ਫ਼ਰੀਦਕੋਟ, 28 ਸਤੰਬਰ (ਸਤੀਸ਼ ਬਾਗ਼ੀ)-ਸੀਨੀਅਰ ਸਿਟੀਜਨ ਵੈਲਫ਼ੇਅਰ ਐਸੋਸੀਏਸ਼ਨ ਵਲੋਂ ਸ਼ਹੀਦ-ਏ-ਆਜਮ ਸ: ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਲਈ ਇਕੱਤਰਤਾ ਸਥਾਨਕ ਭਗਤ ਸਿੰਘ ਮਿਊਾਸਪਲ ਪਾਰਕ ਵਿਖੇ ਕੀਤੀ ਗਈ | ਸਾਰੇ ਮੈਂਬਰਾਂ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਫ਼ੁੱਲਾਂ ਦੇ ਹਾਰ ਪਾ ਕੇ ਫੁੱਲ ਵਰਖਾ ਕੀਤੀ | ਪਿ੍ੰਸੀਪਲ ਕਿ੍ਸ਼ਨ ਕੁਮਾਰ ਨੇ ਸ਼ਹੀਦ ਭਗਤ ਸਿੰਘ ਦੀ ਆਜ਼ਾਦੀ ਲੜਾਈ ਸਬੰਧੀ ਸੰਖੇਪ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਦੱਸਿਆ | ਵਿੱਤ ਸਕੱਤਰ ਪ੍ਰੋਫੈਸਰ ਐਨ. ਕੇ. ਗੁਪਤਾ ਨੇ ਐਸੋਸੀਏਸ਼ਨ ਦਾ ਵਿੱਤੀ ਲੇਖਾ ਜੋਗਾ ਦਸਦਿਆਂ ਹੋਇਆ ਅਗਲੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ | ਪ੍ਰਧਾਨ ਪਿ੍ੰਸੀਪਲ ਸੇਵਾ ਸਿੰਘ ਚਾਵਲਾ ਨੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਸ਼ਹੀਦ ਭਗਤ ਸਿੰਘ ਦੀ ਜੀਵਨੀ ਬਾਰੇ ਵਿਚਾਰ ਵੀ ਸਾਂਝੇ ਕੀਤੇ | ਇਸ ਮੌਕੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਦਰਸ਼ਨ ਲਾਲ ਚੁੱਘ, ਧਰਮਵੀਰ ਸਿੰਘ ਡੀ.ਈ.ਓ, ਪ੍ਰੋਫੈਸਰ ਨਿਰਮਲ ਕੌਸ਼ਕ, ਬਿਸ਼ਨਦਾਸ ਅਰੋੜਾ, ਮੈਨੇਜਰ ਗੰਗਾ ਪ੍ਰਸ਼ਾਦ ਛਾਬੜਾ, ਗਰੀਸ਼ ਸੁਖੀਜਾ, ਕੇ. ਪੀ. ਸਿੰਘ, ਸੱਤ ਨਰਾਇਣ ਗਰਗ, ਪ੍ਰੋਫੈਸਰ ਅਸ਼ੋਕ ਕੁਮਾਰ ਗੁਪਤਾ, ਸਤਪਾਲ ਬਾਂਸਲ, ਸ਼ਾਮ ਸੁੰਦਰ ਰਿਹਾਨ, ਮੁਖਤਿਆਰ ਸਿੰਘ ਵੰਗੜ, ਇੰਜੀ. ਜੀਤ ਸਿੰਘ, ਡਾ. ਬਲਜੀਤ ਸ਼ਰਮਾ ਗੋਲੇਵਾਲਾ, ਪਿ੍ੰਸੀਪਲ ਜੋਗਿੰਦਰ ਸਿੰਘ ਸਿੱਧੂ ਅਤੇ ਪਿ੍ਤਪਾਲ ਸਿੰਘ ਕੋਹਲੀ ਤੋਂ ਇਲਾਵਾ ਹੋਰ ਵੀ ਮੈਂਬਰ ਹਾਜ਼ਰ ਸਨ |
