29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ 'ਚ ਨੌਜਵਾਨਾਂ ਦਾ ਕਾਫ਼ਲਾ ਹੂਸੈਨੀਵਾਲਾ ਲਈ ਰਵਾਨਾ

Ad Position 21
No active advertisement
ਅਜੀਤ ਡੈਸਕ 29-09-2025
ਬਾਜਾਖਾਨਾ, 28 ਸਤੰਬਰ (ਜੀਵਨ ਗਰਗ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਅਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ 'ਚ ਅੱਜ ਭਗਤ ਸਿੰਘ ਦੇ ਜਨਮ ਦਿਨ 'ਤੇ ਉਨ੍ਹਾਂ ਦੀ ਹੁਸੈਨੀਵਾਲਾ ਵਿਖੇ ਬਣੀ ਸਮਾਰਕ ਨੂੰ ਨਤਮਸਤਕ ਹੋਣ ਲਈ ਨੌਜਵਾਨਾਂ ਦਾ ਵੱਡਾ ਕਾਫ਼ਲਾ ਕੇਸਰੀ ਦਸਤਾਰਾਂ ਸਜਾ ਕੇ ਬਾਜਾਖਾਨਾ ਤੋਂ ਹੂਸੈਨੀਵਾਲਾ ਲਈ ਰਵਾਨਾ ਹੋਇਆ | ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਅੱਜ ਇਸ ਪਵਿੱਤਰ ਦਿਹਾੜੇ 'ਤੇ ਨੌਜਵਾਨਾਂ ਨੂੰ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਦਾ ਅਹਿਦ ਲੈਣਾ ਚਾਹੀਦਾ ਹੈ | ਭਗਤ ਸਿੰਘ ਤੇ ਉਸ ਦੇ ਸਾਥੀਆਂ ਨੇ ਬਹੁਤ ਛੋਟੀ ਉਮਰੇ ਇਤਿਹਾਸਕ ਕੁਰਬਾਨੀਆਂ ਕੀਤੀਆਂ | ਉਨ੍ਹਾਂ ਦੇ ਜਨਮ ਦਿਨ 'ਤੇ ਸਾਨੂੰ ਬਹੁਤ ਹੀ ਮਾਣ ਮਹਿਸੂਸ ਹੁੰਦਾ ਹੈ | ਉਨ੍ਹਾਂ ਕਿਹਾ ਕਿ ਪਿਛਲਾ ਲੰਮਾ ਸਮਾਂ ਕੇਂਦਰ 'ਚ ਕਾਂਗਰਸ ਦੀ ਸਰਕਾਰ ਰਹੀ | ਇਸ ਸਰਕਾਰ ਨੇ ਭਗਤ ਸਿੰਘ ਦੀ ਸੋਚ ਨੂੰ ਪ੍ਰਫੂਲਿਤ ਨਹੀਂ ਹੋਣ ਦਿੱਤਾ | ਭਗਤ ਸਿੰਘ ਸਮੇਤ ਸਾਡੇ ਦੇਸ਼ ਦੇ ਅਨੇਕ ਸਿਰਲੱਥ ਸੂਰਮਿਆਂ ਨੇ ਇਸ ਕਰਕੇ ਕੁਰਬਾਨੀਆਂ ਦਿੱਤੀਆਂ ਸਨ ਕਿ ਇਥੋਂ ਵਿਦੇਸ਼ੀਆਂ ਨੂੰ ਬਾਹਰ ਕੱਢ ਕਿ ਬਰਾਬਰਤਾ ਦਾ ਸਮਾਜ ਸਿਰਜਿਆ ਜਾਵੇ ਪ੍ਰੰਤੂ ਆਜ਼ਾਦੀ ਦੇ 78 ਸਾਲ ਤੋਂ ਉੱਪਰ ਸਮਾਂ ਬੀਤ ਜਾਣ 'ਤੇ ਵੀ ਭਗਤ ਸਿੰਘ ਦੇ ਸਪਨਿਆਂ ਦਾ ਸਮਾਜ ਨਹੀਂ ਸਿਰਜਿਆ ਜਾ ਸਕਿਆ | ਉਨ੍ਹਾਂ ਕਿਹਾ ਕਿ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨੌਜਵਾਨ ਵਰਗ ਨੂੰ ਅੱਗੇ ਆਉਣ ਸਮੇਂ ਦੀ ਲੋੜ ਹੈ | ਇਸ ਮੌਕੇ ਸੇਵਾ ਮੁਕਤ ਜੰਗਲਾਤ ਅਫਸਰ ਗੁਰਪਾਲ ਸਿੰਘ ਢਿੱਲੋਂ, ਮੇਜਰ ਸਿੰਘ ਬਰਾੜ, ਗੁਰਪ੍ਰੀਤ ਸਿੰਘ ਤਰਖਾਵਾਲਾ, ਬੂਟਾ ਸਿੰਘ ਭਾਈਰੂਪਾ, ਗੁਰਜੀਤ ਸਿੰਘ ਗੋਰਾ, ਹਰਪਾਲ ਮਲੂਕਾ, ਮਨਦੀਪ ਸ਼ਰਮਾ ਮਲੂਕਾ, ਬਿ੍ਸ਼ ਪਾਲ ਮਲੂਕਾ, ਗੁਰਤੇਜ ਸਿੰਘ, ਸੁਖਦੇਵ ਸਿੰਘ, ਇਕਵਿੰਦਰ ਸਿੰਘ, ਜਗਰੂਪ ਸਿੰਘ, ਰਾਮ ਸਿੰਘ, ਵਿਵੇਕ ਗਰਗ, ਚੰਦਨ ਕਾਂਤ ਕਾਲਾ, ਨਵਲ ਗੋਇਲ, ਨਰਦੇਵ ਸਿੰਘ ਭਾਈਰੂਪਾ, ਸੁਖਦੇਵ ਸਿੰਘ ਦਿਆਲਪੁਰਾ, ਸਿਕੰਦਰ ਸਿੰਘ ਹਰਰਾਏਪੁਰ, ਬਲਕਾਰ ਸਿੰਘ ਫਿਰੋਜ਼ਪੁਰ, ਗੁਰਜੀਵਨ ਸਿੰਘ ਜੰਡਵਾਲਾ, ਸੰਦੀਪ ਸਿੰਘ ਜੰਡਾਵਾਲਾ ਅਤੇ ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 10 ਗਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਕੌਂਸਲਰ ਨੇ ਫ਼ੋਗਿੰਗ ਕਰਵਾਈ
Ad Position 24