12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਡੀ.ਏ.ਵੀ. ਐਡਵਰਡ ਗੰਜ ਪਬਲਿਕ ਸਕੂਲ ਵਿਖੇ ਹਰੀ ਦੀਵਾਲੀ ਮਨਾਈ

Ad Position 21
No active advertisement
ਅਜੀਤ ਡੈਸਕ 19-10-2025
ਮਲੋਟ, 18 ਅਕਤੂਬਰ (ਪਾਟਿਲ)-ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵਿਖੇ ਪਿ੍ੰਸੀਪਲ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹਰੀ ਦੀਵਾਲੀ ਮੇਲਾ ਕਰਵਾਇਆ ਗਿਆ | ਇਸ ਮੌਕੇ ਬਾਅਦ ਮਰਿਆਦਾ ਭਗਵਾਨ ਰਾਮ ਦੇ ਜੀਵਨ ਨੂੰ ਦਰਸਾਉਂਦਾ ਇਕ ਨਾਟਕ ਪੇਸ਼ ਕੀਤਾ ਗਿਆ | ਇਸ ਤੋਂ ਬਾਅਦ ਸ਼ਹਿਰ ਦੀ ਖ਼ੁਸ਼ੀ, ਸ਼ਾਂਤੀ, ਲੰਬੀ ਉਮਰ ਤੇ ਖ਼ੁਸ਼ਹਾਲੀ ਲਈ ਸਰਵ ਸ਼ਕਤੀਮਾਨ ਅੱਗੇ ਪ੍ਰਾਰਥਨਾ ਕੀਤੀ ਗਈ | ਪ੍ਰੋਗਰਾਮ ਦੀ ਪ੍ਰਧਾਨਗੀ ਸਕੂਲ ਦੇ ਚੇਅਰਮੈਨ ਰਵੀ ਛਾਬੜਾ ਨੇ ਕੀਤੀ | ਪਿ੍ੰਸੀਪਲ ਰਾਕੇਸ਼ ਕੁਮਾਰ ਨੇ ਕਿਹਾ ਕਿ ਭਾਰਤੀ ਸੱਭਿਆਚਾਰ ਵਿਚ ਤਿਉਹਾਰਾਂ ਦਾ ਵਿਸ਼ੇਸ਼ ਮਹੱਤਵ ਹੈ | ਤਿਉਹਾਰ ਸਾਨੂੰ ਸਾਡੀ ਸੱਭਿਆਚਾਰ ਨਾਲ ਜੋੜਦੇ ਹਨ | ਇਸ ਲਈ ਸਾਨੂੰ ਦੀਵਾਲੀ ਪਿਆਰ ਤੇ ਭਾਈਚਾਰੇ ਨਾਲ ਮਨਾਉਣੀ ਚਾਹੀਦੀ ਹੈ, ਊਚ-ਨੀਚ ਦੇ ਸਾਰੇ ਭੇਦਭਾਵ ਨੂੰ ਭੁੱਲ ਕੇ, ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣੀ ਚਾਹੀਦੀ ਹੈ, ਤਾਂ ਜੋ ਹਰ ਜਗ੍ਹਾ ਸ਼ਾਂਤੀ ਤੇ ਸਦਭਾਵਨਾ ਬਣੀ ਰਹੇ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਮੁਕਤ ਤੇ ਹਰੀ ਦੀਵਾਲੀ ਮਨਾਉਣ ਬਾਰੇ ਜਾਗਰੂਕ ਕੀਤਾ ਗਿਆ | ਮੇਲੇ ਵਿਚ ਵਿਦਿਆਰਥੀਆਂ ਨੂੰ ਮਿੱਟੀ ਤੇ ਗੋਬਰ ਦੇ ਦੀਵੇ ਵਰਤਣ ਅਤੇ ਬੂਟੇ ਲਗਾਉਣ ਲਈ ਉਤਸਾਹਿਤ ਕੀਤਾ ਗਿਆ | ਮੇਲੇ ਵਿਚ ਵਿਦਿਆਰਥੀਆਂ ਲਈ ਵੱਖ-ਵੱਖ ਖੇਡਾਂ ਤੇ ਭੋਜਨ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ | ਹਰੀ ਦੀਵਾਲੀ ਮੇਲੇ ਦੇ ਮੌਕੇ ਚੇਅਰਮੈਨ ਰਵੀ ਛਾਬੜਾ ਨੇ ਸ਼ੁੱਭਕਾਮਨਾਵਾਂ ਦਿੱਤੀਆਂ | ਸਟੇਜ ਦਾ ਸੰਚਾਲਨ ਅਧਿਆਪਕਾ ਪੂਨਮ ਅਤੇ ਆਸ਼ੂ ਗਾਂਧੀ ਨੇ ਕੀਤਾ |
Ad Position 22
No active advertisement
ਪਿਛਲੀ ਖ਼ਬਰ ਲੋਕ ਮੋਰਚਾ ਪੰਜਾਬ ਦੀ ਮੀਟਿੰਗ ਅਗਲੀ ਖ਼ਬਰ ਮਿ੍ਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ
Ad Position 24