ਕੋਟਕਪੂਰਾ, 18 ਅਕਤੂਬਰ (ਮੋਹਰ ਸਿੰਘ ਗਿੱਲ)-ਸਰਕਾਰੀ ਬਹੁਤਕਨੀਕੀ ਕਾਲਜ, ਦੇਵੀ ਵਾਲਾ ਰੋਡ, ਕੋਟਕਪੂਰਾ ਵਿਖੇ ਇਕ ਰੋਜ਼ਾ ਐਨ.ਐਸ.ਐਸ. ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਪ੍ਰੋਗਰਾਮ ਅਫ਼ਸਰ ਨਿਰਮਲ ਸਿੰਘ ਲੈਕਚਰਾਰ, ਸਹਾਇਕ ਕਮੇਟੀ ਮੈਂਬਰ ਲਖਵਿੰਦਰ ਕੌਰ ਭੁੱਲਰ ਲੈਕਚਰਾਰ, ਰਾਜ ਕੁਮਾਰ ਕਲਰਕ ਅਤੇ ਅਸ਼ੋਕ ਕੁਮਾਰ ਲੈਬ ਸਹਾਇਕ ਦੀ ਦੇਖ-ਰੇਖ ਅਧੀਨ ਕਾਲਜ ਦੇ ਵਿਦਿਆਰਥੀਆਂ ਨੇ ਭਾਗ ਲਿਆ | ਕੈਂਪ ਦਾ ਉਦਘਾਟਨ ਸੁਰੇਸ਼ ਕੁਮਾਰ, ਪਿ੍ੰਸੀਪਲ ਵਲੋਂ ਕੀਤਾ ਗਿਆ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ਼ੁੱਧ ਵਾਤਾਵਰਨ ਅਤੇ ਸਫ਼ਾਈ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਸਾਫ਼ ਸ਼ੁੱਧ ਵਾਤਾਵਰਨ ਅਤੇ ਤੰਦਰੁਸਤੀ ਦਾ ਆਪਸ ਵਿਚ ਗੂੜਾ ਰਿਸ਼ਤਾ ਹੈ | ਪ੍ਰੋਗਰਾਮ ਅਫ਼ਸਰ ਅਤੇ ਸਹਾਇਕ ਕਮੇਟੀ ਨੇ ਵਿਦਿਆਰਥੀਆਂ ਦੁਆਰਾ ਕੀਤੇ ਗਏ ਕੰਮ ਦੀ ਸ਼ਲਾਘਾ ਕੀਤੀ ਅਤੇ ਅੱਗੇ ਤੋਂ ਵੀ ਅਜਿਹੀਆਂ ਗਤੀਵਿਧੀਆਂ ਵਿਚ ਵੱਧ- ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਵਿਦਿਆਰਥੀਆਂ ਵਲੋਂ ਕਾਲਜ ਦੇ ਗਰਾਊਾਡ ਦੀ ਸਫ਼ਾਈ ਕੀਤੀ ਗਈ ਅਤੇ ਨਵੇਂ ਬੂਟੇ ਲਗਾਏ ਗਏ | ਵਿਦਿਆਥੀਆਂ ਵਲੋਂ ਇਨ੍ਹਾਂ ਬੂਟਿਆਂ ਦੀ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਵੀ ਲਈ ਗਈ | ਇਸ ਮੌਕੇ ਮਨਮੋਹਨ ਕਿ੍ਸ਼ਨ, ਪੁਨੀਤ ਮਿੱਤਲ, ਗਗਨ ਸਚਦੇਵਾ, ਨਵਦੀਪ ਕੌਰ, ਗੁਰਲਾਲ ਸਿੰਘ, ਵੀਰਪਾਲ ਕੌਰ, ਬਲਕਰਨ ਸਿੰਘ, ਪ੍ਰੇਮਜੀਤ ਸਿੰਘ ਅਤੇ ਹੋਰ ਸਟਾਫ਼ ਮੈਂਬਰ ਮੌਜੂਦ ਸਨ |