19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਚੀਮਾ ਰੋਡ ਕਿਨਾਰਿਆਂ 'ਤੇ ਇੰਟਰਲਾਕ ਟਾਈਲਾਂ ਦਾ ਕੰਮ ਸ਼ੁਰੂ ਕਰਵਾਇਆ

Ad Position 21
No active advertisement
ਅਜੀਤ ਡੈਸਕ 28-09-2025
ਕੋਟ ਈਸੇ ਖਾਂ, 27 ਸਤੰਬਰ (ਗੁਰਮੀਤ ਸਿੰਘ ਖਾਲਸਾ)- ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਵਿਚ ਸ਼ਹਿਰ ਕੋਟ ਈਸੇ ਖਾਂ 'ਚ ਹਰ ਪਾਸੇ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਤੇ ਵਾਅਦਿਆਂ ਮੁਤਾਬਕ ਕਈ ਕੰਮ ਪੂਰੇ ਵੀ ਹੋ ਚੁੱਕੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਪੰਚਾਇਤ ਪ੍ਰਧਾਨ ਸ਼ਿੰਦਰ ਕੌਰ ਦੇ ਪਤੀ ਪ੍ਰਕਾਸ਼ ਸਿੰਘ ਰਾਜਪੂਤ ਨੇ ਹਾਲ 'ਚ ਹੀ ਨਵੀਨੀਕਰਨ ਹੋਈ ਸਥਾਨਕ ਚੀਮਾ ਰੋਡ ਦੇ ਦੋਨੋਂ ਪਾਸੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਸਮੇਂ ਕੀਤਾ | ਇਸ ਮੌਕੇ ਉਨ੍ਹਾਂ ਨੇ ਸਾਧਾਂ ਵਾਲੀ ਬਸਤੀ ਦੇ ਨਜ਼ਦੀਕ ਇਹ ਕੰਮ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਸ਼ਹਿਰ ਦੀਆਂ ਕਈ ਥਾਵਾਂ 'ਤੇ ਜਿੱਥੇ ਗੰਦੇ ਪਾਣੀ ਦੀ ਨਿਕਾਸੀ ਦੀ ਮੁਸ਼ਕਿਲ ਸੀ ਉਸ ਨੂੰ ਦੂਰ ਕਰਨ ਲਈ ਇਕ ਵਾਰ ਸਾਫ ਸਫਾਈ ਕਰਵਾਈ ਗਈ ਹੈ | ਇਸ ਤੋਂ ਇਲਾਵਾ ਹਲਕਾ ਵਿਧਾਇਕ ਲਾਡੀ ਢੋਸ ਦੇ ਯਤਨਾ ਨਾਲ ਸੀਵਰੇਜ ਦਾ ਕੰਮ ਕਾਫੀ ਮੁਕੰਮਲ ਹੋ ਚੁੱਕਾ ਹੈ | ਚੀਮਾ ਲਿੰਕ ਸੜਕ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਲਈ ਇਲਾਕੇ ਦੀ ਕੌਂਸਲਰ ਭੁਪਿੰਦਰ ਕੌਰ ਸਿੱਧੂ ਦਾ ਵੀ ਵੱਡਾ ਯੋਗਦਾਨ ਹੈ | ਇੰਟਰਲਾਕ ਟਾਈਲਾਂ ਦਾ ਕੰਮ ਸ਼ੁਰੂ ਹੋਣ ਸਮੇਂ ਸਤਵੰਤ ਸਿੰਘ ਸਿੱਧੂ, ਭਾਊ ਸੰਪੂਰਨ ਸਿੰਘ ਤੇ ਹੋਰ ਮੁਹੱਲਾ ਨਿਵਾਸੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੀ.ਐਸ.ਟੀ. ਦਰਾਂ ਘਟਣ ਦਾ ਲੋਕਾਂ ਨੂੰ ਨਹੀਂ ਮਿਲ ਰਿਹਾ ਲਾਭ-ਬਹਿਰਾਮਕੇ/ਮਸੀਤਾਂ <br/> ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਹੋਈ ਮਾਪੇ ਅਧਿਆਪਕ ਮੀਟਿੰਗ <br/>
Ad Position 24