ਵੱਖ-ਵੱਖ ਥਾੲੀਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ <br/>
ਅਜੀਤ ਡੈਸਕ
29-09-2025
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਹੀਦ ਭਗਤ ਸਿੰਘ ਦੀ ਯਾਦਗਾਰ 'ਤੇ ਪਹੁੰਚ ਕੇ ਵੱਖ-ਵੱਖ ਆਗੂਆਂ ਅਤੇ ਸਮਾਜਿਕ ਸੰਸਥਾਵਾਂ ਵਲੋਂ ਉਨ੍ਹਾਂ ਦਾ ਜਨਮ ਦਿਹਾੜਾ ਮਨਾਇਆ | ਯਾਦਗਾਰ 'ਤੇ ਪਹੁੰਚ ਕੇ ਉਨ੍ਹਾਂ ਦੇ ਬੁੱਤਾਂ 'ਤੇ ਹਾਰ ਪਹਿਨਾਏ ਅਤੇ ਸਿਜਦਾ ਕੀਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਆਪਣੀ ਸਮੁੱਚੀ ਟੀਮ ਦੇ ਨਾਲ ਸ਼ਹਿਰ ਦੇ ਟਿੱਬੀ ਸਾਹਿਬ ਰੋਡ 'ਤੇ ਸਥਿਤ ਸ਼ਹੀਦੀ ਸਮਾਰਕ 'ਤੇ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਬੁੱਤਾਂ ਤੇ ਸ਼ਰਧਾ ਦੇ ਫੁੱਲ ਅਰਪਿਤ ਕਰਕੇ ਸ਼ਹੀਦਾਂ ਨੂੰ ਨਮਨ ਕੀਤਾ | ਹਨੀ ਫੱਤਣਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਯਾਦ ਕੀਤਾ ਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ 'ਤੇ ਚੱਲਣ ਦਾ ਸੁਨੇਹਾ ਦਿੱਤਾ | ਇਸ ਮੌਕੇ ਬਲਦੇਵ ਸਿੰਘ ਹੇਅਰ, ਰਾਮ ਸਿੰਘ ਪੱਪੀ ਐਮ.ਸੀ., ਬੋਹੜ ਸਿੰਘ ਸ਼ਹਿਰੀ ਪ੍ਰਧਾਨ, ਇਕਬਾਲ ਸਿੰਘ ਸੰਗੂਧੌਣ, ਮਨਜੀਤ ਸਿੰਘ ਭੁੱਲਰ, ਡੀਸੀ ਕੋਟਲੀ ਸੰਘਰ, ਕੁਲਦੀਪ ਸਿੰਘ, ਬੋਹੜ ਸਿੰਘ ਹਰਾਜ, ਮੁਕੇਸ਼ ਕੁਮਾਰ ਬਰੀਵਾਲਾ, ਗਗਨ ਸੰਧੂ ਕਾਨਿਆਂਵਾਲੀ, ਗੁਰਜੰਟ ਸਿੰਘ ਮੱਤਾ, ਸਮਸ਼ੇਰ ਸਿੰਘ ਸੰਧੂ, ਉਪਿੰਦਰ ਸਿੰਘ ਬਰਾੜ, ਰੂਬੀ ਬਰਾੜ, ਐਡਵੋਕੇਟ ਵਿਸ਼ਲਦੀਪ, ਪਾਰਸ ਲੂਣਾ, ਚੰਦਨ ਗਿਰਧਰ, ਅੰਗਰੇਜ਼ ਸਿੰਘ ਬੁੜਾ ਗੁੱਜਰ, ਕਾਹਨ ਸਿੰਘ, ਰਾਜਵਿੰਦਰ ਸਿੰਘ, ਗੁਰਮੀਤ ਸਿੰਘ, ਸੁਖਦੇਵ ਸਿੰਘ ਨੰਬਰਦਰ ਤੇ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ |
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਯੂਥ ਵਿੰਗ ਵਲੋਂ ਖ਼ੂਨਦਾਨ ਕੈਂਪ ਲਗਾਇਆ
