14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਰਿਸ਼ੀ ਮਾਡਲ ਸਕੂਲ 'ਚ ਅੰਤਰ ਹਾਊਸ ਗੀਤ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 19-10-2025
ਪੰਜਗਰਾੲੀਂ ਕਲਾਂ, 18 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਰਿਸ਼ੀ ਮਾਡਲ ਸਕੂਲ 'ਚ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਜਾਗਰ ਕਰਨ ਦੇ ਉਦੇਸ਼ ਨਾਲ ਅੰਤਰ ਹਾਊਸ ਗੀਤ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਸਕੂਲ ਦੇ ਚਾਰਾਂ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਨ੍ਹਾਂ ਮੁਕਾਬਲਿਆਂ 'ਚ ਕਲਪਨਾ ਚਾਵਲਾ ਹਾਊਸ ਦੇ ਰਾਜਦੀਪ ਸਿੰਘ ਨੇ ਪਹਿਲਾ, ਸੁਨੀਤਾ ਵਿਲੀਅਮ ਹਾਊਸ ਦੇ ਸੁਖਸਹਿਜ ਸਿੰਘ ਅਤੇ ਡਾ. ਏ.ਪੀ.ਜੇ. ਅਬੁਦਲ ਕਲਾਮ ਹਾਊਸ ਦੀ ਰੁਪਿੰਦਰ ਕੌਰ ਨੇ ਦੂਜਾ ਅਤੇ ਡਾ. ਹਰਗੋਬਿੰਦ ਖੁਰਾਣਾ ਹਾਊਸ ਦੇ ਦਿਲਜਾਨ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ | ਇਨ੍ਹਾਂ ਮੁਕਾਬਲਿਆਂ 'ਚ ਪਰਦੀਪ ਸਿੰਘ ਚਹਿਲ ਅਤੇ ਤੇਜਿੰਦਰ ਸ਼ਰਮਾ ਨੇ ਜੱਜਾਂ ਦੀ ਭੂਮਿਕਾ ਬਾਖ਼ੂਬੀ ਨਿਭਾਈ | ਮੁਕਾਬਲਿਆਂ ਦੇ ਅਖ਼ੀਰ ਵਿਚ ਸਕੂਲ ਦੀ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਅਤੇ ਪਿ੍ੰਸੀਪਲ ਗਗਨਦੀਪ ਸਿੰਘ ਨੇ ਜੇਤੂਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਪ੍ਰਾਪਤੀ ਲਈ ਵਧਾਈ ਦਿੱਤੀ | ਇਸ ਮੌਕੇ ਵਾਈਸ ਪਿ੍ੰਸੀਪਲ ਸੁਖਮੰਦਰ ਸਿੰਘ ਬਰਾੜ, ਕੋਆਰਡੀਨੇਟਰ ਜਸਪਿੰਦਰ ਕੌਰ, ਉਪਿੰਦਰ ਕੌਰ, ਮਨਦੀਪ ਸਿੰਘ ਕੈਂਥ, ਸਰਬਜੀਤ ਕੌਰ ਸੰਧੂ, ਮਨਜੀਤ ਸਿੰਘ (ਚਾਰੇ ਹਾਊਸ ਇੰਚਾਰਜ), ਸੰਗੀਤ ਅਧਿਆਪਕ ਆਸ਼ੂ ਸਰਵਾਨ, ਸੰਦੀਪ ਵਰਮਾ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਗੁਲਾਬੇਵਾਲਾ ਵਿਖੇ ਮਾਪੇ-ਅਧਿਆਪਕ ਮਿਲਣੀ ਅਗਲੀ ਖ਼ਬਰ ਸਿਲਵਰ ਓਕਸ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24