱਤਵਪੂਰਨ ਸੁਝਾਅ ਦਿੱਤੇ | ਪਿ੍ੰਸੀਪਲ ਡਾ. ਵੀਰਪਾਲ ਕੌਰ ਨੇ ਮਾਪਿਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਕੂਲ ਅਤੇ ਮਾਪਿਆਂ ਦੇ ਸਾਂਝੇ ਯਤਨਾਂ ਸਦਕਾ ਹੀ ਵਿਦਿਆਰਥੀ, ਜ਼ਿੰਦਗੀ ਵਿਚ ਦਰਪੇਸ਼ ਚੁਣੌਤੀਟਾਂ ਨੂੰ ਪਾਰ ਕਰਨ ਦੇ ਕਾਬਿਲ ਹੋ ਸਕਣਗੇ | ਉਨ੍ਹਾਂ ਨੇ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਭਵਿੱਖ ਦੇ ਨੇਤਾਵਾਂ ਨੂੰ ਸਰਵਗੁਣ ਸੰਪੰਨ ਬਣਾਉਣ ਲਈ ਮਾਪੇ ਅਤੇ ਅਧਿਆਪਕਾਂ ਦਾ ਉਸਾਰੂ ਸੰਵਾਦ ਮਹੱਤਵਪੂਰਨ ਭੂਮਿਕਾ ਅਦਾ ਕਰੇਗਾ |