ਮਲੋਟ, 18 ਅਕਤੂਬਰ (ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਵਿਖੇ ਕਾਰਜਕਾਰੀ ਪਿ੍ੰਸੀਪਲ ਸੁਦੇਸ਼ ਕੁਮਾਰ ਗਰੋਵਰ ਅਤੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰਾਂ ਡਾ. ਜਸਬੀਰ ਕੌਰ ਤੇ ਵਿੱਕੀ ਕਾਲੜਾ ਦੀ ਅਗਵਾਈ 'ਚ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ਸਭ ਤੋਂ ਪਹਿਲਾਂ ਵਿਦਿਆਰਥੀਆਂ ਤੋਂ ਇਹ ਪ੍ਰਣ ਲਿਆ ਗਿਆ ਕਿ ਉਹ ਆਪਣੇ ਨੇੜੇ ਦੇ ਕਿਸਾਨਾਂ ਨੂੰ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਕਰਨਗੇ | ਇਸ ਤੋਂ ਇਲਾਵਾ ਇਸ ਵਾਰ ਦੀਵਾਲੀ ਦੇ ਤਿਉਹਾਰ 'ਤੇ ਪਟਾਕੇ ਚਲਾ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਨਹੀਂ ਕਰਨਗੇ ਅਤੇ ਹਰੀ ਦੀਵਾਲੀ ਮਨਾਉਣਗੇ | ਇਸ ਮਕਸਦ ਦੇ ਤਹਿਤ ਐੱਨ.ਐੱਸ.ਐੱਸ. ਵਲੰਟੀਅਰਜ਼ ਨੂੰ ਹਰੇ ਬੂਟੇ ਵੀ ਵੰਡੇ ਗਏ | ਇਸ ਮੌਕੇ ਦੀਪਕ ਅਗਰਵਾਲ, ਡਾ. ਮੁਕਤਾ ਮੁਟਨੇਜਾ, ਮੈਡਮ ਰਿੰਪੂ ਅਤੇ ਭੁਪਿੰਦਰ ਕੌਰ ਹਾਜ਼ਰ ਸਨ |