ਮੋਗਾ, 28 ਸਤੰਬਰ (ਸੁਰਿੰਦਰਪਾਲ ਸਿੰਘ)-ਚੋਣਾਂ ਸੰਬੰਧੀ ਹਰ ਤਰ੍ਹਾਂ ਦੀ ਸਹੀ, ਸਟੀਕ ਤੇ ਸਮੇਂ ਸਿਰ ਜਾਣਕਾਰੀ ਆਮ ਲੋਕਾਂ ਤੱਕ ਪਹੁੰਚੇ, ਇਸ ਲਈ ਮੁੱਖ ਚੋਣ ਦਫ਼ਤਰ ਪੰਜਾਬ ਵਲੋਂ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕੀਤਾ ਗਿਆ ਹੈ | ਇਸ ਸੰਬੰਧੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦਿੱਤੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕ ਹੁਣ ਫੇਸਬੁੱਕ, ਇੰਸਟਾਗ੍ਰਾਮ, ਟਵੀਟਰ ਤੇ ਯੂ-ਟਿਊਬ 'ਤੇ ਉਪਲਬਧ ਮੁੱਖ ਚੋਣ ਦਫ਼ਤਰ ਦੇ ਅਧਿਕਾਰਤ ਅਕਾਊਾਟ ਨਾਲ ਜੁੜ ਸਕਦੇ ਹਨ | ਸਿਰਫ਼ ਕਿਊ. ਆਰ. ਕੋਡ ਸਕੈਨ ਕਰ ਕੇ ਇਹ ਅਕਾਊਾਟ ਫਾਲੋ ਕੀਤੇ ਜਾ ਸਕਦੇ ਹਨ ਅਤੇ ਚੋਣਾਂ ਸੰਬੰਧੀ ਮਹੱਤਵਪੂਰਨ ਜਾਣਕਾਰੀ, ਨਵੀਨਤਮ ਅੱਪਡੇਟਾਂ ਤੇ ਮੁੱਖ ਚੋਣ ਅਧਿਕਾਰੀ ਦੀਆਂ ਹਦਾਇਤਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ | ਉਨ੍ਹਾਂ ਕਿਹਾ ਕਿ ਆਮ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣ ਤੇ ਉਨ੍ਹਾਂ ਤੱਕ ਹਰ ਲੋੜੀਂਦੀ ਜਾਣਕਾਰੀ ਪਹੁੰਚਾਉਣ ਲਈ ਸੋਸ਼ਲ ਮੀਡੀਆ ਸਭ ਤੋਂ ਪ੍ਰਭਾਵਸ਼ਾਲੀ ਮਾਧਿਅਮ ਵਜੋਂ ਉੱਭਰਿਆ ਹੈ |