13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਸਰਸਵਤੀ ਸੀਨੀਅਰ ਸੈਕੰਡਰੀ ਸਕੂਲ 'ਚ ਦੀਵਾਲੀ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 19-10-2025
ਜੈਤੋ, 18 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਸਰਪ੍ਰਸਤ ਪਵਨ ਕੁਮਾਰ ਗੋਇਲ, ਪ੍ਰਧਾਨ ਰਾਕੇਸ਼ ਰੋਮਾਣਾ, ਸਕੱਤਰ ਮਦਨ ਲਾਲ ਗੋਇਲ, ਮੈਨੇਜਰ ਦਿਨੇਸ਼ ਗੋਇਲ, ਸਹਿ-ਸਕੱਤਰ ਪੰਕਜ ਸਿੰਗਲਾ ਅਤੇ ਸਾਲਸੀ ਬੋਰਡ ਦੇ ਮੈਂਬਰ ਜਿੰਦਰਪਾਲ ਬਾਂਸਲ ਆਦਿ ਪ੍ਰੋਗਰਾਮ ਵਿਚ ਪਹੁੰਚੇ | ਇਸ ਦੌਰਾਨ ਵਿਦਿਆਰਥੀਆਂ ਦੇ ਰੰਗੋਲੀ, ਕਾਰਡ, ਬੰਧਨ ਬਾਰ ਬਣਾਉਣ, ਥਾਲੀ, ਦੀਵਾ ਅਤੇ ਮੋਮਬੱਤੀ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਦੁਆਰਾ ਰਮਾਇਣ ਦੀਆਂ ਵੱਖ-ਵੱਖ ਝਾਕੀਆਂ ਜਿਵੇਂ ਰਾਮ ਵਿਯੋਗ, ਸੀਤਾ ਹਰਨ ਸ਼ਬਰੀ ਚਰਿੱਤਰ, ਅਸ਼ੋਕ ਵਾਟੀਕਾ, ਲਛਮਣ ਮੁਰਛਾ, ਰਾਮ ਜੀ ਦਾ ਰਾਜ ਤਿਲਕ ਆਦਿ ਝਾਕੀਆਂ ਪੇਸ਼ ਕੀਤੀਆਂ ਗਈਆਂ | ਇਸ ਤੋਂ ਬਾਅਦ ਰਾਮ ਪਰਿਵਾਰ ਅਤੇ ਲਕਸ਼ਮੀ ਮਾਤਾ ਜੀ ਦੀ ਪੂਜਾ ਕੀਤੀ ਗਈ | ਕਮੇਟੀ ਵਲੋਂ ਸਕੂਲ ਦੇ ਸੇਵਾਦਾਰ ਕਰਮਚਾਰੀਆਂ ਨੂੰ ਦੀਵਾਲੀ ਦੇ ਗਿਫ਼ਟ ਅਤੇ ਮਠਿਆਈਆਂ ਵੰਡੀਆਂ ਗਈਆਂ | ਵਿਦਿਆਰਥੀਆਂ ਅਤੇ ਸਮੂਹ ਅਧਿਆਪਕਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਕੁਸਮ ਕਾਲੜਾ ਅਤੇ ਸਮੂਹ ਸਟਾਫ਼ ਮÏਜੂਦ ਸੀ |
Ad Position 22
No active advertisement
ਪਿਛਲੀ ਖ਼ਬਰ ਸਟੱਡੀ ਸਰਕਲ ਵਲੋਂ ਪੰਜਾਬ ਡਿਗਰੀ ਕਾਲਜ 'ਚ ਨੈਤਿਕ ਸਿੱਖਿਆ ਦਾ ਇਮਤਿਹਾਨ ਲਿਆ ਅਗਲੀ ਖ਼ਬਰ ਸ਼ਿਵਾਲਿਕ ਕਿਡਜ਼ ਸਕੂਲ 'ਚ ਰੰਗੋਲੀ ਮੁਕਾਬਲੇ ਕਰਵਾਏ
Ad Position 24