ਮਲੋਟ, 27 ਸਤੰਬਰ (ਪਾਟਿਲ)-ਅੱਜ ਸੀ.ਜੀ.ਐੱਮ. ਕਾਲਜ ਮੋਹਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ 'ਅਜੋਕੇ ਸਮੇ ਵਿਚ ਭਗਤ ਸਿੰਘ ਦੇ ਵਿਚਾਰਾਂ ਦੀ ਸਾਰਥਿਕਤਾ' ਵਿਸ਼ੇ ਸੰਬੰਧੀ ਸੈਮੀਨਾਰ ਕਰਵਾਇਆ ਗਿਆ | ਵਿਦਿਆਰਥੀਆਂ ਦੇ ਸਾਹਮਣੇ ਸ਼ਹੀਦ ਭਗਤ ਸਿੰਘ ਦੇ ਜੀਵਨ ਤੇ ਸੋਚ ਬਾਰੇ ਆਪਣੇ ਵਿਚਾਰ ਪੇਸ਼ ਕੀਤੇ | ਕਾਲਜ ਚੇਅਰਮੈਨ ਸੱਤਪਾਲ ਮੋਹਲਾਂ, ਮੈਨੇਜਮੈਂਟ ਕਮੇਟੀ ਮੈਂਬਰ ਜਗਤਾਰ ਬਰਾੜ, ਨਵਜੀਤ ਮੋਹਲਾਂ ਅਤੇ ਰਾਜ ਕੁਮਾਰ ਹੋਰਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਪਿ੍ੰ. ਬਲਜੀਤ ਸਿੰਘ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਦੱਸਿਆ | ਇਸ ਮੌਕੇ ਪ੍ਰੋ. ਗਗਨਦੀਪ ਸਿੰਘ, ਪ੍ਰੋ. ਸੁਮਨ ਗਾਂਧੀ ਹਾਜ਼ਰ ਸਨ |