19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਯਾਦ 'ਚ ਖ਼ੂਨਦਾਨ ਕੈਂਪ ਅੱਜ

Ad Position 21
No active advertisement
ਅਜੀਤ ਡੈਸਕ 28-09-2025
ਜੈਤੋ, 27 ਸਤੰਬਰ (ਗੁਰਮੀਤਪਾਲ)-ਯੁਵਕ ਸੇਵਾਵਾਂ ਵਿਭਾਗ, ਪੰਜਾਬ ਅਤੇ ਯੂਥ ਵਿੰਗ ਆਮ ਆਦਮੀ ਪਾਰਟੀ ਵਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਉਂਦੇ ਹੋਏ, ਉਨ੍ਹਾਂ ਦੀ ਯਾਦ 'ਚ 28 ਸਤੰਬਰ 2025 ਦਿਨ ਐਤਵਾਰ ਨੂੰ ਚੌਧਰੀ ਚਿਰੰਜੀ ਲਾਲ ਧਰਮਸ਼ਾਲਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਰੁਪਿੰਦਰ ਸਿੰਘ ਯੂਥ ਪ੍ਰਧਾਨ ਆਮ ਆਦਮੀ ਪਾਰਟੀ ਹਲਕਾ ਜੈਤੋ ਨੇ ਦੱਸਿਆ ਕਿ ਇਹ ਕੈਂਪ ਚੜ੍ਹਦੀ ਕਲਾ ਵੈਲਫੇਅਰ ਸੁਸਾਇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ | ਉਨ੍ਹਾਂ ਇਸ ਕੈਂਪ ਨੂੰ ਸਫ਼ਲ ਬਣਾਉਣ ਲਈ ਇਲਾਕੇ ਭਰ ਦੇ ਨੌਜਵਾਨਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸਿਲਵਰ ਓਕਸ ਸਕੂਲ ਦੇ ਵਿਦਿਆਰਥੀਆਂ ਦੀ ਰਾਜ ਪੱਧਰੀ ਖੇਡਾਂ ਲਈ ਚੋਣ ਅਗਲੀ ਖ਼ਬਰ ਤੀਜੇ ਅੱਖਾਂ ਦੇ ਮੁਫਤ ਚੈੱਕਅਪ ਕੈਂਪ ਦਾ ਪੋਸਟਰ ਜਾਰੀ <br/>
Ad Position 24