19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਨਵ-ਨਿਯੁਕਤ ਪਿ੍ੰਸੀਪਲ ਗੁਰਜੀਤ ਕੌਰ ਦਾ ਸਟਾਫ਼ ਵਲੋਂ ਨਿੱਘਾ ਸਵਾਗਤ

Ad Position 21
No active advertisement
ਅਜੀਤ ਡੈਸਕ 28-09-2025
ਕੋਟਕਪੂਰਾ, 27 ਸਤੰਬਰ (ਮੋਹਰ ਸਿੰਘ ਗਿੱਲ)-ਪ੍ਰੋ. ਗੁਰਜੀਤ ਕੌਰ ਨੇ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਬਤੌਰ ਪਿ੍ੰਸੀਪਲ ਦਾ ਅਹੁਦਾ ਸੰਭਾਲ ਲਿਆ ਹੈ | ਕਾਲਜ ਪਹੁੰਚਣ 'ਤੇ ਕਾਲਜ ਦੇ ਸਮੂਹ ਸਟਾਫ਼ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਵਧਾਈ ਦਿੱਤੀ | ਡਾ. ਹਰੀਸ਼ ਕੁਮਾਰ ਸ਼ਰਮਾ ਕਾਰਜਕਾਰੀ ਪਿੰ੍ਰਸੀਪਲ ਨੇ ਸਮੂਹ ਸਟਾਫ਼ ਨਾਲ ਉਨ੍ਹਾਂ ਦੀ ਜਾਣ-ਪਹਿਚਾਣ ਕਰਾਉਂਦਿਆਂ ਕਾਲਜ ਦੇ ਸਾਰੇ ਮਿਹਨਤੀ ਸਟਾਫ਼ ਦੀ ਭਰਵੀਂ ਸ਼ਲਾਘਾ ਕੀਤੀ | ਉਪਰੰਤ ਕਾਲਜ ਪਿ੍ੰਸੀਪਲ ਗੁਰਜੀਤ ਕੌਰ ਨੇ ਸਮੂਹ ਸਟਾਫ਼ ਨਾਲ ਵਿਚਾਰ ਵਟਾਂਦਰਾ ਕਰਦੇ ਹੋਇਆਂ ਕਾਲਜ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਕਾਲਜ ਦੇ ਵਿਕਾਸ ਲਈ ਸਾਰੇ ਸਟਾਫ਼ ਨੂੰ ਇਕਜੁੱਟ ਹੋ ਕੇ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ | ਉਨ੍ਹਾਂ ਨਾਲ ਹੀ ਭਰੋਸਾ ਦਿਵਾਇਆ ਕਿ ਉਹ ਵਿਦਿਆਰਥੀਆਂ ਦੀ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਪੂਰਨ ਸਹਿਯੋਗ ਦੇਣਗੇ |
Ad Position 22
No active advertisement
ਪਿਛਲੀ ਖ਼ਬਰ ਜੀ.ਐਸ.ਟੀ. 'ਚ ਸੁਧਾਰ ਕਰ ਕੇ ਕੇਂਦਰ ਸਰਕਾਰ ਨੇ ਦੇਸ਼ ਵਾਸੀਆਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ: ਦੁਰਗੇਸ਼ ਸ਼ਰਮਾ ਅਗਲੀ ਖ਼ਬਰ ਸਰਕਾਰੀ ਸਕੂਲ ਝੱਖੜਵਾਲਾ ਦੀ ਐਸ.ਐਮ.ਸੀ. ਕਮੇਟੀ ਦਾ ਗਠਨ
Ad Position 24