19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਜ਼ਿਲ੍ਹਾ ਪੁਲਿਸ ਮੁਖੀ ਦੀ ਹਾਜ਼ਰੀ 'ਚ ਵੱਖ-ਵੱਖ ਪ੍ਰਕਾਰ ਦਾ ਨਸ਼ਾ ਕੀਤਾ ਨਸ਼ਟ <br/>

Ad Position 21
No active advertisement
ਅਜੀਤ ਡੈਸਕ 28-09-2025
ਮੋਗਾ, 27 ਸਤੰਬਰ (ਗੁਰਤੇਜ ਸਿੰਘ ਬੱਬੀ)- ਮੋਗਾ ਪੁਲਿਸ ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਤਹਿਤ ਅੱਜ ਇਕ ਅਪਰੇਸ਼ਨ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਤੇ ਹੋਰ ਪੁਲਿਸ ਅਧਿਕਾਰੀਆਂ ਦੀ ਹਾਜ਼ਰੀ ਵਿਚ ਮੋਗਾ ਪੁਲਿਸ ਨੇ ਪੁਲਿਸ ਦੀ ਡਰੱਗ ਡਿਸਪੋਜ਼ਲ ਕਮੇਟੀ ਵਲੋਂ 83 ਵੱਖ-ਵੱਖ ਐਨ. ਡੀ. ਪੀ. ਐਸ. ਐਕਟ ਤਹਿਤ ਦਰਜ ਮਾਮਲਿਆਂ ਵਿਚ ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰ ਦਿੱਤਾ ਗਿਆ | ਇਸ ਦੌਰਾਨ 8.664 ਕਿੱਲੋ ਹੈਰੋਇਨ, 659 ਕਿੱਲੋ ਭੁੱਕੀ ਚੂਰਾ ਪੋਸਤ, 1020 ਨਸ਼ੀਲੀਆਂ ਗੋਲੀਆਂ ਤੇ 10 ਗਰਾਮ ਸਮੈਕ ਨੂੰ ਵਿਸ਼ੇਸ਼ ਭੱਠੀ ਵਿਚ ਸਾੜ ਕੇ ਨਸ਼ਟ ਕਰ ਦਿੱਤਾ | ਇਹ ਕਾਰਵਾਈ ਨਾ ਸਿਰਫ ਪੁਲਿਸ ਦੀ ਚੰਗੀ ਕਾਰਗੁਜ਼ਾਰੀ ਨੂੰ ਦਰਸਾਉਂਦੀ ਹੈ ਸਗੋਂ ਇਸ ਗੱਲ ਨੂੰ ਵੀ ਯਕੀਨੀ ਬਣਾਉਂਦੀ ਹੈ ਕਿ ਜ਼ਬਤ ਕੀਤਾ ਗਿਆ ਕੋਈ ਵੀ ਨਸ਼ੀਲਾ ਪਦਾਰਥ ਮੁੜ ਸਮਾਜ ਵਿਚ ਨਹੀਂ ਆ ਸਕੇਗਾ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਨੇ ਦੱਸਿਆ ਕਿ ਮੋਗਾ ਪੁਲਿਸ ਵਲੋਂ ਹਮੇਸ਼ਾ ਇਹ ਯਤਨ ਕੀਤਾ ਗਿਆ ਹੈ ਕਿ ਨਸ਼ਾ ਮਾਫੀਆ ਅਤੇ ਮਾਦਾ ਅਨਸਰਾਂ ਨੂੰ ਜੜ੍ਹੋਂ ਖਤਮ ਕਰਕੇ ਜ਼ਿਲ੍ਹੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕੀਤਾ ਜਾਵੇ ਅਤੇ ਨਸ਼ਿਆਂ ਖਿਲਾਫ ਪੁਲਿਸ ਦੀ ਲੜਾਈ ਸਿਰਫ ਸ਼ਬਦਾਂ ਤੱਕ ਸੀਮਤ ਨਹੀਂ ਹੈ ਸਗੋਂ ਇਸ ਨੂੰ ਅਮਲ ਵਿਚ ਲਿਆਂਦਾ ਜਾ ਰਿਹਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਖਿਲਾਫ ਇਸ ਲੜਾਈ ਵਿਚ ਪੁਲਿਸ ਦਾ ਸਾਥ ਦੇਣ ਅਤੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਮਿਲਣ 'ਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ |

Ad Position 22
No active advertisement
ਪਿਛਲੀ ਖ਼ਬਰ ਬਾਘਾ ਪੁਰਾਣਾ ਸ਼ਹਿਰ ਅੰਦਰ ਈ-ਰਿਕਸ਼ਿਆਂ ਦੀ ਭਰਮਾਰ ਕਾਰਨ ਟਰੈਫਿਕ 'ਚ ਪੈ ਰਿਹਾ ਵਿਘਨ <br/> ਅਗਲੀ ਖ਼ਬਰ ਕਰੀਅਰ ਜ਼ੋਨ ਮੋਗਾ ਦੀ ਵਿਦਿਆਰਥਣ ਨੇ ਹਾਸਲ ਕੀਤੇ 90 ਸਕੋਰ <br/>
Ad Position 24