ਜੈਤੋ, 27 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਗੁਰਮੀਤਪਾਲ ਰੋੜੀਕਪੂਰਾ)-ਸ਼ਿਵਾਲਿਕ ਪਬਲਿਕ ਸਕੂਲ (ਸ੍ਰੀ ਮੁਕਤਸਰ ਸਾਹਿਬ ਰੋਡ) ਜੈਤੋ ਦੇ ਵਿਦਿਆਰਥੀਆਂ ਨੇ ਜ਼ੋਨਲ ਪੱਧਰ ਅਥਲੈਟਿਕਸ ਮੀਟ ਵਿਚ ਆਪਣੀ ਚੰਗੀ ਖੇਡ ਦਾ ਪ੍ਰਦਰਸ਼ਨ ਕਰਦਿਆਂ ਜ਼ੋਨਲ ਪੱਧਰ 'ਤੇ ਹੋਏ ਮੁਕਾਬਲਿਆਂ ਵਿਚ 7 ਗੋਲਡ, 11 ਸਿਲਵਰ ਅਤੇ 8 ਕਾਂਸੀ ਦੇ ਨਾਲ ਕੁੱਲ 26 ਮੈਡਲ ਪ੍ਰਾਪਤ ਕਰਕੇ ਆਪਣਾ ਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਦੇ ਪਿ੍ੰਸੀਪਲ ਸਰਬਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਵੀ ਖੇਡਾਂ ਵਿਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਦੱਸਿਆ ਖੇਡਾਂ ਕਿਵੇਂ ਸਾਡੇ ਜੀਵਨ ਵਿਚ ਇਕ ਅਹਿਮ ਭੂਮਿਕਾ ਅਦਾ ਕਰਦੀਆਂ ਹਨ | ਉਨ੍ਹਾਂ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਮਾਪਿਆਂ ਨੂੰ ਵਧਾਈ ਦਿੱਤੀ | ਸਕੂਲ ਦੇ ਲਗਪਗ 70 ਵਿਦਿਆਰਥੀਆਂ ਨੇ ਜ਼ੋਨਲ ਪੱਧਰੀ ਅਥਲੈਟਿਕਸ ਮੀਟ ਦੇ ਲੰਬੀ ਛਾਲ, ਸ਼ਾਟ ਪੁੱਟ, ਜੈਵਲਿਨ ਥਰੋ, ਡਿਸਕਸ ਥਰੋ, 100 ਮੀਟਰ ਦÏੜ, 200 ਮੀਟਰ ਦੌੜ, 400 ਮੀਟਰ ਦੌੜ, 800 ਮੀਟਰ ਦੌੜ, 1500 ਮੀਟਰ ਦੌੜ ਆਦਿ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈ ਕੇ ਆਪਣੀ ਚੰਗੀ ਖੇਡ ਦਾ ਪ੍ਰਦਰਸ਼ਨ ਕਰਕੇ ਦਿਖਾਇਆ | ਜਿਸ ਦੇ ਸਦਕਾ 16 ਬੱਚਿਆਂ ਦੀ ਚੋਣ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ ਹੋਈ | ਇਸ ਦੌਰਾਨ ਅਧਿਆਪਕ ਡੀ.ਪੀ.ਈ ਅਰਸ਼ਨੂਰ ਮੁਹੰਮਦ ਅਤੇ ਸੁਖਵਿੰਦਰ ਸਿੰਘ ਨੂੰ ਵੀ ਵਧਾਈ ਦਿੱਤੀ | ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਅਸ਼ਵਨੀ ਕੁਮਾਰ ਗਰਗ, ਅਸ਼ੋਕ ਕੁਮਾਰ ਗਰਗ, ਜਗਮੇਲ ਸਿੰਘ, ਗÏਰਵ ਗਰਗ ਅਤੇ ਦੀਪੀ ਗਰਗ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਸਫ਼ਲਤਾਵਾਂ ਲਈ ਅਸ਼ੀਰਵਾਦ ਦਿੱਤਾ |