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ
ਜੈਤੋ, (ਗੁਰਮੀਤਪਾਲ ਰੋੜੀਕਪੂਰਾ)-ਯੁਵਕ ਸੇਵਾਵਾਂ ਵਿਭਾਗ, ਪੰਜਾਬ ਅਤੇ ਯੂਥ ਵਿੰਗ ਆਮ ਆਦਮੀ ਪਾਰਟੀ ਜੈਤੋ ਵਲੋਂ ਵਿਧਾਇਕ ਅਮੋਲਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਚੌਧਰੀ ਚਿਰੰਜੀ ਲਾਲ ਦੀ ਧਰਮਸ਼ਾਲਾ ਜੈਤੋ ਵਿਖੇ ਖ਼ੂਨਦਾਨ ਕੈਂਪ ਲਗਾਇਆ | ਰੁਪਿੰਦਰ ਸਿੰਘ ਯੂਥ ਪ੍ਰਧਾਨ ਆਮ ਆਦਮੀ ਪਾਰਟੀ ਹਲਕਾ ਜੈਤੋ ਨੇ ਦੱਸਿਆ ਚੜ੍ਹਦੀ ਕਲਾ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਲਗਾਏ ਗਏ ਖ਼ੂਨਦਾਨ ਕੈਂਪ ਦੌਰਾਨ ਸ੍ਰੀ ਬਾਲਾ ਜੀ ਸਮਾਜ ਸੇਵਾ ਸੰਘ (ਬਲੱਡ ਕੇਂਦਰ) ਕੋਟਕਪੂਰਾ ਦੀ ਟੀਮ ਵਲੋਂ 70 ਦੇ ਕਰੀਬ ਬਲੱਡ ਯੂਨੀਟ ਇੱਕਤਰ ਕੀਤੇ | ਇਸ ਮੌਕੇ ਰੁਪਿੰਦਰ ਸਿੰਘ ਯੂਥ ਪ੍ਰਧਾਨ ਆਮ ਆਦਮੀ ਪਾਰਟੀ ਹਲਕਾ ਜੈਤੋ ਅਤੇ ਡਾ. ਲਛਮਣ ਭਗਤੂਆਣਾ ਚੇਅਰਮੈਨ ਮਾਰਕੀਟ ਕਮੇਟੀ ਜੈਤੋ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਪੰਜਾਬ ਭਰ 'ਚ ਸ਼ਹੀਦ -ਏ -ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਲਗਾਏ ਗਏ ਹਨ ਇਨ੍ਹਾਂ ਕੈਂਪਾਂ ਰਾਹੀ ਨੌਜਵਾਨ ਪੀੜ੍ਹੀ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਸਿੰਘ ਕੁਰਬਾਨੀਆਂ ਬਾਰੇ ਦੱਸਣ ਦਾ ਨਿਵੇਕਲਾ ਸੁਨੇਹਾ ਹੈ | ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੋਵੇਗੀ ਵੱਧ ਤੋਂ ਵੱਧ ਖ਼ੂਨਦਾਨ ਕਰਕੇ ਬਲੱਡ ਬੈਂਕ ਦਿੱਤਾ ਜਾਵੇ ਤਾਂ ਲੋੜਾਂ ਦੇ ਕੰਮ ਆ ਸਕੇ | ਇਸ ਮੌਕੇ ਡਾ. ਲਛਮਣ ਭਗਤੂਆਣਾ ਚੇਅਰਮੈਨ ਮਾਰਕੀਟ ਕਮੇਟੀ ਜੈਤੋ, ਹਰਸਿਮਰਨ ਮਲਹੋਤਰਾ ਪ੍ਰਧਾਨ ਟਰੱਕ ਯੂਨੀਅਨ ਜੈਤੋ, ਧਰਮਜੀਤ ਰਾਮੇਆਣਾ ਵਾਈਸ ਚੇਅਰਮੈਨ ਵਾਟਰ ਅਤੇ ਸੀਵਰੇਜ ਬੋਰਡ ਪੰਜਾਬ ਸਰਕਾਰ, ਗੋਬਿੰਦਰ ਸਿੰਘ ਵਾਲੀਆ ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ ਜੈਤੋ, ਗੁਰਭੇਜ ਸਿੰਘ ਬਰਾੜ ਰੋਮਾਣਾ ਅਲਬੇਲ ਸਿੰਘ, ਇੰਦਰਜੀਤ ਸਿੰਘ ਨਿਆਮੀਵਾਲਾ, ਨਰਿੰਦਰਪਾਲ ਰਾਮੇਆਣਾ ਵਾਈਸ ਪ੍ਰਧਾਨ ਨਗਰ ਕੌਂਸਲ ਜੈਤੋ, ਨੰਬਰਦਾਰ ਧਰਮਿੰਦਰਪਾਲ ਸਿੰਘ ਤੋਤਾ, ਬਲਾਕ ਪ੍ਰਧਾਨ ਇਕਬਾਲ ਸਿੰਘ, ਸੁਰਿੰਦਰਪਾਲ ਸਿੰਘ ਝੱਖੜਵਾਲਾ, ਸੀਮਾ ਰਾਣੀ ਹਲਕਾ ਕੋਆਰਡੀਨੇਟਰ (ਮਹਿਲਾ ਵਿੰਗ), ਬਲਾਕ ਪ੍ਰਧਾਨ ਲਖਵੀਰ ਕੌਰ, ਮਨਪ੍ਰੀਤ ਕੌਰ, ਇਕਬਾਲ ਸਿੰਘ ਗੋਰਾ ਫੌਜੀ, ਲੱਕੀ ਸਿੰਘ ਵਾੜਾ ਭਾਈ ਕਾ, ਮਿੰਟੂ ਗੋਲਾਟੀ, ਮਨਪ੍ਰੀਤ ਸਿੰਘ, ਨਿਰਮਲ ਸਿੰਘ, ਬੂਟਾ ਸਿੰਘ ਸਰਾਵਾਂ, ਸੁਖਦੀਪ ਸਿੰਘ, ਦਿਲਜੋਤ ਸਿੰਘ, ਲਖਵੀਰ ਸਿੰਘ, ਰਮੇਸ਼ ਸਿੰਘ ਜੈਤੋ, ਅਮਨ ਧਾਲੀਵਾਲ ਰਾਮੇਆਣਾ, ਕੁਲਦੀਪ ਸਿੰਘ ਦਲ ਸਿੰਘ ਵਾਲਾ, ਪ੍ਰੇਮ ਕੁਮਾਰ ਅਰੋੜਾ ਅਤੇ ਮਨਪ੍ਰੀਤ ਸ਼ਰਮਾ ਹਾਜ਼ਰ ਸਨ |
ਮਹਾਂਕਾਲ ਸਵਰਗ ਧਾਮ ਸੇਵਾ ਸੁਸਾਇਟੀ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ
ਫ਼ਰੀਦਕੋਟ, (ਸਤੀਸ਼ ਬਾਗ਼ੀ)-ਮਹਾਂ ਕਾਲ ਸਵਰਗ ਧਾਮ ਸੇਵਾ ਸੁਸਾਇਟੀ ਦੇ ਪ੍ਰਧਾਨ ਡਾ. ਬਲਜੀਤ ਸ਼ਰਮਾ ਦੀ ਅਗਵਾਈ ਹੇਠ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼ਹੀਦ ਭਗਤ ਸਿੰਘ ਦੇ ਆਦਮ ਕੱਦ ਬੁੱਤ 'ਤੇ ਫ਼ੁੱਲ ਮਾਲਾ ਅਰਪਿਤ ਕਰਕੇ ਸ਼ਰਧਾਂਜ਼ਲੀ ਭੇਟ ਕੀਤੀ ਅਤੇ ਲੱਡੂ ਵੰਡੇ | ਇਸ ਮੌਕੇ ਚੇਅਰਮੈਨ ਅਸ਼ੋਕ ਭਟਨਾਗਰ ਅਤੇ ਸਕੱਤਰ ਪਿ੍ੰ. ਡਾ. ਪਰਮਿੰਦਰ ਸਿੰਘ ਨੇ ਸ: ਭਗਤ ਸਿੰਘ ਵਲੋਂ ਦੇਸ਼ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਸ਼ਹੀਦਾਂ ਦੇ ਪੂਰਨਿਆਂ 'ਤੇ ਚੱਲਣ ਦੀ ਅਪੀਲ ਕੀਤੀ | ਇਸ ਮੌਕੇ ਸੁਸਾਇਟੀ ਮੈਂਬਰ ਡਾ. ਪ੍ਰਸ਼ੋਤਮ ਗੁਪਤਾ, ਇੰਦਰਜੀਤ ਸਿੰਘ ਬਰਾੜ ਬਾਬਾ, ਪਰਮਜੀਤ ਸਿੰਘ ਪੰਮਾ, ਗੁਰਮੀਤ ਸਿੰਘ ਬੱਗੂ, ਗੁਰਮੀਤ ਸਿੰਘ ਗਿੱਲ, ਅਸ਼ੋਕ ਸ਼ਰਮਾ ਸੇਵਾ ਮੁਕਤ ਏ.ਐਸ.ਆਈ ਤੋਂ ਇਲਾਵਾ ਵਿਸ਼ੇਸ਼ ਤੌਰ 'ਤੇ ਪੁੱਜੇ ਨੈਸ਼ਨਲ ਯੂਥ ਥਲੱਬ ਦੇ ਪ੍ਰਧਾਨ ਦਵਿੰਦਰ ਸਿੰਘ, ਕੇ.ਪੀ. ਸਿੰਘ ਸਰਾਂ ਅਤੇ ਮੁਖਤਿਆਰ ਸਿੰਘ ਵੰਗੜ ਨੇ ਵੀ ਸ਼ਹੀਦ ਭਗਤ ਸਿੰਘ ਦੀ ਜੀਵਨੀ ਬਾਰੇ ਚਾਨਣਾ ਪਾਇਆ ਅਤੇ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਦੇਸ਼ ਪ੍ਰਤੀ ਹਰ ਸਮੇਂ ਸਮਰਪਿਤ ਰਹਿਣਾ ਚਾਹੀਦਾ ਹੈ |
ਹਨੀ ਫੱਤਣਵਾਲਾ ਤੇ ਹੋਰ ਆਗੂਆਂ ਨੇ ਯਾਦਗਾਰ 'ਤੇ ਪਹੁੰਚ ਕੇ ਕੀਤਾ ਨਮਨ
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਹੀਦ ਭਗਤ ਸਿੰਘ ਦੀ ਯਾਦਗਾਰ 'ਤੇ ਪਹੁੰਚ ਕੇ ਵੱਖ-ਵੱਖ ਆਗੂਆਂ ਅਤੇ ਸਮਾਜਿਕ ਸੰਸਥਾਵਾਂ ਵਲੋਂ ਉਨ੍ਹਾਂ ਦਾ ਜਨਮ ਦਿਹਾੜਾ ਮਨਾਇਆ | ਯਾਦਗਾਰ 'ਤੇ ਪਹੁੰਚ ਕੇ ਉਨ੍ਹਾਂ ਦੇ ਬੁੱਤਾਂ 'ਤੇ ਹਾਰ ਪਹਿਨਾਏ ਅਤੇ ਸਿਜਦਾ ਕੀਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਆਪਣੀ ਸਮੁੱਚੀ ਟੀਮ ਦੇ ਨਾਲ ਸ਼ਹਿਰ ਦੇ ਟਿੱਬੀ ਸਾਹਿਬ ਰੋਡ 'ਤੇ ਸਥਿਤ ਸ਼ਹੀਦੀ ਸਮਾਰਕ 'ਤੇ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਬੁੱਤਾਂ ਤੇ ਸ਼ਰਧਾ ਦੇ ਫੁੱਲ ਅਰਪਿਤ ਕਰਕੇ ਸ਼ਹੀਦਾਂ ਨੂੰ ਨਮਨ ਕੀਤਾ | ਹਨੀ ਫੱਤਣਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਯਾਦ ਕੀਤਾ ਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ 'ਤੇ ਚੱਲਣ ਦਾ ਸੁਨੇਹਾ ਦਿੱਤਾ | ਇਸ ਮੌਕੇ ਬਲਦੇਵ ਸਿੰਘ ਹੇਅਰ, ਰਾਮ ਸਿੰਘ ਪੱਪੀ ਐਮ.