29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਕੌਂਸਲਰ ਨੇ ਫ਼ੋਗਿੰਗ ਕਰਵਾਈ

Ad Position 21
No active advertisement
ਅਜੀਤ ਡੈਸਕ 29-09-2025
ਕੋਟਕਪੂਰਾ, 28 ਸਤੰਬਰ (ਮੋਹਰ ਸਿੰਘ ਗਿੱਲ)-ਸਥਾਨਕ ਨਗਰ ਕੌਂਸਲ ਦੇ ਮੁਲਾਜ਼ਮਾਂ ਵਲੋਂ ਕੌਂਸਲਰ ਮਨਪ੍ਰੀਤ ਸ਼ਰਮਾ ਉਰਫ ਕਾਕੂ ਦੀ ਅਗਵਾਈ 'ਚ ਵਾਰਡ ਨੰਬਰ 22 ਅਤੇ 23 ਵਿਖੇ ਫ਼ੋਗਿੰਗ ਕੀਤੀ ਗਈ | ਇਸ ਸਬੰਧੀ ਕੌਂਸਲਰ ਮਨਪ੍ਰੀਤ ਸ਼ਰਮਾ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਲਗਾਤਾਰ ਪਏ ਮੀਂਹ ਕਾਰਨ ਮੱਛਰਾਂ ਦੀ ਭਰਮਾਰ ਹੋ ਗਈ ਸੀ, ਜਿਸ ਨਾਲ ਬਿਮਾਰੀਆਂ ਫ਼ੈਲਣ ਦੇ ਖ਼ਦਸ਼ੇ ਨੂੰ ਦੇਖਦਿਆਂ ਵਾਰਡਾਂ 'ਚ ਫੋਗਿੰਗ ਕੀਤੀ ਜਾ ਰਹੀ ਹੈ | ਨਗਰ ਕੌਂਸਲ ਦੇ ਮੁਲਾਜ਼ਮਾਂ ਵਿੱਕੀ ਕੁਮਾਰ ਅਤੇ ਸਾਗਰ ਨੇ ਦੱਸਿਆ ਕਿ ਸ਼ਹਿਰ ਦੇ ਉਕਤ ਵਾਰਡਾਂ ਤੋਂ ਇਲਾਵਾ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਹੁਤ ਜ਼ਿਆਦਾ ਮੱਛਰ ਪੈਦਾ ਹੋ ਗਏ ਸਨ, ਓਥੇ ਵੀ ਫ਼ੋਗਿੰਗ ਕੀਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ 'ਚ ਨੌਜਵਾਨਾਂ ਦਾ ਕਾਫ਼ਲਾ ਹੂਸੈਨੀਵਾਲਾ ਲਈ ਰਵਾਨਾ ਅਗਲੀ ਖ਼ਬਰ ਹੀਰੇ ਵੈੱਲਫੇਅਰ ਕਲੱਬ ਕੋਟਕਪੂਰਾ ਨੇ ਫ਼ਰੀਦਕੋਟ ਰੋਡ ਦੀ ਕੀਤੀ ਸਫ਼ਾਈ <br/>
Ad Position 24