29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਪਿੰਡ ਚੈਨਾ ਦੇ ਕਈ ਪਰਿਵਾਰਾਂ ਨੇ ਭਾਜਪਾ 'ਚ ਹੋਏ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 29-09-2025
ਜੈਤੋ, 28 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਪਿੰਡ ਚੈਨਾ ਦੇ ਕਰੀਬ 25 ਪਰਿਵਾਰਾਂ ਨੇ ਨੌਜਵਾਨ ਭਾਜਪਾ ਆਗੂ ਡਾ. ਰਮਨਦੀਪ ਸਿੰਘ ਜੈਤੋ ਦੀ ਅਗਵਾਈ 'ਚ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖਦਿਆਂ ਭਾਰਤੀ ਜਨਤਾ ਪਾਰਟੀ ਦਾ ਪੱਲਾ ਫ਼ੜ ਲਿਆ ਹੈ | ਅੱਜ ਸੰਗਠਨ ਦੀ ਮਜ਼ਬੂਤੀ ਲਈ ਡਾ. ਰੂਬੀ ਭੱਟੀ ਪ੍ਰਧਾਨ ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਜੈਤੋ ਦੇ ਗ੍ਰਹਿ ਵਿਖੇ ਮੀਟਿੰਗ ਦੌਰਾਨ ਇਨ੍ਹਾਂ ਵਰਕਰਾਂ ਨੇ ਭਾਜਪਾ 'ਚ ਸ਼ਾਮਿਲ ਹੋਣ ਦਾ ਰਸਮੀ ਐਲਾਨ ਕੀਤਾ | ਡਾ. ਰਮਨਦੀਪ ਸਿੰਘ ਨੇ ਪਾਰਟੀ 'ਚ ਸ਼ਾਮਿਲ ਹੋਏ ਇਨ੍ਹਾਂ 25 ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਮਾਜ ਸੇਵੀ ਤੇ ਨਿਸ਼ਠਾਵਾਨ ਲੋਕਾਂ ਦੇ ਪਾਰਟੀ 'ਚ ਆਉਣ ਨਾਲ ਹਲਕੇ ਵਿਚ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਵੇਗਾ | ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਨੇ ਉਮੀਦ ਜਤਾਈ ਕਿ ਇਨ੍ਹਾਂ ਸਾਥੀਆਂ ਦੀ ਸ਼ਮੂਲੀਅਤ ਨਾਲ ਹਲਕਾ ਜੈਤੋ 'ਚ ਪਾਰਟੀ ਦੀ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਇਹ ਡਾ. ਰਮਨਦੀਪ ਸਿੰਘ ਜੈਤੋ ਦੀ ਮਿਹਨਤ ਹੀ ਜਿਹੜੀ ਰੰਗ ਲਿਆ ਰਹੀ ਹੈ | ਇਸ ਮੌਕੇ ਕੁਲਦੀਪ ਸਿੰਘ, ਜਸ਼ਨਪ੍ਰੀਤ ਸਿੰਘ, ਲੱਕੀ ਸਿੰਘ, ਹਰਜਿੰਦਰ ਸਿੰਘ, ਰੌਕੀ, ਲਖਵਿੰਦਰ ਸਿੰਘ ਸਮੇਤ ਕਈ ਹੋਰ ਵਰਕਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ <br/> ਅਗਲੀ ਖ਼ਬਰ ਵੱਖ-ਵੱਖ ਥਾੲੀਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ
Ad Position 24