ਸੀ., ਬੋਹੜ ਸਿੰਘ ਸ਼ਹਿਰੀ ਪ੍ਰਧਾਨ, ਇਕਬਾਲ ਸਿੰਘ ਸੰਗੂਧੌਣ, ਮਨਜੀਤ ਸਿੰਘ ਭੁੱਲਰ, ਡੀਸੀ ਕੋਟਲੀ ਸੰਘਰ, ਕੁਲਦੀਪ ਸਿੰਘ, ਬੋਹੜ ਸਿੰਘ ਹਰਾਜ, ਮੁਕੇਸ਼ ਕੁਮਾਰ ਬਰੀਵਾਲਾ, ਗਗਨ ਸੰਧੂ ਕਾਨਿਆਂਵਾਲੀ, ਗੁਰਜੰਟ ਸਿੰਘ ਮੱਤਾ, ਸਮਸ਼ੇਰ ਸਿੰਘ ਸੰਧੂ, ਉਪਿੰਦਰ ਸਿੰਘ ਬਰਾੜ, ਰੂਬੀ ਬਰਾੜ, ਐਡਵੋਕੇਟ ਵਿਸ਼ਲਦੀਪ, ਪਾਰਸ ਲੂਣਾ, ਚੰਦਨ ਗਿਰਧਰ, ਅੰਗਰੇਜ਼ ਸਿੰਘ ਬੁੜਾ ਗੁੱਜਰ, ਕਾਹਨ ਸਿੰਘ, ਰਾਜਵਿੰਦਰ ਸਿੰਘ, ਗੁਰਮੀਤ ਸਿੰਘ, ਸੁਖਦੇਵ ਸਿੰਘ ਨੰਬਰਦਰ ਤੇ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ |
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਯੂਥ ਵਿੰਗ ਵਲੋਂ ਖ਼ੂਨਦਾਨ ਕੈਂਪ ਲਗਾਇਆ
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਅਤੁਲਿਆ ਬਲੱਡ ਸੈਂਟਰ ਵਿਖੇ ਯੁਵਕ ਸੇਵਾਵਾਂ ਬੋਰਡ ਅਤੇ ਯੂਥ ਵਿੰਗ ਆਮ ਆਦਮੀ ਪਾਰਟੀ ਵਲੋਂ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਮੁੱਖ ਮਹਿਮਾਨ ਵਜੋਂ ਪਹੁੰਚੇ | ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹਨ ਅਤੇ ਉਨ੍ਹਾਂ ਦੀ ਸੋਚ ਨੂੰ ਅਪਣਾ ਕੇ ਹੀ ਅਸੀਂ ਇਕ ਬਿਹਤਰ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ | ਉਨ੍ਹਾਂ ਕਿਹਾ ਕਿ ਖੂਨਦਾਨ ਸਭ ਤੋਂ ਵੱਡਾ ਦਾਨ ਹੈ ਅਤੇ ਇਸ ਨਾਲ ਕਿਸੇ ਦੀ ਜਾਨ ਬਚਾਈ ਜਾ ਸਕਦੀ ਹੈ | ਉਨ੍ਹਾਂ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ | ਵਿਧਾਇਕ ਕਾਕਾ ਬਰਾੜ ਨੇ ਜਿੱਥੇ ਖੂਨਦਾਨੀਆਂ ਦੀ ਹੌਂਸਲਾ ਅਫਜਾਈ ਕੀਤੀ | ਇਸ ਮੌਕੇ ਯੂਥ ਵਿੰਗ ਦੇ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਬਾਠ ਆਦਿ ਮੈਂਬਰਾਂ ਨੇ ਕਿਹਾ ਕਿ ਉਹ ਭਵਿੱਖ ਵਿਚ ਵੀ ਅਜਿਹੇ ਕੈਂਪ ਲਗਾਉਂਦੇ ਰਹਿਣਗੇ ਤਾਂ ਜੋ ਲੋੜਵੰਦਾਂ ਦੀ ਮਦਦ ਕੀਤੀ ਜਾ ਸਕੇ | ਉਨ੍ਹਾਂ ਖੂਨਦਾਨ ਕਰਨ ਵਾਲਿਆਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ | ਇਸ ਮੌਕੇ ਟੈਕਨੀਸ਼ੀਅਨ ਜੈਲੀ ਬਰਾੜ, ਸੁਰਿੰਦਰ ਸਿੰਘ, ਗੁਰਕੰਵਲ ਸਿੰਘ ਤੇ ਅਮਰਦੀਪ ਸਿੰਘ ਨੇ ਵੀ ਆਪਣੀ ਸੇਵਾ ਨਿਭਾਈ | ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਸੁਰਜੀਤ ਸਿੰਘ ਸੰਧੂ, ਮਾਰਕੀਟ ਕਮੇਟੀ ਬਰੀਵਾਲਾ ਦੇ ਚੇਅਰਮੈਨ ਰਾਜਿੰਦਰ ਸਿੰਘ ਬਰਾੜ, ਟਰੱਕ ਯੂਨੀਅਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਬਰਾੜ, ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਚਰਨਾ, ਪਰਮਜੀਤ ਸਿੰਘ ਪੰਮਾ ਨੰਬਰਦਾਰ, ਉਪਕਾਰ ਸਿੰਘ, ਸੁਖਪਾਲ ਸਿੰਘ ਫੱਤਣਵਾਲਾ, ਗੁਰਮੀਤ ਸਿੰਘ, ਬੇਅੰਤ ਸਿੰਘ, ਨੌਨਿਹਾਲ ਸਿੰਘ ਸਰਪੰਚ, ਅਜੈ ਸੰਧੂ ਸੱਕਾਂਵਾਲੀ, ਲਖਵਿੰਦਰ ਸਿੰਘ ਮਾਂਗਟਕੇਰ, ਜ਼ਸ਼ਨ ਮਾਂਗਟਕੇਰ, ਗਗਨ ਸਿੰਘ, ਗੁਰਬਿੰਦਰ ਸਿੰਘ ਕਾਲਾ, ਵੱਟੂ ਸਰਪੰਚ ਜਸਕਰਨ ਸਿੰਘ, ਗੁਰਭਿੰਦਰ ਸਿੰਘ ਬਾਜਾ ਮਰਾੜ, ਬਲਰਾਜ ਸਿੰਘ ਭੁੱਲਰ, ਜਗਦੀਪ ਸਿੰਘ ਢਿੱਲੋਂ, ਗੋਬਿੰਦ ਅਟਾਰੀ, ਲਵਪ੍ਰੀਤ ਸਿੰਘ ਸਰਪੰਚ ਸੋਹਣੇਵਾਲਾ ਆਦਿ ਹਾਜ਼ਰ ਸਨ |
ਜਨਤਕ ਜਥੇਬੰਦੀਆਂ ਨੇ ਸ਼ਹੀਦ ਭਗਤ ਸਿੰਘ ਦਾ 118ਵਾਂ ਜਨਮ ਦਿਨ ਮਨਾਇਆ