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਅਤੁਲਿਆ ਬਲੱਡ ਸੈਂਟਰ ਵਿਖੇ ਯੁਵਕ ਸੇਵਾਵਾਂ ਬੋਰਡ ਅਤੇ ਯੂਥ ਵਿੰਗ ਆਮ ਆਦਮੀ ਪਾਰਟੀ ਵਲੋਂ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਮੁੱਖ ਮਹਿਮਾਨ ਵਜੋਂ ਪਹੁੰਚੇ | ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹਨ ਅਤੇ ਉਨ੍ਹਾਂ ਦੀ ਸੋਚ ਨੂੰ ਅਪਣਾ ਕੇ ਹੀ ਅਸੀਂ ਇਕ ਬਿਹਤਰ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ | ਉਨ੍ਹਾਂ ਕਿਹਾ ਕਿ ਖੂਨਦਾਨ ਸਭ ਤੋਂ ਵੱਡਾ ਦਾਨ ਹੈ ਅਤੇ ਇਸ ਨਾਲ ਕਿਸੇ ਦੀ ਜਾਨ ਬਚਾਈ ਜਾ ਸਕਦੀ ਹੈ | ਉਨ੍ਹਾਂ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ | ਵਿਧਾਇਕ ਕਾਕਾ ਬਰਾੜ ਨੇ ਜਿੱਥੇ ਖੂਨਦਾਨੀਆਂ ਦੀ ਹੌਂਸਲਾ ਅਫਜਾਈ ਕੀਤੀ | ਇਸ ਮੌਕੇ ਯੂਥ ਵਿੰਗ ਦੇ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਬਾਠ ਆਦਿ ਮੈਂਬਰਾਂ ਨੇ ਕਿਹਾ ਕਿ ਉਹ ਭਵਿੱਖ ਵਿਚ ਵੀ ਅਜਿਹੇ ਕੈਂਪ ਲਗਾਉਂਦੇ ਰਹਿਣਗੇ ਤਾਂ ਜੋ ਲੋੜਵੰਦਾਂ ਦੀ ਮਦਦ ਕੀਤੀ ਜਾ ਸਕੇ | ਉਨ੍ਹਾਂ ਖੂਨਦਾਨ ਕਰਨ ਵਾਲਿਆਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ | ਇਸ ਮੌਕੇ ਟੈਕਨੀਸ਼ੀਅਨ ਜੈਲੀ ਬਰਾੜ, ਸੁਰਿੰਦਰ ਸਿੰਘ, ਗੁਰਕੰਵਲ ਸਿੰਘ ਤੇ ਅਮਰਦੀਪ ਸਿੰਘ ਨੇ ਵੀ ਆਪਣੀ ਸੇਵਾ ਨਿਭਾਈ | ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਸੁਰਜੀਤ ਸਿੰਘ ਸੰਧੂ, ਮਾਰਕੀਟ ਕਮੇਟੀ ਬਰੀਵਾਲਾ ਦੇ ਚੇਅਰਮੈਨ ਰਾਜਿੰਦਰ ਸਿੰਘ ਬਰਾੜ, ਟਰੱਕ ਯੂਨੀਅਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਬਰਾੜ, ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਚਰਨਾ, ਪਰਮਜੀਤ ਸਿੰਘ ਪੰਮਾ ਨੰਬਰਦਾਰ, ਉਪਕਾਰ ਸਿੰਘ, ਸੁਖਪਾਲ ਸਿੰਘ ਫੱਤਣਵਾਲਾ, ਗੁਰਮੀਤ ਸਿੰਘ, ਬੇਅੰਤ ਸਿੰਘ, ਨੌਨਿਹਾਲ ਸਿੰਘ ਸਰਪੰਚ, ਅਜੈ ਸੰਧੂ ਸੱਕਾਂਵਾਲੀ, ਲਖਵਿੰਦਰ ਸਿੰਘ ਮਾਂਗਟਕੇਰ, ਜ਼ਸ਼ਨ ਮਾਂਗਟਕੇਰ, ਗਗਨ ਸਿੰਘ, ਗੁਰਬਿੰਦਰ ਸਿੰਘ ਕਾਲਾ, ਵੱਟੂ ਸਰਪੰਚ ਜਸਕਰਨ ਸਿੰਘ, ਗੁਰਭਿੰਦਰ ਸਿੰਘ ਬਾਜਾ ਮਰਾੜ, ਬਲਰਾਜ ਸਿੰਘ ਭੁੱਲਰ, ਜਗਦੀਪ ਸਿੰਘ ਢਿੱਲੋਂ, ਗੋਬਿੰਦ ਅਟਾਰੀ, ਲਵਪ੍ਰੀਤ ਸਿੰਘ ਸਰਪੰਚ ਸੋਹਣੇਵਾਲਾ ਆਦਿ ਹਾਜ਼ਰ ਸਨ |
