19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਹੋਈ ਮਾਪੇ ਅਧਿਆਪਕ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 28-09-2025
ਮੋਗਾ, 27 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਪਿ੍ੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪਿ੍ੰਸੀਪਲ ਅਮਨਦੀਪ ਗਿਰਧਰ ਦੀ ਅਗਵਾਈ ਹੇਠ ਨਵੀਂ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਦਿਆਰਥੀਆਂ ਦੇ ਵਿੱਦਿਅਕ ਸਫ਼ਰ, ਸਰੀਰਕ, ਮਾਨਸਿਕ, ਸਮਾਜਿਕ ਵਿਕਾਸ, ਖੇਡਾਂ ਤੇ ਸਿਹਤ ਦੇ ਖੇਤਰ ਨਾਲ ਸਬੰਧਿਤ ਵਿਚਾਰ ਚਰਚਾ ਕਰਨ ਲਈ ਮਾਪੇ ਅਧਿਆਪਕ ਮੀਟਿੰਗ ਕਰਵਾਈ ਗਈ | ਇਸ ਮੀਟਿੰਗ ਵਿਚ ਸਕੂਲ ਦੇ ਕੋਆਰਡੀਨੇਟਰਜ਼ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਵਿਦਿਆਰਥੀਆਂ ਦੀਆਂ ਸਮੱਸਿਆਵਾਂ, ਤਣਾਅ, ਮਾਨਸਿਕ ਸਿਹਤ, ਵਿੱਦਿਅਕ ਪ੍ਰਾਪਤੀਆਂ ਅਤੇ ਕਮੀਆਂ ਬਾਰੇ ਵਿਚਾਰ ਚਰਚਾ ਕੀਤੀ | ਇਸ ਮੀਟਿੰਗ ਵਿਚ ਅਧਿਆਪਕਾਂ ਨੇ ਛਿਮਾਹੀ ਇਮਤਿਹਾਨਾਂ ਵਿਚ ਵਿਦਿਆਰਥੀਆਂ ਦੁਆਰਾ ਕੀਤੀ ਹੋਈ ਮਿਹਨਤ ਦੇ ਨਤੀਜੇ ਨੂੰ ਮਾਪਿਆਂ ਨਾਲ ਸਾਂਝਾ ਕੀਤਾ | ਸਕੂਲ ਦੇ ਪਿ੍ੰਸੀਪਲ ਸਤਵਿੰਦਰ ਕੌਰ ਨੇ ਜਾਣਕਾਰੀ ਸਾਂਝੇ ਕਰਦੇ ਹੋਏ ਦੱਸਿਆ ਕਿ ਇਸ ਮੀਟਿੰਗ ਦਾ ਉਦੇਸ਼ ਮਾਪਿਆਂ ਨੂੰ ਇਕ ਅਜਿਹੀ ਸੁਰੱਖਿਅਤ ਥਾਂ ਉਪਲਬਧ ਕਰਵਾਉਣਾ ਹੈ ਜਿੱਥੇ ਮਾਪੇ ਖੁੱਲ੍ਹ ਕੇ ਆਪਣੇ ਬੱਚਿਆਂ ਦੀਆਂ ਸਮੱਸਿਆਵਾਂ ਨੂੰ ਸਾਂਝਾ ਕਰ ਸਕਣ ਕਿਉਂਕਿ ਅੱਜ-ਕੱਲ੍ਹ ਦੇ ਬੱਚਿਆਂ ਨੂੰ ਸਿੱਖਿਆ ਦੇ ਨਾਲ-ਨਾਲ ਸਾਈਬਰ ਸੁਰੱਖਿਆ, ਸੋਸ਼ਲ ਮੀਡੀਆ ਦੀ ਸਹੀ ਵਰਤੋਂ, ਮਾਨਸਿਕ ਸਿਹਤ ਅਤੇ ਤੰਦਰੁਸਤੀ ਬਾਰੇ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ | ਮੀਟਿੰਗ ਵਿਚ ਪਹੁੰਚੇ ਸਾਰੇ ਮਾਪਿਆਂ ਨੇ ਪਿ੍ੰਸੀਪਲ ਸਤਵਿੰਦਰ ਕੌਰ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਚੀਮਾ ਰੋਡ ਕਿਨਾਰਿਆਂ 'ਤੇ ਇੰਟਰਲਾਕ ਟਾਈਲਾਂ ਦਾ ਕੰਮ ਸ਼ੁਰੂ ਕਰਵਾਇਆ ਅਗਲੀ ਖ਼ਬਰ ਹਰਜਿੰਦਰ ਕੌਰ ਮਨੇਸ ਚੜੇਵਾਨ ਨਮਿਤ ਸ਼ਰਧਾਂਜਲੀ ਸਮਾਗਮ
Ad Position 24