05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਵਿਧਾਇਕ ਸੇਖੋਂ ਨੇ ਸਾਦਿਕ ਵਿਖੇ ਜਿੰਮ ਦਾ ਉਦਘਾਟਨ ਕੀਤਾ

Ad Position 21
No active advertisement
ਅਜੀਤ ਡੈਸਕ 20-10-2025
ਸਾਦਿਕ, 19 ਅਕਤੂਬਰ (ਆਰ.ਐਸ.ਧੁੰਨਾ)- ਸਾਦਿਕ ਅਤੇ ਆਸ ਪਾਸ ਦੇ ਖਿਡਾਰੀਆਂ ਲਈ ਆਧੁਨਿਕ ਸਹੂਲਤਾਂ ਨਾਲ ਲੈਸ ਜਿੰਮ ਦਾ ਉਦਘਾਟਨ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕੀਤਾ | ਜਿੰਮ ਨੂੰ ਲੋਕ ਅਰਪਣ ਕਰਨ ਉਪਰੰਤ ਉਨ੍ਹਾਂ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਤਾਂ ਜੋ ਨੌਜਵਾਨ ਹੋਰ ਉਤਸ਼ਾਹ ਨਾਲ ਖੇਡਾਂ ਵਿਚ ਹਿੱਸਾ ਲੈ ਸਕਣ | ਉਨ੍ਹਾਂ ਦੱਸਿਆ ਕਿ ਦੀਵਾਲੀ ਤੋਂ ਬਾਅਦ ਸਾਦਿਕ ਵਿਖੇ ਨਵੇਂ ਬਣਨ ਵਾਲੇ ਸਟੇਡੀਅਮ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ | ਉਨ੍ਹਾਂ ਸਾਦਿਕ ਦੀ ਇਕ ਛੋਟੀ ਉਮਰ ਦੀ ਖਿਡਾਰਨ ਨਵਜੋਤ ਕੌਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਗਰੀਬ ਪਰਿਵਾਰ ਨਾਲ ਸਬੰਧਿਤ ਇਸ ਬੱਚੀ ਨੇ ਆਪਣੀ ਲਗਨ ਅਤੇ ਮਿਹਨਤ ਨਾਲ ਛੋਟੀ ਉਮਰ ਵਿਚ ਹੀ ਖੇਡਾਂ ਦੇ ਖੇਤਰ ਵਿਚ ਇਕ ਵੱਖਰੀ ਪਹਿਚਾਣ ਬਣਾਈ ਹੈ | ਇਸ ਮੌਕੇ ਸਰਪੰਚ ਦੀਸ਼ਾ ਸਿੰਘ ਸਾਦਿਕ, ਪੰਚਾਇਤ ਸਕੱਤਰ ਦੇਵੀ ਲਾਲ, ਗੁਰਸੇਵਕ ਸਿੰਘ ਬੁੱਟਰ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਆਪ ਫ਼ਰੀਦਕੋਟ, ਹਰਜਿੰਦਰ ਸਿੰਘ ਚੌਹਾਨ, ਸਮੂਹ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਸਕੂਲ ਦੇ ਬੱਚਿਆਂ ਨੇ ਪ੍ਰਦੂਸ਼ਣ ਰਹਿਤ ਦੀਵਾਲੀ ਸੰਬੰਧੀ ਰੈਲੀ ਤੇ ਨਾਟਕ ਪੇਸ਼ ਕੀਤਾ ਅਗਲੀ ਖ਼ਬਰ ਇਮਪੀਰੀਅਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬਿਰਧ ਆਸ਼ਰਮ ਤੇ ਹੋਰ ਥਾਵਾਂ 'ਤੇ ਦੀਵਾਲੀ ਮਨਾਈ
Ad Position 24
No active advertisement