12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਭਾਰਤ ਵਿਕਾਸ ਪ੍ਰੀਸ਼ਦ ਕਮੇਟੀ ਵਲੋਂ ਸਕੂਲ ਦਾ ਦੌਰਾ

Ad Position 21
No active advertisement
ਅਜੀਤ ਡੈਸਕ 19-10-2025
ਗਿੱਦੜਬਾਹਾ, 18 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਬਾਬਾ ਗੰਗਾ ਰਾਮ ਪਬਲਿਕ ਸਕੂਲ ਗਿੱਦੜਬਾਹਾ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਕਮੇਟੀ ਵਲੋਂ ਦੌਰਾ ਕੀਤਾ ਗਿਆ | ਇਸ ਮੌਕੇ ਕਮੇਟੀ ਦੇ ਪ੍ਰਧਾਨ ਜੇ.ਕੇ. ਚੱਡਾ, ਸਕੱਤਰ ਉਮੇਸ਼ ਮੋਂਗਾ, ਖ਼ਜ਼ਾਨਚੀ ਸੁਨੀਲ ਬਾਂਸਲ ਅਤੇ ਪ੍ਰਾਜੈਕਟ ਅਧਿਕਾਰੀ ਕਰਮੇਸ਼ ਅਰੋੜਾ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਕਰਮੇਸ਼ ਅਰੋੜਾ ਨੇ ਵਿਦਿਆਰਥੀਆਂ ਨਾਲ ਸਾਂਝ ਪਾਉਂਦੇ ਹੋਏ ਦੱਸਿਆ ਕਿ ਭਾਰਤ ਵਿਕਾਸ ਪ੍ਰੀਸ਼ਦ ਦਾ ਮੁੱਖ ਉਦੇਸ਼ ਭਾਰਤ ਦੇ ਵਿਕਾਸ ਵਿਚ ਵਡਮੁੱਲਾ ਯੋਗਦਾਨ ਪਾਉਣਾ ਹੈ | ਉਨ੍ਹਾਂ ਕਿਹਾ ਜੇਕਰ ਅਸੀਂ ਭਾਰਤ ਦਾ ਵਿਕਾਸ ਚਾਹੁੰਦੇ ਹਾਂ ਤਾਂ ਇਸ ਦੀ ਸ਼ੁਰੂਆਤ ਸਾਨੂੰ ਸਕੂਲੀ ਪੱਧਰ ਤੋਂ ਕਰਨੀ ਹੋਵੇਗੀ | ਉਨ੍ਹਾਂ ਦੱਸਿਆ ਕਿ ਸਕੂਲ ਵਿਦਿਆਰਥੀਆਂ ਵਿਚ ਸਿੱਖਿਆ ਦੇ ਨਾਲ-ਨਾਲ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ਪਰਿਸ਼ਦ ਹਮੇਸ਼ਾ ਕਾਰਜਸ਼ੀਲ ਰਹਿੰਦੀ ਹੈ | ਇਸ ਮੌਕੇ ਸਕੂਲ ਦੇ ਦੋ ਵਿਦਿਆਰਥੀਆਂ ਤੇ ਅਧਿਆਪਕ ਲਖਵੀਰ ਸਿੰਘ ਨੂੰ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸਕੂਲ ਦੇ ਐੱਮ.ਡੀ. ਐੱਮ.ਪੀ. ਸੇਠੀ ਵਲੋਂ ਭਾਰਤ ਵਿਕਾਸ ਪਰਿਸ਼ਦ ਦੇ ਆਏ ਅਹੁਦੇਦਾਰਾਂ ਤੇ ਮੈਂਬਰ ਦਾ ਧੰਨਵਾਦ ਕਰਦੇ ਹੋਏ ਸਕੂਲ ਵਲੋਂ ਯਾਦਗਾਰੀ ਚਿੰਨ੍ਹ ਭੇਂਟ ਕੀਤਾ |
Ad Position 22
No active advertisement
ਪਿਛਲੀ ਖ਼ਬਰ ਮਿ੍ਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ ਅਗਲੀ ਖ਼ਬਰ ਬਲਦੇਵ ਸਿੰਘ ਇਕਵੰਨ ਦੂਜੀ ਵਾਰ ਪੰਜਾਬੀ ਸਾਹਿਤ ਸਭਾ ਦੇ ਪ੍ਰਧਾਨ ਬਣੇ
Ad Position 24