ਜਨਤਕ ਜਥੇਬੰਦੀਆਂ ਨੇ ਸ਼ਹੀਦ ਭਗਤ ਸਿੰਘ ਦਾ 118ਵਾਂ ਜਨਮ ਦਿਨ ਮਨਾਇਆ
ਕੋਟਕਪੂਰਾ, (ਮੋਹਰ ਸਿੰਘ ਗਿੱਲ)-ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ (ਰਜਿ.), ਗੁੱਡ ਮੌਰਨਿੰਗ ਵੈਲਫੇਅਰ ਕਲੱਬ, ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ, ਸ਼ਹੀਦ ਭਗਤ ਸਿੰਘ ਪੈਨਸ਼ਨਰ ਵੈਲਫੇਅਰ ਟਰੱਸਟ ਜ਼ਿਲ੍ਹਾ ਫ਼ਰੀਦਕੋਟ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫਰੀਦਕੋਟ ਵਲੋਂ ਸਾਂਝੇ ਤੌਰ 'ਤੇ ਸ਼ਹੀਦ ਭਗਤ ਸਿੰਘ ਦਾ 118ਵਾਂ ਜਨਮ ਦਿਨ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ, ਨੇੜੇ ਪੁਰਾਣਾ ਕਿਲ੍ਹਾ ਵਿਖੇ ਸ਼ਹੀਦ ਦੇ ਬੁੱਤ ਉਪਰ ਫੁੱਲ ਮਾਲਾ ਅਰਪਣ ਕਰਕੇ ਇਨਕਲਾਬ ਜਿੰਦਾਬਾਦ, ਸਮਾਜਵਾਦ ਜਿੰਦਾਬਾਦ ਅਤੇ ਸਾਮਰਾਜਵਾਦ ਮੁਰਦਾਬਾਦ ਦੇ ਨਾਅਰੇ ਲਗਾ ਕੇ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਸੰਸਥਾਵਾਂ ਦੇ ਆਗੂ ਮਾਸਟਰ ਅਸ਼ੋਕ ਕੌਸ਼ਲ, ਕੁਲਵੰਤ ਸਿੰਘ ਚਾਨੀ, ਡਾਕਟਰ ਮਨਜੀਤ ਸਿੰਘ ਢਿੱਲੋਂ, ਗੁਰਿੰਦਰ ਸਿੰਘ ਮਹਿੰਦੀਰੱਤਾ, ਪ੍ਰੇਮ ਚਾਵਲਾ, ਸੋਮਨਾਥ ਅਰੋੜਾ, ਉਦੇ ਰੰਦੇਵ, ਗੁਰਚਰਨ ਸਿੰਘ ਬਰਾੜ ਨਾਇਬ ਤਹਿਸੀਲਦਾਰ, ਪਿ੍ੰਸੀਪਲ ਗੋਪਾਲ ਕਿ੍ਸ਼ਨ, ਮਦਨ ਲਾਲ ਸ਼ਰਮਾ ਸੰਧਵਾਂ, ਮੁਖਤਿਆਰ ਸਿੰਘ ਮੱਤਾ, ਗੁਰਚਰਨ ਸਿੰਘ ਮਾਨ, ਡਾ. ਲਖਵਿੰਦਰ ਕਟਾਰੀਆ ਅਤੇ ਡਾ. ਰਣਜੀਤ ਸਿੰਘ ਸਾਬਕਾ ਮਿਊਾਸਪਲ ਕਮਿਸ਼ਨਰ ਨੇ ਆਪਣੇ ਸੰਬੋਧਨ ਵਿਚ ਸ਼ਹੀਦ ਭਗਤ ਸਿੰਘ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ 'ਤੇ ਰੌਸ਼ਨੀ ਪਾਉਂਦੇ ਕਿਹਾ ਕਿ ਉਹ ਇਕ ਵਿਅਕਤੀ ਨਹੀਂ, ਸਗੋਂ ਮਹਾਨ ਚਿੰਤਕ ਵੀ ਸਨ | ਆਗੂਆਂ ਨੇ ਪਿਛਲੇ ਦਿਨੀ ਲੱਦਾਖ ਦੇ ਲੋਕ ਆਗੂ ਤੇ ਨਾਮਵਰ ਵਾਤਾਵਰਨ ਪ੍ਰੇਮੀ ਸੋਨਮ ਵਾਂਗਚੁੱਕ 'ਤੇ ਹੁਕਮਰਾਨ ਸਰਕਾਰ ਵਲੋਂ ਐਨ.