ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕੌਮੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ ਨੇ ਦੱਸਿਆ ਕਿ ਯੂਨੀਅਨ ਦੇ ਬਲਾਕ ਗਿੱਦੜਬਾਹਾ ਦੇ ਪ੍ਰਧਾਨ ਨੇ ਪੰਜਾਬ ਬਾਡੀ ਨੂੰ ਆਪਣਾ ਅਸਤੀਫ਼ਾ ਭੇਜਿਆ ਸੀ | ਉਸ ਨੂੰ ਮਨਜ਼ੂਰ ਕਰਨ ਉਪਰੰਤ ਯੂਨੀਅਨ ਦੀ ਜ਼ਿਲ੍ਹਾ ਇਕਾਈ ਨੇ ਉਸ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਵੀ ਖਾਰਜ ਕਰ ਦਿੱਤਾ ਗਿਆ | ਇਸ ਸੰਬੰਧੀ ਰੁਪਿੰਦਰ ਸਿੰਘ ਡੋਹਕ ਨੇ ਕਿਹਾ ਕਿ ਬਲਾਕ ਪ੍ਰਧਾਨ ਰਜਿੰਦਰ ਸਿੰਘ ਨੇ ਜ਼ਿਲ੍ਹੇ ਪ੍ਰਧਾਨ ਦੀ ਮਰਜ਼ੀ ਤੋਂ ਬਿਨ੍ਹਾਂ ਕੁਝ ਗਤੀਵਿਧੀਆਂ ਕੀਤੀਆਂ ਸਨ ਤੇ ਇਸ ਦਾ ਜਵਾਬ ਦੇਣ ਲਈ ਨੋਟਿਸ ਵੀ ਭੇਜਿਆ ਸੀ ਪਰ ਉਨ੍ਹਾਂ ਨੋਟਿਸ ਦਾ ਜਵਾਬ ਦੇਣ ਦੀ ਬਜਾਏ ਅਸਤੀਫ਼ਾ ਭੇਜ ਦਿੱਤਾ, ਜੋ ਹਾਈਕਮਾਨ ਨੇ ਮਨਜ਼ੂਰ ਕਰ ਲਿਆ |