19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸਿਲਵਰ ਓਕਸ ਸਕੂਲ ਦੇ ਵਿਦਿਆਰਥੀਆਂ ਦੀ ਰਾਜ ਪੱਧਰੀ ਖੇਡਾਂ ਲਈ ਚੋਣ

Ad Position 21
No active advertisement
ਅਜੀਤ ਡੈਸਕ 28-09-2025
ਜੈਤੋ, 27 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਗੁੰਮਟੀ ਖੁਰਦ (ਸੇਵੇਵਾਲਾ) ਦੇ ਵਿਦਿਆਰਥੀਆਂ ਨੇ 69ਵੀਆਂ ਜ਼ੋਨਲ ਅਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਜ਼ੋਨ ਪੱਧਰੀ ਮੁਕਾਬਲਿਆਂ ਵਿਚ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਪੱਧਰੀ ਖੇਡਾਂ ਲਈ ਚੁਣਿਆ ਗਿਆ | ਜ਼ੋਨਲ ਅਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਅੰਡਰ-14, 17, 19 ਵਰਗਾਂ ਵਿਚ ਕ੍ਰਮਵਾਰ ਕ੍ਰਿਕਟ, ਤਾਈ ਕਵਾਂਡੋ, ਮੁੱਕੇਬਾਜ਼ੀ, ਕੁਸ਼ਤੀ, ਜੂਡੋ, ਬੈਡਮਿੰਟਨ, ਨਿਸ਼ਾਨੇਬਾਜ਼ੀ, ਕਿੱਕ ਬਾਕਸਿੰਗ, ਰਗਬੀ, ਤਲਵਾਰਬਾਜ਼ੀ, ਸਤਰੰਜ਼, ਜਿਮਨਾਸਟਕ, ਰੱਸਾ-ਕਸੀ, ਫੁੱਟਬਾਲ, ਸੈਪਕ ਟਾਕਰਾ ਸ਼ਾਮਿਲ ਹਨ | ਇਨ੍ਹਾਂ ਖੇਡ ਮੁਕਾਬਲਿਆਂ ਵਿਚ ਭਾਗ ਲੈਂਦੇ ਹੋਏ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰ 'ਤੇ ਸੋਨੇ ਦੇ 92, ਚਾਂਦੀ ਦੇ 38 ਅਤੇ ਕਾਂਸੀ ਦੇ 22 ਤਗਮੇ ਜਿੱਤ ਕੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਆਪਣਾ ਸਥਾਨ ਬਣਾਇਆ | ਜਦ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਬੜੇ ਹੀ ਜੋਸ਼ ਅਤੇ ਉਤਸ਼ਾਹ ਨਾਲ ਖੇਡਦੇ ਹੋਏ ਸੋਨੇ ਦੇ 23, ਚਾਂਦੀ ਦੇ 27 ਅਤੇ ਕਾਂਸੀ ਦੇ 30 ਤਗਮੇ ਜਿੱਤ ਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਇਲਾਕੇ ਵਿਚ ਰÏਸ਼ਨ ਕੀਤਾ | ਸੋਨੇ ਦਾ ਤਗਮਾ ਜਿੱਤਣ ਵਾਲੇ ਵਿਦਿਆਰਥੀਆਂ ਨੇ ਰਾਜ ਪੱਧਰੀ ਮੁਕਾਬਲਿਆਂ ਵਿਚ ਆਪਣਾ ਵਿਸ਼ੇਸ਼ ਸਥਾਨ ਬਣਾ ਕੇ ਆਪਣੀ ਪ੍ਰਤਿਭਾ ਦਾ ਸਬੂਤ ਦਿੱਤਾ | ਸਕੂਲ ਦੀ ਪਿ੍ੰਸੀਪਲ ਪਿ੍ਅੰਕਾ ਮਹਿਤਾ ਨੇ ਜੇਤੂ ਭਾਗੀਦਾਰਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਸਿਰਫ਼ ਟੀਚੇ 'ਤੇ ਧਿਆਨ ਕੇਂਦਰਿਤ ਕਰਨ ਲਈ ਸਖ਼ਤ ਮਿਹਨਤ ਅਤੇ ਇਕਾਗਰਤਾ ਦੀ ਲੋੜ ਹੈ | ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਾਂ ਖੇਡਣੀਆਂ ਚਾਹੀਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਨੇ ਜੀ.ਐਸ.ਟੀ. ਘਟਾ ਕੇ ਕਿਸਾਨਾਂ, ਵਪਾਰੀਆਂ ਅਤੇੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ: ਪੰਜਗਰਾਈਾ ਅਗਲੀ ਖ਼ਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਯਾਦ 'ਚ ਖ਼ੂਨਦਾਨ ਕੈਂਪ ਅੱਜ
Ad Position 24