19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸਰਕਾਰ ਨੇ ਜੀ.ਐਸ.ਟੀ. ਘਟਾ ਕੇ ਕਿਸਾਨਾਂ, ਵਪਾਰੀਆਂ ਅਤੇੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ: ਪੰਜਗਰਾਈਾ

Ad Position 21
No active advertisement
ਅਜੀਤ ਡੈਸਕ 28-09-2025
ਪੰਜਗਰਾੲੀਂ ਕਲਾਂ, 27 ਸਤੰਬਰ (ਸੁਖਮੰਦਰ ਸਿੰਘ ਬਰਾੜ)-ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਲੋਕਾਂ ਦੀ ਭਲਾਈ ਲਈ ਜੀ.ਐਸ.ਟੀ. ਦੀਆਂ ਦਰਾਂ ਘਟਾ ਕੇ ਕਿਸਾਨਾਂ, ਵਪਾਰੀ ਅਤੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਸਪਾਲ ਸਿੰਘ ਪੰਜਗਰਾਈਾ ਮੀਤ ਪ੍ਰਧਾਨ ਪੰਜਾਬ ਭਾਰਤੀ ਜਨਤਾ ਪਾਰਟੀ ਐਸ.ਸੀ ਮੋਰਚਾ ਵਲੋਂ ਵਿਧਾਨ ਸਭਾ ਹਲਕਾ ਜੈਤੋ ਵਲੋਂ ਵੱਖ-ਵੱਖ ਪਿੰਡਾਂ 'ਚ ਵਪਾਰੀਆਂ ਕਿਸਾਨਾਂ ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਇਹ ਖ਼ੁਸ਼ੀ ਸਾਂਝੀ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਹਮੇਸ਼ਾਂ ਲੋਕ ਭਲਾਈ ਕੰਮਾਂ ਨੂੰ ਤਰਜ਼ੀਹ ਦਿੱਤੀ ਹੈ | ਜੀ.ਐਸ.ਟੀ. ਦੀਆਂ ਦਰਾਂ ਘਟਾਉਣ ਨਾਲ ਹਰ ਤਰ੍ਹਾਂ ਦੀਆਂ ਵਸਤੂਆਂ ਸਸਤੀਆਂ ਹੋਈਆਂ ਹਨ ਤੇ ਮਹਿੰਗਾਈ ਘਟਣ ਨਾਲ ਦੇਸ਼ ਦਾ ਹਰ ਵਰਗ ਖ਼ੁਸ਼ ਹੋਇਆ ਹੈ ਉੱਥੇ ਦੇਸ਼ ਵੱਡਾ ਆਰਥਿਕ ਲਾਭ ਮਿਲਿਆ ਹੈ | ਇਸ ਮੌਕੇ ਮੰਡਲ ਪ੍ਰਧਾਨ ਨਸੀਬ ਸਿੰਘ ਅÏਲਖ, ਹਰਪ੍ਰੀਤ ਸਿੰਘ, ਵਕੀਲ ਸਿੰਘ, ਮੰਡਲ ਪ੍ਰਧਾਨ ਹਰਮੇਲ ਸਿੰਘ ਚਾਹਲ, ਬਲਵਿੰਦਰ ਸਿੰਘ ਬਰਗਾੜੀ, ਹਾਕਮ ਸਿੰਘ ਮੌੜ, ਸ਼ਭਦੀਪ ਕੌਰ ਕੋਠੇ ਰਾਮਸਰ, ਰਮਨਦੀਪ ਕੌਰ ਰੋਮਾਣਾ, ਗੁਰਮੀਤ ਸਿੰਘ ਰਾਮੇਆਣਾ, ਸ਼ਾਮ ਲਾਲ ਗੋਇਲ ਜੈਤੋ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜ਼ੋਨਲ ਪੱਧਰੀ ਅਥਲੈਟਿਕਸ ਮੀਟ 'ਚ 26 ਮੈਡਲ ਜਿੱਤੇ ਅਗਲੀ ਖ਼ਬਰ ਸਿਲਵਰ ਓਕਸ ਸਕੂਲ ਦੇ ਵਿਦਿਆਰਥੀਆਂ ਦੀ ਰਾਜ ਪੱਧਰੀ ਖੇਡਾਂ ਲਈ ਚੋਣ
Ad Position 24