ਬਾਜਾਖਾਨਾ, 27 ਸਤੰਬਰ (ਜਗਦੀਪ ਸਿੰਘ ਗਿੱਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਖੜਵਾਲਾ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਅਤੇ ਸਹਿਮਤੀ ਨਾਲ ਐਸ.ਐਮ.ਸੀ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਵਿਚ ਚੁਣੇ ਗਏ ਮੈਂਬਰਾਂ ਵਲੋਂ ਸਰਬ ਸੰਮਤੀ ਨਾਲ ਪਰਮਜੀਤ ਕÏਰ ਪਤਨੀ ਸਵਰਨਜੀਤ ਸਿੰਘ ਸਾਬਕਾ ਪੰਚ ਨੂੰ ਕਮੇਟੀ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ¢ ਨਵ ਨਿਯੁਕਤ ਚੇਅਰਪਰਸਨ ਅਤੇ ਸਮੁੱਚੇ ਕਮੇਟੀ ਮੈਂਬਰਾਂ ਵਲੋਂ ਸਕੂਲ ਪ੍ਰਬੰਧ ਨੂੰ ਵਧੀਆ ਢੰਗ ਨਾਲ ਚਲਾਉਣ ਅਤੇ ਸਕੂਲ ਦੀ ਤਰੱਕੀ ਲਈ ਹਰ ਕਦਮ ਚੁੱਕਣ ਦਾ ਅਹਿਦ ਲਿਆ | ਇਸ ਮÏਕੇ ਆਪ ਦੇ ਆਗੂ ਸਰਪੰਚ ਇੰਦਰਜੀਤ ਸਿੰਘ ਢਿੱਲੋਂ, ਅਮਨਦੀਪ ਸਿੰਘ ਅਮਨਾ ਢਿੱਲੋਂ ਸੀਨੀਅਰ ਮੀਤ ਪ੍ਰਧਾਨ ਸਹਿਕਾਰੀ ਸਭਾ ਝੱਖੜਵਾਲਾ, ਪਿ੍ੰਸੀਪਲ ਜਸਵਿੰਦਰਪਾਲ ਸਿੰਘ, ਸਾਬਕਾ ਪੰਚ ਸੁਰਜੀਤ ਸਿੰਘ ਸਰਾਂ, ਸਾਬਕਾ ਚੇਅਰਮੈਨ ਬਲਜਿੰਦਰ ਸਿੰਘ, ਲੈਕਚਰਾਰ ਮਨਜੀਤ ਕੁਮਾਰ, ਸਾਇੰਸ ਮਾਸਟਰ ਹਰਦੀਪ ਸਿੰਘ, ਮਾਸਟਰ ਦਰਸਨ ਸਿੰਘ, ਮਾਸਟਰ ਸÏਰਵ ਕੁਮਾਰ, ਕੁਲਵਿੰਦਰ ਕÏਰ, ਭੋਲੀ ਕÏਰ, ਅੰਗਰੇਜ ਸਿੰਘ, ਲਖਵੀਰ ਸਿੰਘ, ਪ੍ਰਭਜੋਤ ਕÏਰ, ਸੁਖਪ੍ਰੀਤ ਕÏਰ ਅਤੇ ਸਕੂਲ ਦਾ ਸਮੁੱਚਾ ਸਟਾਫ਼, ਸਮੂਹ ਕਮੇਟੀ ਮੈਂਬਰ ਹਾਜ਼ਰ ਸਨ¢