ਐਸ.ਏ ਕਾਨੂੰਨ ਲਗਾ ਕੇ ਜੋਧਪੁਰ ਜੇਲ੍ਹ ਵਿਚ ਬੰਦ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਇਸ ਮੌਕੇ ਡਾ. ਦੇਵਰਾਜ ਮੋਗੇ ਵਾਲੇ, ਇਕਬਾਲ ਸਿੰਘ ਮੰਘੇੜਾ, ਤਰਸੇਮ ਨਰੂਲਾ, ਹਰਵਿੰਦਰ ਸ਼ਰਮਾ, ਗੁਰਦੀਪ ਭੋਲਾ, ਪਰਮਜੀਤ ਸਿੰਘ ਮੱਕੜ, ਪੱਪਾ ਮਲਹੋਤਰਾ, ਕੀਰਤਨ ਸਿੰਘ, ਵਿਨੋਦ ਕੁਮਾਰ ਧਵਨ ਲੈਕਚਰਾਰ, ਹਰਦੀਪ ਸਿੰਘ ਲੈਕਚਰਾਰ, ਹਰਦੀਪ ਸਿੰਘ ਫਿੱਡੂੁ ਭਲਵਾਨ, ਓਮ ਪ੍ਰਕਾਸ਼ ਗੁਪਤਾ, ਡਾ. ਸੁਖਚੈਨ ਸਿੰਘ, ਗੇਜਰਾਮ ਭੌਰਾ, ਮੇਜਰ ਸਿੰਘ, ਹਾਕਮ ਸਿੰਘ, ਬਾਬੂ ਸਿੰਘ ਧਾਲੀਵਾਲ, ਸੁਖਪ੍ਰੀਤ ਕੌਰ ਅਤੇ ਕਈ ਮਿਡ ਡੇ ਮੀਲ ਵਰਕਰ ਹਾਜ਼ਰ ਸਨ |
ਸ਼ਹੀਦ ਸ: ਭਗਤ ਸਿੰਘ ਦਾ ਜਨਮ ਦਿਨ ਮਨਾਇਆ
ਫ਼ਰੀਦਕੋਟ, (ਹਰਮਿੰਦਰ ਸਿੰਘ ਮਿੰਦਾ)-ਰੈੱਡ ਕਰਾਸ ਸੀਨੀਅਰ ਸਿਟੀਜਨ ਵੈਲਫੇਅਰ ਕਲੱਬ ਫ਼ਰੀਦਕੋਟ ਵਲੋਂ ਸ਼ਹੀਦ ਭਗਤ ਸਿੰਘ ਪਾਰਕ ਫ਼ਰੀਦਕੋਟ ਵਿਖੇ ਸ਼ਹੀਦ ਏ ਆਜ਼ਮ ਸ: ਭਗਤ ਸਿੰਘ ਦਾ ਜਨਮ ਦਿਨ ਮਨਾਇਆ | ਕਲੱਬ ਸੀਨੀਅਰ ਮੈਂਬਰ ਸੇਵਾ ਸਿੰਘ ਚਾਵਲਾ ਤੇ ਦਰਸ਼ਨ ਲਾਲ ਚੁੱਘ ਦੀ ਅਗਵਾਈ 'ਚ ਸ: ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਫੁੱਲਾਂ ਦੇ ਹਾਰ ਪਾ ਕੇ ਤੇ ਜਨਮ ਦਿਨ ਦੀ ਖੁਸ਼ੀ 'ਚ ਲੱਡੂ ਵੰਡੇ ਗਏ | ਇਸ ਮੌਕੇ ਕੇ. ਪੀ. ਸਿੰਘ ਸਰਾਂ, ਇੰਜ: ਜੀਤ ਸਿੰਘ, ਪ੍ਰੋ. ਐਨ. ਕੇ. ਗੁਪਤਾ, ਗਿਰੀਸ਼ ਸਖੀਜਾ, ਰਜੇਸ਼ ਸੁਖੀਜਾ, ਮੁਖਤਿਆਰ ਸਿੰਘ ਵੰਗੜ, ਪਿ੍ੰਸੀਪਲ ਕਿ੍ਸ਼ਨ ਲਾਲ, ਡਾ. ਬਲਜੀਤ ਸ਼ਰਮਾ ਤੇ ਸ਼ਾਮ ਸੁੰਦਰ ਰਿਹਾਨ ਆਦਿ ਸ਼ਾਮਿਲ ਸਨ | ਇਸ ਮੌਕੇ ਮੁਖਤਿਆਰ ਸਿੰਘ ਵੰਗੜ ਵਲੋਂ ਸ਼ਹੀਦ ਸ. ਭਗਤ ਸਿੰਘ ਦੇ ਜੀਵਨ 'ਤੇ ਚਾਨਣਾ ਪਾਇਆ ਤੇ ਕਿਹਾ ਕਿ ਬੱਚਿਆਂ ਨੂੰ ਸ਼ਹੀਦਾਂ ਦੇ ਬਾਰੇ ਪੜ੍ਹਾਇਆ ਜਾਣਾ ਚਾਹੀਦਾ ਸਗੋਂ ਪੰਜਾਬ ਦੀ ਹਿਸਟਰੀ 'ਚੋਂ ਦੇਸ਼ ਭਗਤਾਂ ਦੇ ਅਜਿਹੇ ਵਿਸ਼ੇ ਅਲੋਪ ਹੋ ਰਹੇ ਹਨ |