19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਤੀਜੇ ਅੱਖਾਂ ਦੇ ਮੁਫਤ ਚੈੱਕਅਪ ਕੈਂਪ ਦਾ ਪੋਸਟਰ ਜਾਰੀ <br/>

Ad Position 21
No active advertisement
ਅਜੀਤ ਡੈਸਕ 28-09-2025
ਬਾਘਾ ਪੁਰਾਣਾ, 27 ਸਤੰਬਰ (ਟਿੰਕੂ ਕਾਠਪਾਲ/ਗੁਰਮੀਤ ਸਿੰਘ ਮਾਣੂੰਕੇ)- ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਲੋਂ 3 ਅਕਤੂਬਰ ਨੂੰ ਅੱਖਾਂ ਦਾ ਤੀਜਾ ਮੁਫਤ ਚੈੱਕਅੱਪ ਕੈਂਪ ਲਗਾਇਆ ਜਾ ਰਿਹਾ ਹੈ | ਜਿਸ ਦਾ ਪੋਸਟਰ ਜਾਰੀ ਕੀਤਾ ਗਿਆ | ਸਕੂਲ ਚੇਅਰਮੈਨ ਨਵਦੀਪ ਸਿੰਘ ਬਰਾੜ ਨੇ ਦੱਸਿਆ ਕਿ ਉਹ ਹਰ ਸਾਲ ਆਪਣੇ ਪਿਤਾ ਜਗਸੀਰ ਸਿੰਘ ਬਰਾੜ ਦੀ ਯਾਦ ਵਿਚ ਅੱਖਾਂ ਦਾ ਮੁਫਤ ਚੈਕਅੱਪ ਕੈਂਪ ਲਗਾਉਂਦੇ ਹਨ ਜੋ ਕਿ ਇਸ ਵਾਰ 3 ਅਕਤੂਬਰ ਨੂੰ ਹਾਰਵਰਡ ਕਾਨਵੈਂਟ ਸਕੂਲ 'ਚ ਲਗਾਇਆ ਜਾ ਰਿਹਾ ਹੈ | ਇਸ ਵਿਚ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਵਲੋਂ ਮਾਹਿਰ ਡਾਕਟਰਾਂ ਦੀ ਟੀਮ ਪਹੁੰਚ ਰਹੀ ਹੈ | ਕੈਂਪ 'ਚ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਤੇ ਐਨਕਾਂ ਮੁਫਤ ਦਿੱਤੀਆਂ ਜਾਣਗੀਆਂ | ਇਸ ਤੋਂ ਇਲਾਵਾ ਚਿੱਟੇ ਮੋਤੀਏ ਦੇ ਮਰੀਜ਼ਾਂ ਦੇ ਅਪਰੇਸ਼ਨ ਵੀ ਮੁਫਤ ਕੀਤੇ ਜਾਣਗੇ | ਮਰੀਜ਼ਾਂ ਦੀ ਦੇਖਭਾਲ ਦਾ ਕੰਮ ਵੀ ਸਕੂਲ ਵਲੋਂ ਕੀਤਾ ਜਾਵੇਗਾ | ਇਸ ਸਮੇਂ ਸਕੂਲ ਚੇਅਰਮੈਨ ਨਵਦੀਪ ਸਿੰਘ ਬਰਾੜ ਤੇ ਡਾਇਰੈਕਟਰ ਇੰਜੀਨੀਅਰ ਜਗਦੀਪ ਸਿੰਘ ਬਰਾੜ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਕੈਂਪ ਦਾ ਲਾਭ ਉਠਾਉਣ | ਅਪਰੇਸ਼ਨ ਵਾਲੇ ਮਰੀਜ਼ਾਂ ਨੂੰ ਹਸਪਤਾਲ ਲਿਜਾਣ ਤੇ ਵਾਪਸ ਲਿਆਉਣ ਦੀ ਸਹੂਲਤ ਵੀ ਸਕੂਲ ਵਲੋਂ ਦਿੱਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਯਾਦ 'ਚ ਖ਼ੂਨਦਾਨ ਕੈਂਪ ਅੱਜ ਅਗਲੀ ਖ਼ਬਰ ਕੌਮੀ ਸੇਵਾ ਯੋਜਨਾ ਦਿਵਸ ਨੂੰ ਸਮਰਪਿਤ ਡਰੋਲੀ ਭਾਈ ਲੜਕੇ ਸਕੂਲ 'ਚ 7 ਰੋਜ਼ਾ ਕੈਂਪ ਸ਼ੁਰੂ <br/>
Ad Position 24