19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਕੌਮੀ ਸੇਵਾ ਯੋਜਨਾ ਦਿਵਸ ਨੂੰ ਸਮਰਪਿਤ ਡਰੋਲੀ ਭਾਈ ਲੜਕੇ ਸਕੂਲ 'ਚ 7 ਰੋਜ਼ਾ ਕੈਂਪ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 28-09-2025
ਮੋਗਾ, 27 ਸਤੰਬਰ (ਜਸਪਾਲ ਸਿੰਘ ਬੱਬੀ)-ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਈ.ਓ. ਅਸ਼ੀਸ਼ ਕੁਮਾਰ, ਡਿਪਟੀ ਡੀ.ਈ.ਓ. ਗੁਰਦਿਆਲ ਸਿੰਘ ਮਠਾੜੂ ਦੀ ਰਹਿਨੁਮਾਈ ਹੇਠ ਸੁਤੰਤਰਤਾ ਸੰਗਰਾਮੀ ਰਣਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਲੜਕੇ ਵਿਖੇ ਸਕੂਲ ਮੁਖੀ ਮਨਪ੍ਰੀਤ ਕੌਰ ਅਤੇ ਪ੍ਰੋਗਰਾਮ ਅਫਸਰ ਸਟੇਟ ਐਵਾਰਡੀ ਡਾ. ਦੀਪਕ ਅਗਵਾਈ ਹੇਠ ਕੌਮੀ ਸੇਵਾ ਯੋਜਨਾ ਦਿਵਸ ਨੂੰ ਸਮਰਪਿਤ ਸਕੂਲ ਵਿਚ 7 ਰੋਜ਼ਾ ਐਨ.ਐਸ.ਐਸ. ਕੈਂਪ ਦੀ ਸ਼ੁਰੂਆਤ ਕੀਤੀ | ਡਾ. ਦੀਪਕ ਸ਼ਰਮਾ ਨੇ ਦੱਸਿਆ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਸਮਾਜਿਕ ਸੇਵਾ ਦੇ ਕਾਰਜਾਂ ਲਈ ਨੈਸ਼ਨਲ ਸਰਵਿਸ ਸਕੀਮ ਦਾ ਸੰਗਠਨ ਕੀਤਾ ਗਿਆ ਅਤੇ ਦੇਸ਼ ਵਿਚ ਪਹਿਲੀ ਵਾਰ 24 ਸਤੰਬਰ 1969 ਨੂੰ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ ਜਾਣ ਲੱਗਿਆ ਜਿਸ ਦਾ ਮਕਸਦ ਐਨ.ਐਸ.ਐਸ. ਵਲੰਟੀਅਰਜ਼ ਨੂੰ ਐਨ.ਐਸ.ਐਸ. ਦੇ ਖੁਦ ਤੋਂ ਪਹਿਲਾਂ ਤੁਸੀਂ ਦੇ ਲੋਗੋ ਨੂੰ ਮੁੱਖ ਰੱਖਦੇ ਹੋਏ ਆਪਸੀ ਤਾਲਮੇਲ ਨਾਲ ਅਨੁਸ਼ਾਸਨ ਦੀ ਪਾਲਨਾ ਕਰਦੇ ਹੋਏ ਦੇਸ਼ ਅਤੇ ਸਮਾਜ ਦੀ ਖਾਤਰ ਕੀਤੇ ਜਾਣ ਵਾਲੇ ਕੰਮਾਂ ਲਈ ਪ੍ਰੇਰਿਤ ਕਰਦਾ ਹੈ | ਦੀਪਕ ਮਿੱਤਲ ਨੇ ਕੈਂਪ ਦੇ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਨਰਿੰਦਰ ਸਿੰਘ, ਆਕਾਸ਼ਦੀਪ ਸਿੰਘ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਸੋਨੰੂ ਸਿੰਗਲ, ਪਰਮਜੀਤ ਕੌਰ, ਅੰਜੂ ਬਾਲਾ, ਪਰਮਿੰਦਰ ਕੌਰ, ਰਜਨੀ, ਹਰਦੀਪ ਕੌਰ, ਗੀਤੂ ਚੋਪੜਾ, ਪਰਵਿੰਦਰ ਕੌਰ, ਨੇਹਾ, ਚਮਕੌਰ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਤੀਜੇ ਅੱਖਾਂ ਦੇ ਮੁਫਤ ਚੈੱਕਅਪ ਕੈਂਪ ਦਾ ਪੋਸਟਰ ਜਾਰੀ <br/> ਅਗਲੀ ਖ਼ਬਰ ਬਾਘਾ ਪੁਰਾਣਾ ਸ਼ਹਿਰ ਅੰਦਰ ਈ-ਰਿਕਸ਼ਿਆਂ ਦੀ ਭਰਮਾਰ ਕਾਰਨ ਟਰੈਫਿਕ 'ਚ ਪੈ ਰਿਹਾ ਵਿਘਨ <br/>
Ad Position 24