13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਦਸਮੇਸ਼ ਮਿਸ਼ਨ ਸਕੂਲ ਹਰੀ ਨੌ ਦਾ ਪ੍ਰਾਇਮਰੀ ਸਕੂਲ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 19-10-2025
ਕੋਟਕਪੂਰਾ, 18 ਅਕਤੂਬਰ (ਮੋਹਰ ਸਿੰਘ ਗਿੱਲ)-ਦਸਮੇਸ਼ ਮਿਸਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ 'ਚ ਹਾਲ ਹੀ ਵਿਚ ਹੋਈਆਂ ਪ੍ਰਾਇਮਰੀ ਖੇਡਾਂ 'ਚ ਦਸਮੇਸ਼ ਮਿਸ਼ਨ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ, ਜਿਸ 'ਚ ਲੜਕਿਆਂ ਵਲੋਂ ਰੱਸਾਕਸ਼ੀ ਵਿਚ ਪਹਿਲਾ, ਖੋ-ਖੋ ਵਿਚ ਦੂਜਾ, ਨੈਸ਼ਨਲ ਸਟਾਈਲ ਕਬੱਡੀ ਵਿਚ ਦੂਜਾ, ਅਭਿਜੋਤ ਸਿੰਘ ਵਲੋਂ 400 ਮੀਟਰ ਦੌੜ ਅਤੇ ਸ਼ਾਟਪੁਟ ਵਿਚ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ ਗਿਆ | ਨਵਰੀਤ ਕੌਰ ਵਲੋਂ 400 ਮੀਟਰ ਦੌੜ ਵਿਚ ਦੂਜਾ ਸਥਾਨ ਹਾਸਿਲ ਕੀਤਾ ਗਿਆ | ਇਸੇ ਤਰ੍ਹਾਂ ਸਕੂਲ ਦੇ ਬਾਕੀ ਬੱਚਿਆਂ ਵਲੋਂ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਅਤੇ ਸਕੂਲ ਦੇ ਪਿ੍ੰਸੀਪਲ / ਡਾਇਰੈਕਟਰ ਸੁਰਿੰਦਰ ਕੌਰ ਵਲੋਂ ਬੱਚਿਆਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ | ਉਨ੍ਹਾਂ ਸਕੂਲ ਵਿਚ ਪਹੁੰਚੇ ਹੋਏ ਸਾਰੇ ਅਧਿਆਪਕਾਂ ਨੂੰ ਟੂਰਨਾਮੈਂਟ ਦੀ ਹੋਈ ਸ਼ਾਨਦਾਰ ਸਮਾਪਤੀ 'ਤੇ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਬਹੁਤਕਨੀਕੀ ਕਾਲਜ 'ਚ ਇਕ ਰੋਜ਼ਾ ਐਨ.ਐੱਸ.ਐੱਸ. ਕੈਂਪ ਲਗਾਇਆ ਅਗਲੀ ਖ਼ਬਰ ਦੀਪ ਸਿੰਘ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਬੱਚਿਆਂ ਨਾਲ ਗਰੀਨ ਦੀਵਾਲੀ ਮਨਾਈ
Ad Position 24