29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਨੇ ਕਮਾਲ ਕੇ ਸਕੂਲ ਦੀ ਘਟਨਾ ਦਾ ਕੀਤਾ ਵਿਰੋਧ <br/>

Ad Position 21
No active advertisement
ਅਜੀਤ ਡੈਸਕ 29-09-2025
ਮੋਗਾ, 28 ਸਤੰਬਰ (ਗੁਰਤੇਜ ਸਿੰਘ ਬੱਬੀ)-ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਧਰਮਪ੍ਰੀਤ ਸਿੰਘ ਬੌਡੇ ਨੇ ਲਿਖਤੀ ਪੈੱ੍ਰਸ ਨੋਟ ਜਾਰੀ ਕਰਦੇ ਹੋਏ ਜੋ ਪਿਛਲੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਮਾਲ ਕੇ ਵਿਖੇ ਹੋਈ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਜੋ ਬੱਚਾ ਜਸ਼ਨਦੀਪ ਸਿੰਘ ਪਿੰਡ ਠੂਠਗੜ ਜਿਸ ਦੀ ਮੌਤ ਹੋਈ ਹੈ, ਜਥੇਬੰਦੀ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਕਰਦੀ ਹੈ, ਅਫ਼ਸੋਸ ਕਰਦੀ ਹੈ ਲੇਕਿਨ ਜੋ ਛੇ ਅਧਿਆਪਕਾਂ ਤੇ ਨਜਾਇਜ਼ ਪਰਚੇ ਕੀਤੇ ਹਨ ਅਤੇ ਉਨ੍ਹਾਂ ਨੂੰ ਸਸਪੈਂਡ ਕੀਤਾ ਗਿਆ ਹੈ, ਜੋ ਕਿ ਬਿਲਕੁਲ ਨਿਯਮਾਂ ਦੇ ਖ਼ਿਲਾਫ਼ ਹੈ | ਇਸ ਸਬੰਧੀ ਦਰਜਾਚਾਰ ਕਰਮਚਾਰੀ ਐਸੋਸੀਏਸ਼ਨ ਸਖ਼ਤ ਵਿਰੋਧ ਕਰਦੀ ਹੈ ਅਤੇ ਸਰਕਾਰ ਤੇ ਵਿਭਾਗ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਸਬੰਧੀ ਅਧਿਆਪਕ ਜੋ ਕਿ ਸਕੂਲਾਂ ਦੇ ਵਿਚ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਂਦੇ ਹਨ ਬੱਚਿਆਂ ਨੂੰ ਪੜਾ ਕੇ ਇਕ ਕਾਬਲ ਇਨਸਾਨ ਬਣਾਉਂਦੇ ਹਨ ਅੱਜ ਉਹੀ ਅਧਿਆਪਕ ਖੱਜਲ ਖੁਆਰ ਹੋ ਰਹੇ ਨੇ ਉਨ੍ਹਾਂ ਨੂੰ ਸਸਪੈਂਡ ਕੀਤਾ ਗਿਆ ਹੈ ਇਸ ਨਾਲ ਬੱਚਿਆਂ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋ ਰਿਹਾ ਹੈ ਜਥੇਬੰਦੀ ਪ੍ਰਸ਼ਾਸਨ ਨੂੰ ਤਾੜਨਾ ਦਿੰਦੀ ਹੈ ਕਿ ਜੋ ਛੇ ਅਧਿਆਪਕਾਂ ਤੇ ਝੂਠਾ ਪਰਚਾ ਤੇ ਉਨ੍ਹਾਂ ਨੂੰ ਸਸਪੈਂਡ ਕੀਤਾ ਗਿਆ ਹੈ ਪਰਚੇ ਨੂੰ ਰੱਦ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਬਹਾਲ ਕੀਤਾ ਜਾਵੇ ਜੇਕਰ ਸਰਕਾਰ ਤੇ ਵਿਭਾਗ ਇਹ ਨਹੀਂ ਕਰਦੇ ਤਾਂ ਜਥੇਬੰਦੀ ਵਿਭਾਗ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਵੇਗੀ ਇਸ ਸਮੇਂ ਰਾਮ ਚੰਦਰ ਬੁੱਟਰ ਜਰਨਲ ਸਕੱਤਰ ਦਲਜੀਤ ਸਿੰਘ ਖ਼ਜ਼ਾਨਚੀ ਗੁਰਪ੍ਰੀਤ ਸਿੰਘ ਸਲਾਹਕਾਰ ਲਛਮਣ ਸਿੰਘ ਪੈੱ੍ਰਸ ਸਕੱਤਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭੇਖਾ ਨਿਵਾਸੀਆਂ ਵਲੋਂ ਹੜ੍ਹ ਪੀੜਤਾਂ ਲਈ ਤੇਲ ਅਤੇ ਖਾਣ ਪੀਣ ਦੀਆਂ ਵਸਤਾਂ ਦੀ ਸੇਵਾ ਅਗਲੀ ਖ਼ਬਰ ਅਕਾਲੀ ਦਲ ਅੰਮਿ੍ਤਸਰ 23 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਦਿਹਾੜਾ ਦੀਨਾ ਸਾਹਿਬ ਵਿਖੇ ਮਨਾਏਗਾ-ਈ...
Ad Position 24