ਪੰਜਗਰਾਈਾ ਕਲਾਂ, 28 ਸਤੰਬਰ (ਸੁਖਮੰਦਰ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪਾਰਟੀ ਦਾ ਵਿਸਥਾਰ ਕੀਤਾ ਜਾ ਰਿਹਾ ਹੈ | ਜਿਸ ਦੇ ਚੱਲਦਿਆਂ ਪਾਰਟੀ ਵਲੋਂ ਪੰਜਗਰਾਈਾ ਕਲਾਂ ਸਰਕਲ ਤੋਂ ਨੌਜਵਾਨ ਆਗੂ ਹਰਸਾਹਿਬ ਸਿੰਘ ਘਣੀਏ ਵਾਲਾ ਨੂੰ ਸਰਕਲ ਜਥੇਦਾਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਮਿਸਲ ਸਤਲੁਜ ਦੇ ਆਗੂ ਹਰਦੇਵ ਸਿੰਘ ਘਣੀਏਵਾਲਾ, ਹਰਚਰਨ ਸਿੰਘ ਬਰਾੜ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ | ਹਰਸਾਹਿਬ ਸਿੰਘ ਘਣੀਏਵਾਲਾ ਨੇ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ |