ਫ਼ਰੀਦਕੋਟ, 18 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੈਤਿਕ ਸਿੱਖਿਆ ਇਮਤਿਹਾਨ 2025 ਕਰਵਾਇਆ ਗਿਆ | ਕਾਲਜ ਦੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕੋਆਰਡੀਨੇਟਰ ਅਤੇ ਸੈਂਟਰ ਸੁਪਰਡੈਂਟ ਪ੍ਰੋ. ਬੀਰਇੰਦਰਜੀਤ ਸਿੰਘ ਨੇ ਦੱਸਿਆ ਕਿ ਇਮਤਿਹਾਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ ਦੇ ਵਿਕਾਸ ਕਰਨਾ ਹੈ | ਨੈਤਿਕ ਸਿੱਖਿਆ ਇਮਤਿਹਾਨ ਵਿਚ ਕਾਲਜ ਦੇ ਐਮ.ਐਡ. ਅਤੇ ਬੀ.ਐੱਡ. ਦੇ 137 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਡਿਪਟੀ ਸੁਪਰਡੈਂਟ ਵਜੋਂ ਪ੍ਰੋ. ਸੰਦੀਪ ਸਿੰਘ, ਪ੍ਰੋ. ਰਣਜੀਤ ਸਿੰਘ ਬਾਜਵਾ, ਪ੍ਰੋ. ਰਤਨ ਲਾਲ, ਪ੍ਰੋ. ਕਰਮਜੀਤ ਸਿੰਘ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਜ਼ੋਨਲ ਪ੍ਰਤੀਨਿਧੀ ਕੁਲਦੀਪ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਵਿਸ਼ੇਸ਼ ਯੋਗਦਾਨ ਦਿੱਤਾ |