ਕੋਟਕਪੂਰਾ, (ਮੋਹਰ ਸਿੰਘ ਗਿੱਲ)-ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ (ਰਜਿ.), ਗੁੱਡ ਮੌਰਨਿੰਗ ਵੈਲਫੇਅਰ ਕਲੱਬ, ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ, ਸ਼ਹੀਦ ਭਗਤ ਸਿੰਘ ਪੈਨਸ਼ਨਰ ਵੈਲਫੇਅਰ ਟਰੱਸਟ ਜ਼ਿਲ੍ਹਾ ਫ਼ਰੀਦਕੋਟ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫਰੀਦਕੋਟ ਵਲੋਂ ਸਾਂਝੇ ਤੌਰ 'ਤੇ ਸ਼ਹੀਦ ਭਗਤ ਸਿੰਘ ਦਾ 118ਵਾਂ ਜਨਮ ਦਿਨ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ, ਨੇੜੇ ਪੁਰਾਣਾ ਕਿਲ੍ਹਾ ਵਿਖੇ ਸ਼ਹੀਦ ਦੇ ਬੁੱਤ ਉਪਰ ਫੁੱਲ ਮਾਲਾ ਅਰਪਣ ਕਰਕੇ ਇਨਕਲਾਬ ਜਿੰਦਾਬਾਦ, ਸਮਾਜਵਾਦ ਜਿੰਦਾਬਾਦ ਅਤੇ ਸਾਮਰਾਜਵਾਦ ਮੁਰਦਾਬਾਦ ਦੇ ਨਾਅਰੇ ਲਗਾ ਕੇ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਸੰਸਥਾਵਾਂ ਦੇ ਆਗੂ ਮਾਸਟਰ ਅਸ਼ੋਕ ਕੌਸ਼ਲ, ਕੁਲਵੰਤ ਸਿੰਘ ਚਾਨੀ, ਡਾਕਟਰ ਮਨਜੀਤ ਸਿੰਘ ਢਿੱਲੋਂ, ਗੁਰਿੰਦਰ ਸਿੰਘ ਮਹਿੰਦੀਰੱਤਾ, ਪ੍ਰੇਮ ਚਾਵਲਾ, ਸੋਮਨਾਥ ਅਰੋੜਾ, ਉਦੇ ਰੰਦੇਵ, ਗੁਰਚਰਨ ਸਿੰਘ ਬਰਾੜ ਨਾਇਬ ਤਹਿਸੀਲਦਾਰ, ਪਿ੍ੰਸੀਪਲ ਗੋਪਾਲ ਕਿ੍ਸ਼ਨ, ਮਦਨ ਲਾਲ ਸ਼ਰਮਾ ਸੰਧਵਾਂ, ਮੁਖਤਿਆਰ ਸਿੰਘ ਮੱਤਾ, ਗੁਰਚਰਨ ਸਿੰਘ ਮਾਨ, ਡਾ. ਲਖਵਿੰਦਰ ਕਟਾਰੀਆ ਅਤੇ ਡਾ. ਰਣਜੀਤ ਸਿੰਘ ਸਾਬਕਾ ਮਿਊਾਸਪਲ ਕਮਿਸ਼ਨਰ ਨੇ ਆਪਣੇ ਸੰਬੋਧਨ ਵਿਚ ਸ਼ਹੀਦ ਭਗਤ ਸਿੰਘ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ 'ਤੇ ਰੌਸ਼ਨੀ ਪਾਉਂਦੇ ਕਿਹਾ ਕਿ ਉਹ ਇਕ ਵਿਅਕਤੀ ਨਹੀਂ, ਸਗੋਂ ਮਹਾਨ ਚਿੰਤਕ ਵੀ ਸਨ | ਆਗੂਆਂ ਨੇ ਪਿਛਲੇ ਦਿਨੀ ਲੱਦਾਖ ਦੇ ਲੋਕ ਆਗੂ ਤੇ ਨਾਮਵਰ ਵਾਤਾਵਰਨ ਪ੍ਰੇਮੀ ਸੋਨਮ ਵਾਂਗਚੁੱਕ 'ਤੇ ਹੁਕਮਰਾਨ ਸਰਕਾਰ ਵਲੋਂ ਐਨ.ਐਸ.ਏ ਕਾਨੂੰਨ ਲਗਾ ਕੇ ਜੋਧਪੁਰ ਜੇਲ੍ਹ ਵਿਚ ਬੰਦ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਇਸ ਮੌਕੇ ਡਾ. ਦੇਵਰਾਜ ਮੋਗੇ ਵਾਲੇ, ਇਕਬਾਲ ਸਿੰਘ ਮੰਘੇੜਾ, ਤਰਸੇਮ ਨਰੂਲਾ, ਹਰਵਿੰਦਰ ਸ਼ਰਮਾ, ਗੁਰਦੀਪ ਭੋਲਾ, ਪਰਮਜੀਤ ਸਿੰਘ ਮੱਕੜ, ਪੱਪਾ ਮਲਹੋਤਰਾ, ਕੀਰਤਨ ਸਿੰਘ, ਵਿਨੋਦ ਕੁਮਾਰ ਧਵਨ ਲੈਕਚਰਾਰ, ਹਰਦੀਪ ਸਿੰਘ ਲੈਕਚਰਾਰ, ਹਰਦੀਪ ਸਿੰਘ ਫਿੱਡੂੁ ਭਲਵਾਨ, ਓਮ ਪ੍ਰਕਾਸ਼ ਗੁਪਤਾ, ਡਾ. ਸੁਖਚੈਨ ਸਿੰਘ, ਗੇਜਰਾਮ ਭੌਰਾ, ਮੇਜਰ ਸਿੰਘ, ਹਾਕਮ ਸਿੰਘ, ਬਾਬੂ ਸਿੰਘ ਧਾਲੀਵਾਲ, ਸੁਖਪ੍ਰੀਤ ਕੌਰ ਅਤੇ ਕਈ ਮਿਡ ਡੇ ਮੀਲ ਵਰਕਰ ਹਾਜ਼ਰ ਸਨ |
ਸ਼ਹੀਦ ਸ: ਭਗਤ ਸਿੰਘ ਦਾ ਜਨਮ ਦਿਨ ਮਨਾਇਆ
ਫ਼ਰੀਦਕੋਟ, (ਹਰਮਿੰਦਰ ਸਿੰਘ ਮਿੰਦਾ)-ਰੈੱਡ ਕਰਾਸ ਸੀਨੀਅਰ ਸਿਟੀਜਨ ਵੈਲਫੇਅਰ ਕਲੱਬ ਫ਼ਰੀਦਕੋਟ ਵਲੋਂ ਸ਼ਹੀਦ ਭਗਤ ਸਿੰਘ ਪਾਰਕ ਫ਼ਰੀਦਕੋਟ ਵਿਖੇ ਸ਼ਹੀਦ ਏ ਆਜ਼ਮ ਸ: ਭਗਤ ਸਿੰਘ ਦਾ ਜਨਮ ਦਿਨ ਮਨਾਇਆ | ਕਲੱਬ ਸੀਨੀਅਰ ਮੈਂਬਰ ਸੇਵਾ ਸਿੰਘ ਚਾਵਲਾ ਤੇ ਦਰਸ਼ਨ ਲਾਲ ਚੁੱਘ ਦੀ ਅਗਵਾਈ 'ਚ ਸ: ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਫੁੱਲਾਂ ਦੇ ਹਾਰ ਪਾ ਕੇ ਤੇ ਜਨਮ ਦਿਨ ਦੀ ਖੁਸ਼ੀ 'ਚ ਲੱਡੂ ਵੰਡੇ ਗਏ | ਇਸ ਮੌਕੇ ਕੇ. ਪੀ. ਸਿੰਘ ਸਰਾਂ, ਇੰਜ: ਜੀਤ ਸਿੰਘ, ਪ੍ਰੋ. ਐਨ. ਕੇ. ਗੁਪਤਾ, ਗਿਰੀਸ਼ ਸਖੀਜਾ, ਰਜੇਸ਼ ਸੁਖੀਜਾ, ਮੁਖਤਿਆਰ ਸਿੰਘ ਵੰਗੜ, ਪਿ੍ੰਸੀਪਲ ਕਿ੍ਸ਼ਨ ਲਾਲ, ਡਾ. ਬਲਜੀਤ ਸ਼ਰਮਾ ਤੇ ਸ਼ਾਮ ਸੁੰਦਰ ਰਿਹਾਨ ਆਦਿ ਸ਼ਾਮਿਲ ਸਨ | ਇਸ ਮੌਕੇ ਮੁਖਤਿਆਰ ਸਿੰਘ ਵੰਗੜ ਵਲੋਂ ਸ਼ਹੀਦ ਸ. ਭਗਤ ਸਿੰਘ ਦੇ ਜੀਵਨ 'ਤੇ ਚਾਨਣਾ ਪਾਇਆ ਤੇ ਕਿਹਾ ਕਿ ਬੱਚਿਆਂ ਨੂੰ ਸ਼ਹੀਦਾਂ ਦੇ ਬਾਰੇ ਪੜ੍ਹਾਇਆ ਜਾਣਾ ਚਾਹੀਦਾ ਸਗੋਂ ਪੰਜਾਬ ਦੀ ਹਿਸਟਰੀ 'ਚੋਂ ਦੇਸ਼ ਭਗਤਾਂ ਦੇ ਅਜਿਹੇ ਵਿਸ਼ੇ ਅਲੋਪ ਹੋ ਰਹੇ ਹਨ |