19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਹਰਜਿੰਦਰ ਕੌਰ ਮਨੇਸ ਚੜੇਵਾਨ ਨਮਿਤ ਸ਼ਰਧਾਂਜਲੀ ਸਮਾਗਮ

Ad Position 21
No active advertisement
ਅਜੀਤ ਡੈਸਕ 28-09-2025
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਫ਼ੂਡ ਸਪਲਾਈ ਵਿਭਾਗ ਦੇ ਇੰਸਪੈਕਟਰ ਗੁਰਭੇਜ ਸਿੰਘ ਮਨੇਸ ਦੇ ਮਾਤਾ ਸਰਦਾਰਨੀ ਹਰਜਿੰਦਰ ਕੌਰ ਮਨੇਸ ਧਰਮ ਸੁਪਤਨੀ ਸੂਬਾ ਸਿੰਘ ਮਨੇਸ ਸਾਬਕਾ ਸਰਪੰਚ ਵਾਸੀ ਪਿੰਡ ਚੜੇਵਾਨ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ | ਇਸ ਉਪਰੰਤ ਗੁਰਦੁਆਰਾ ਸਿੰਘ ਸਭਾ ਪਿੰਡ ਚੜੇਵਾਨ ਵਿਖੇ ਕੀਰਤਨ ਤੇ ਅੰਤਿਮ ਅਰਦਾਸ ਮੌਕੇ ਵੱਖ-ਵੱਖ ਪਾਰਟੀਆਂ ਦੇ ਆਗੂ, ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ, ਇਲਾਕਾ ਤੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਮਾਤਾ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਤਿੰਦਰ ਸਿੰਘ ਵਿੱਕੀ ਦੇ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਇਸ ਉਪਰੰਤ ਗ੍ਰੰਥੀ ਭਾਈ ਜਸਪਾਲ ਸਿੰਘ ਸਿੱਧੂ ਵਲੋਂ ਅਰਦਾਸ ਕੀਤੀ ਗਈ | ਸ਼ਰਧਾਂਜਲੀ ਸਮਾਗਮ ਵਿਚ ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਆਮ ਆਦਮੀ ਪਾਰਟੀ ਸ੍ਰੀ ਮੁਕਤਸਰ ਸਾਹਿਬ, ਗੁਰਸੰਤ ਸਿੰਘ ਬਰਾੜ ਸਾਬਕਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਐਡਵੋਕੇਟ ਪਿ੍ਤਪਾਲ ਸ਼ਰਮਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਗਿੱਦੜਬਾਹਾ ਤੇ ਸੀਨੀਅਰ ਆਗੂ ਭਾਜਪਾ ਨੇ ਮਾਤਾ ਹਰਜਿੰਦਰ ਕੌਰ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਉਨ੍ਹਾਂ ਦੁਆਰਾ ਪਰਿਵਾਰ ਦੀ ਆਰਥਿਕ, ਸਮਾਜਿਕ ਤੇ ਰਾਜਨੀਤਿਕ ਤਰੱਕੀ ਲਈ ਪਾਏ ਯੋਗਦਾਨ ਦਾ ਜ਼ਿਕਰ ਕੀਤਾ | ਉਨ੍ਹਾਂ ਕਿਹਾ ਇਹ ਇਲਾਕੇ ਦਾ ਨਾਮਵਰ ਪਰਿਵਾਰ ਹੈ, ਜਿਸ ਨੇ ਹਮੇਸ਼ਾ ਸਾਂਝੇ ਕਾਰਜਾਂ ਲਈ ਅੱਗੇ ਹੋ ਕੇ ਕੰਮ ਕੀਤਾ ਹੈ | ਉਨ੍ਹਾਂ ਕਿਹਾ ਕਿ ਮਾਤਾ ਹਰਜਿੰਦਰ ਕੌਰ ਨੂੰ ਸੱਚੀ ਸ਼ਰਧਾਂਜਲੀ ਇਹ ਹੈ ਕਿ ਸਾਨੂੰ ਸਭ ਨੂੰ ਆਪਣੇ ਬਜ਼ੁਰਗਾਂ ਦੀ ਵੱਧ ਤੋਂ ਵੱਧ ਸੇਵਾ ਕਰਨੀ ਚਾਹੀਦੀ ਹੈ | ਸਟੇਜ ਸਕੱਤਰ ਦੀ ਸੇਵਾ ਨਿਭਾਉਂਦਿਆਂ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਹੀਰਾ ਸਿੰਘ ਚੜੇਵਾਨ ਨੇ ਮਾਤਾ ਦੇ ਜੀਵਨ 'ਤੇ ਚਾਨਣਾ ਪਾਇਆ ਅਤੇ ਵੱਖ-ਵੱਖ ਸੰਸਥਾਵਾਂ ਤੇ ਆਗੂਆਂ ਵਲੋਂ ਭੇਜੇ ਸ਼ੋਕ ਮਤੇ ਪੜ੍ਹੇ | ਅੰਤ ਵਿਚ ਵਿਧਾਇਕ ਕਾਕਾ ਬਰਾੜ ਨੇ ਪਰਿਵਾਰ ਵਲੋਂ ਸਭ ਦਾ ਧੰਨਵਾਦ ਕੀਤਾ | ਇਸ ਮੌਕੇ ਭਾਈ ਹਰਨਿਰਪਾਲ ਸਿੰਘ ਕੁੱਕੂ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਗੁਰਤਾਰ ਸਿੰਘ ਬੁੱਟਰ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈਜ਼ ਅਫ਼ਸਰ, ਐਡਵੋਕੇਟ ਭੁਪਿੰਦਰ ਸਿੰਘ ਚੜੇਵਾਨ ਸਾਬਕਾ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ, ਮਨਜਿੰਦਰ ਸਿੰਘ ਕਾਕਾ ਉੜਾਂਗ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਸਰਪੰਚ ਬਲਵਿੰਦਰ ਸਿੰਘ ਪਿੰਦਰ ਭਾਜਪਾ ਆਗੂ, ਪਰਮਜੀਤ ਸਿੰਘ ਗਿੱਲ ਸਾਬਕਾ ਪ੍ਰਧਾਨ ਫਰਟੇਲਾਈਜ਼ਰ ਅਤੇ ਪੈਸਟੀਸਾਈਡਸ ਯੂਨੀਅਨ, ਕਾਕਾ ਗਾਂਧੀ ਚੇਅਰਮੈਨ ਕੱਚਾ ਆੜ੍ਹਤੀਆ ਐਸੋਸੀਏਸ਼ਨ, ਉਪਕਾਰ ਸਿੰਘ ਪ੍ਰਧਾਨ ਨਿਸ਼ਚੈ ਫਾਊਾਡੇਸ਼ਨ, ਅਖਿਲ ਭਾਰਤੀ ਭਾਜਪਾ ਆਗੂ, ਦਿਆਲ ਸਿੰਘ ਉਦੇਕਰਨ ਸੇਵਾ ਮੁਕਤ ਪਿ੍ੰਸੀਪਲ, ਕਲਗਾ ਸਿੰਘ ਸਾਬਕਾ ਸਕੱਤਰ ਮਾਰਕੀਟ ਕਮੇਟੀ, ਹਰਵਿੰਦਰ ਸਿੰਘ ਵਿਰਕ, ਕੌਂਸਲਰ ਰਾਜਵੀਰ ਸਿੰਘ ਬਿੱਟਾ ਗਿੱਲ, ਮਨਿੰਦਰ ਸਿੰਘ ਮਨੀ ਮੈਂਬਰ ਬਲਾਕ ਸੰਮਤੀ, ਨਿਰਭੈ ਸਿੰਘ ਬੁੱਟਰ ਸਰਪੰਚ ਚੜੇਵਾਣ, ਗੁਰਵੰਤ ਸਿੰਘ ਮਨੇਸ ਸਾਬਕਾ ਸਰਪੰਚ, ਹਰਕੀਰਤ ਸਿੰਘ ਮੱਕੜ, ਰਮੇਸ਼ ਕੁਮਾਰ ਪੱਪੀ ਬਜਾਜ ਸਾਬਕਾ ਡਾਇਰੈਕਟਰ ਮਿਲਕਫ਼ੈੱਡ, ਸੁਖਚੈਨ ਸਿੰਘ ਮਨੇਸ, ਗੁਰਪ੍ਰੀਤ ਸਿੰਘ ਮਨੇਸ, ਦਲੇਰ ਸਿੰਘ ਕਨੇਡੀ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਹੋਈ ਮਾਪੇ ਅਧਿਆਪਕ ਮੀਟਿੰਗ <br/> ਅਗਲੀ ਖ਼ਬਰ ਸੀ.ਜੀ.ਐੱਮ. ਕਾਲਜ ਵਿਖੇ ਸੈਮੀਨਾਰ ਕਰਵਾਇਆ
Ad Position 24