ਫ਼ਰੀਦਕੋਟ, 28 ਸਤੰਬਰ (ਸਤੀਸ਼ ਬਾਗ਼ੀ)-ਸਥਾਨਕ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੁੰਦਰ ਲਿਖਾਈ ਕਾਰਜਸ਼ਾਲਾ ਸਿਰਲੇਖ ਹੇਠ ਸੈਮੀਨਾਰ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਸਿੰਘ ਪੁਰੀ ਸਨ | ਜਦਕਿ ਸੈਮੀਨਾਰ ਦੇ ਮੁੱਖ ਵਕਤਾ ਜਗਤਾਰ ਸਿੰਘ ਸੋਖੀ ਸਟੇਟ ਐਵਾਰਡੀ ਸਨ | ਸਕੂਲ ਪਿ੍ੰਸੀਪਲ ਕੁਮਾਰ ਜਗਦੇਵ ਸਿੰਘ ਬਰਾੜ ਨੇ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ | ਜਗਤਾਰ ਸਿੰਘ ਸੋਖੀ ਨੇ ਪੰਜਾਬੀ ਦੀ ਪੂਰੀ ਪੈਂਤੀ ਅੱਖਰਾਂ ਦੀ ਬਨਾਵਟ ਅਤੇ ਇਨ੍ਹਾਂ ਅੱਖਰਾਂ ਨੂੰ ਸੁੰਦਰ ਢੰਗ ਨਾਲ ਲਿਖਣ ਦੇ ਵੱਖ-ਵੱਖ ਤਰੀਕਿਆਂ ਦੀ ਜਾਣਕਾਰੀ ਦਿੱਤੀ ਜੋ ਪੰਜਾਬੀ ਲਿਖਾਈ ਨੂੰ ਅਤਿ ਸੁੰਦਰ ਬਣਾਉਣ ਵਿਚ ਸਹਾਈ ਸਾਬਤ ਹੋ ਸਕਦੀ ਹੈ | ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇਨ੍ਹਾਂ ਸਾਰੇ ਨੁਕਤਿਆਂ ਨੂੰ ਡਾਇਰੀਆਂ ਵਿਚ ਨੋਟ ਕਰਕੇ ਦਿਲਚਸਪੀ ਨਾਲ ਗ੍ਰਹਿਣ ਕੀਤਾ | ਮਨਜੀਤ ਸਿੰਘ ਪੁਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਵਿਦਿਆਰਥੀਆਂ ਨਾਲ ਪੰਜਾਬੀ ਭਾਸ਼ਾ ਅਤੇ ਪੰਜਾਬੀ ਲਿਖਾਈ ਦੇ ਇਤਿਹਾਸ ਬਾਰੇ ਵਿਚਾਰ ਸਾਂਝੇ ਕੀਤੇ | ਅੰਤ ਵਿਚ ਸਕੂਲ ਦੇ ਡਾਇਰੈਕਟਰ ਪਿ੍ੰਸੀਪਲ ਸੇਵਾ ਸਿੰਘ ਚਾਵਲਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮਹਾਨ ਸ਼ਖ਼ਸੀਅਤਾਂ ਪੰਜਾਬੀ ਭਾਸ਼ਾ ਅਤੇ ਪੰਜਾਬੀ ਮਾਂ ਬੋਲੀ ਨੂੰ ਹੋਰ ਪ੍ਰਫੁੱਲਤ ਕਰਨ ਲਈ ਆਪਣਾ ਵਿਸ਼ੇਸ਼ ਯੋਗਦਾਨ ਪਾ ਰਹੀਆਂ ਹਨ | ਮੰਚ ਸੰਚਾਲਨ ਲਖਿਵੰਦਰ ਸਿੰਘ ਬਰਾੜ ਨੇ ਕੀਤਾ | ਇਸ ਮੌਕੇ ਬਲਜੀਤ ਸਿੰਘ ਬਿੰਦਰਾ, ਚਰਨਜੀਤ ਕੌਰ ਬਰਾੜ, ਸ਼ਾਮ ਸੁੰਦਰ ਰਿਹਾਨ, ਅਧਿਆਪਕ ਅਜੈ ਕੁਮਾਰ ਅਤੇ ਹੋਰ ਅਧਿਆਪਕ ਵੀ ਹਾਜ਼ਰ ਸਨ |