29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

10 ਗਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 29-09-2025
ਕੋਟਕਪੂਰਾ, 28 ਸਤੰਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਹਾਕਮ ਸਿੰਘ ਸਮੇਤ ਪੁਲਿਸ ਪਾਰਟੀ ਦੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਜਲਾਲੇਆਣਾ ਰੋਡ ਕੋਟਕਪੂਰਾ ਪਰ ਜਾ ਰਹੇ ਸਨ, ਜਦ ਟੀ ਪੁਆਇੰਟ ਕੋਠੇ ਚੇਤੇਵਾਲੀਏ ਪਾਸ ਪੁੱਜੇ ਤਾਂ ਇਕ ਮੋਨਾ ਨੌਜਵਾਨ ਦਰੱਖ਼ਤ ਦੀ ਛਾਂ ਹੇਠ ਸੜਕ ਪਰ ਖੜਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪੈਂਟ ਦੀ ਜੇਬ ਵਿਚੋਂ ਕੋਈ ਚੀਜ ਸੁੱਟਣ ਦੀ ਕੋਸ਼ਿਸ਼ ਕਰਦਾ ਹੋਇਆ ਤੇਜ ਕਦਮੀ ਖਿਸਕਣ ਲੱਗਾ ਤਾਂ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛ ਕੇ ਉਸ ਦੀ ਤਲਾਸ਼ੀ ਕੀਤੀ ਤਾਂ ਪਹਿਨੀ ਹੋਈ ਪੈਂਟ ਦੀ ਸੱਜੀ ਜੇਬ ਵਿਚੋਂ ਇਕ ਪਾਰਦਰਸ਼ੀ ਮੋਮੀ ਲ਼ਿਫ਼ਾਫ਼ੀ ਮਿਲੀ | ਲਿਫ਼ਾਫ਼ੀ ਵਿਚੋਂ 10 ਗਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧ 'ਚ ਪੁਲਿਸ ਨੇ ਭਿੰਦਰ ਸਿੰਘ ਵਾਸੀ ਕੋਠੇ ਧਾਲੀਵਾਲ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਪੁਲਿਸ ਸਟੇਸ਼ਨ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਵਿਖੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਉਮੇਸ਼ ਗਰਗ ਦਾ ਸਨਮਾਨ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ 'ਚ ਨੌਜਵਾਨਾਂ ਦਾ ਕਾਫ਼ਲਾ ਹੂਸੈਨੀਵਾਲਾ ਲਈ ਰਵਾਨਾ
Ad Position 24